ETV Bharat / entertainment

ਕਪਿਲ ਸ਼ਰਮਾ ਦੀ ਭੈਣ ਦੇ ਘਰ ਬਾਹਰ ਫਾਇਰਿੰਗ ਦੀ ਚਰਚਾ, ਪੁਲਿਸ ਨੇ ਦੱਸਿਆ ਅਫ਼ਵਾਹ

ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਨੂੰ ਮਹਿਜ਼ ਇੱਕ ਅਫ਼ਵਾਹ ਕਰਾਰ ਦਿੱਤਾ ਹੈ, ਪਰ ਪਰਿਵਾਰ ਦਾ ਮੌਕੇ 'ਤੇ ਨਾ ਹੋਣਾ ਵੱਡਾ ਸਵਾਲ ਹੈ।

firing outside Kapil Sharma sister house in Amritsar
ਕਪਿਲ ਸ਼ਰਮਾ ਦੀ ਭੈਣ ਦੇ ਘਰ ਬਾਹਰ ਫਾਇਰਿੰਗ ਦੀ ਚਰਚਾ (Etv Bharat)
author img

By ETV Bharat Punjabi Team

Published : May 25, 2026 at 7:20 PM IST

3 Min Read
Choose ETV Bharat

ਅੰਮ੍ਰਿਤਸਰ: ਟੀਵੀ ਦੇ ਮਸ਼ਹੂਰ ਕਾਮੇਡੀਅਨ (ਹਾਸਰਸ ਕਲਾਕਾਰ) ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਕਥਿਤ ਫਾਇਰਿੰਗ ਦੀ ਖ਼ਬਰ ਨਾਲ ਹਰ ਪਾਸੇ ਹੜਕੰਪ ਮਚ ਗਿਆ। ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਨੇ ਮੌਕੇ 'ਤੇ ਪਹੁੰਚੀ ਅਤੇ ਜਾਂਚ ਤੋਂ ਬਾਅਦ ਇਸ ਘਟਨਾ ਨੂੰ ਮਹਿਜ਼ ਇੱਕ ਅਫ਼ਵਾਹ ਕਰਾਰ ਦਿੱਤਾ ਅਤੇ ਬਹੁਤਾ ਕੁਝ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।

ਕਪਲਿ ਸ਼ਰਮਾ ਦੀ ਭੇਣ ਦੇ ਘਰ ਬਾਹਰ ਤਾਇਨਾਤ ਪੁਲਿਸ (Etv Bharat)

ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਪਰਿਵਾਰ ਕੋਲੋਂ ਫਿਰੌਤੀ ਮੰਗੀ ਗਈ ਸੀ ਅਤੇ ਇਸ ਘਟਨਾ ਤੋਂ ਕੁਝ ਦਿਨ ਬਾਅਦ ਹੀ ਗੋਲੀਆਂ ਚੱਲਣ ਦੀ ਗੱਲ ਸਾਹਮਣੇ ਆਈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਪੂਰੇ ਮਾਮਲੇ ਵਿੱਚ ਫਿਲਹਾਲ ਕੋਈ ਸਪਸ਼ਟ ਜਾਣਕਾਰੀ ਦੇਣ ਤੋਂ ਕਤਰਾਉਂਦੇ ਨਜ਼ਰ ਆ ਰਹੇ ਹਨ।

'ਘਟਨਾ ਮਹਿਜ਼ ਅਫ਼ਵਾਹ'

ਕਪਿਲ ਸ਼ਰਮਾ ਦੀ ਭੈਣ ਦੇ ਘਰ ਬਾਹਰ ਮੌਕੇ 'ਤੇ ਪਹੁੰਚੀ ਪੁਲਿਸ ਦੇ ਅਧਿਕਾਰੀ ਏਸੀਪੀ ਕੰਵਲਜੀਤ ਸਿੰਘ ਔਲਖ ਨੇ ਕਿਹਾ ਕਿ 'ਇਸ ਤਰ੍ਹਾਂ ਦੀ ਕਿਸੇ ਵੀ ਫਾਇਰਿੰਗ ਦੀ ਘਟਨਾ ਨਹੀਂ ਵਾਪਰੀ। ਸਾਨੂੰ ਮੀਡੀਆ ਵੱਲੋਂ ਹੀ ਫੋਨ ਆ ਰਹੇ ਸਨ ਤਾਂ ਅਸੀਂ ਇਥੇ ਆਏ ਹਾਂ, ਹੁਣ ਤੱਕ ਦੀ ਜਾਂਚ ਵਿੱਚ ਗੋਲੀ ਚੱਲਣ ਦੀ ਕੋਈ ਪੁਸ਼ਟੀ ਨਹੀਂ ਹੋਈ। ਪੁਲਿਸ ਲਗਾਤਾਰ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ, ਪਰ ਫਾਇਰਿੰਗ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ। ਇਸ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਬਿਆਨ ਵੀ ਸਾਹਮਣੇ ਨਹੀਂ ਆਇਆ।' ਉਥੇ ਹੀ ਹੀ ਪਤੱਰਕਾਰਾਂ ਵੱਲੋਂ ਕੀਤੇ ਗਏ ਤਿੱਖੇ ਸਵਾਲਾਂ ਤੋਂ ਬੱਚਦੇ ਹੋਏ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਹੀ ਜਵਾਬ ਦੇਣਗੇ ਇਸ ਤੋਂ ਇਲਾਵਾ ਹੋਈ ਕਿਸੀ ਵੀ ਘਟਨਾ ਤੋਂ ਇਲਾਵਾ ਕੋਈ ਗੱਲ ਨਹੀਂ ਹੋਵੇਗੀ।

ਘਰ 'ਚ ਲੱਗੇ ਜਿੰਦਰੇ

ਘਟਨਾ ਤੋਂ ਬਾਅਦ ਪੁਲਿਸ ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਨਾਲ ਲੱਗਦੇ ਘਰਾਂ ਦੀ ਸੀਸੀਟੀਵੀ ਫੁਟੇਜ਼ ਆਪਣੇ ਨਾਲ ਲੈ ਗਈ ਹੈ। ਦੂਜੇ ਪਾਸੇ, ਘਰ ਦੇ ਕਿਸੇ ਵੀ ਮੈਂਬਰ ਜਾਂ ਘਰ ਦੇ ਕਿਸੇ ਵੀ ਕਰਮਚਾਰੀ ਕੈਮਰੇ ਸਾਹਮਣੇ ਨਹੀਂ ਆਇਆ ਅਤੇ ਘਰ ਨੂੰ ਜਿੰਦਰਾ ਲਾ ਕੇ ਜਾ ਚੁਕੇ ਹਨ।

ਪੁਲਿਸ ਕਮਿਸ਼ਨਰ ਦਾ ਇਨਕਾਰ

ਇਸ ਸਬੰਧੀ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਇੱਕ ਐਕਸ ਪੋਸਟ ਕੀਤੀ। ਐਕਸ ਉੱਤੇ ਲਿਖਿਆ ਹੈ- 'ਕੁੱਝ ਗੈਰ-ਜ਼ਿੰਮੇਵਾਰ ਲੋਕ ਅੰਮ੍ਰਿਤਸਰ ‘ਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਹੋਈ ਕਥਿਤ ਗੋਲੀਬਾਰੀ ਦੀ ਘਟਨਾ ਬਾਰੇ ਅਫ਼ਵਾਹਾਂ ਫੈਲਾ ਰਹੇ ਹਨ। ਤੱਥਾਂ ਨੂੰ ਸਪੱਸ਼ਟ ਕਰਨ ਤੇ ਗਲਤ ਜਾਣਕਾਰੀ ਨੂੰ ਦੂਰ ਕਰਨ ਲਈ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਮਾਣਿਤ ਜਾਣਕਾਰੀ ‘ਤੇ ਭਰੋਸਾ ਕਰਨ।'

ਕਪਿਲ ਦੇ ਕੈਫੇ 'ਤੇ ਹੋਈ ਫਾਇਰਿੰਗ

ਪੁਸਿਲ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਗੰਭੀਰਤ ਨਾਲ ਲਿਆ ਜਾ ਰਿਹਾ, ਕਿਉਂਕਿ ਕਪਿਲ ਸ਼ਰਮਾ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ ਤੇ ਉਨ੍ਹਾਂ ਦੇ ਕੈਨੇਡਾ ਵਿਖੇ ‘ਕੈਪਸ ਕੈਫੇ’ ‘ਤੇ ਗੋਲੀਬਾਰੀ ਹੋ ਚੁੱਕੀ ਹੈ। ਕਪਿਲ ਦੇ ਕੈਨੇਡਾ ਵਾਲੇ ਕੈਪਸ ਕੈਫੇ ‘ਤੇ ਗੈਂਗਸਟਰਾਂ ਵੱਲੋਂ ਤਿੰਨ ਵਾਰ ਫਾਈਰਿੰਗ ਕਰਕੇ ਕਪਿਲ ਤੇ ਉਨ੍ਹਾਂ ਦੇ ਫੈਨਸ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਕਪਿਲ ਨੇ ਪੋਸਟ ਸ਼ੇਅਰ ਕਰਕੇ ਕਿਹਾ ਸੀ ਕਿ 'ਉਹ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਦੇ ਹਨ। ਉਨ੍ਹਾਂ ਦਾ ਇਹ ਸਫ਼ਰ ਲਗਾਤਾਰ ਜਾਰੀ ਰਹੇਗਾ।' ਇਸ ਤੋਂ ਬਾਅਦ ਕਪਿਲ ਨੇ ਕੈਪਸ ਕੈਫੇ ਨੂੰ ਅੱਗੇ ਵਧਾਉਂਦੇ ਹੋਏ ਦੁਬਈ ‘ਚ ਵੀ ਕੈਫੇ ਦੀ ਸ਼ੁਰੂਆਤ ਕੀਤੀ ਸੀ।



ਉਥੇ ਹੀ ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਕੁਝ ਲੋਕ ਇਸ ਨੂੰ ਪਹਿਲਾਂ ਹੋਈਆਂ ਘਟਨਾਵਾਂ ਨਾਲ ਜੋੜ ਕੇ ਦੇਖ ਰਹੇ ਹਨ, ਕਿ ਪੁਲਿਸ ਇਸ ਮਾਮਲੇ ਨੂੰ ਵੀ ਟਾਇਰ ਜਾਂ ਰੇਡੀਏਟਰ ਫੱਟਣ ਵਾਲੇ ਮਾਮਲਿਆਂ ਨਾਲ ਜੋੜ ਰਹੇ ਹਨ। ਜਿੱਥੇ ਪਹਿਲਾਂ ਪੁਲਿਸ ਨੇ ਕਿਸੇ ਘਟਨਾ ਤੋਂ ਇਨਕਾਰ ਕੀਤਾ ਸੀ ਅਤੇ ਬਾਅਦ ਵਿੱਚ ਵੱਡੇ ਖੁਲਾਸੇ ਹੋਏ ਸਨ।