ETV Bharat / health

ਪੀਲੀਆ ਦੀ ਚਪੇਟ 'ਚ ਦੋ ਦਰਜਣ ਬੱਚੇ, ਸਿਹਤ ਵਿਭਾਗ ਪੱਬਾਂ ਭਾਰ

ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਪੀਲੀਏ ਨੇ ਦਸਤਕ ਦੇ ਦਿੱਤੀ। 6 ਬੱਚਿਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ।

HEPATITIS DISEASE
ਪੀਲੀਏ ਦੀ ਚਪੇਟ 'ਚ ਦੋ ਦਰਜਨ ਦੇ ਕਰੀਬ ਬੱਚੇ (ETV Bharat)
author img

By ETV Bharat Punjabi Team

Published : February 27, 2026 at 10:24 PM IST

4 Min Read
Choose ETV Bharat

ਫਿਰੋਜ਼ਪੁਰ: ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਪੀਲੀਆ ਨੇ ਦਸਤਕ ਦੇ ਦਿੱਤੀ ਹੈ, ਜਿਸ ਨਾਲ ਪਿੰਡ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਬੱਚਿਆਂ ਤੋਂ ਲੈ ਕੇ ਨੌਜਵਾਨਾਂ ਅਤੇ ਬਜ਼ੁਰਗਾਂ ਤੱਕ ਕਈ ਲੋਕ ਇਸ ਬਿਮਾਰੀ ਦੀ ਚਪੇਟ ਵਿੱਚ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 15 ਲੋਕ ਪੀਲੀਏ ਨਾਲ ਪੀੜਤ ਪਾਏ ਗਏ ਹਨ, ਜਿਨ੍ਹਾਂ ਵਿੱਚ 12 ਬੱਚੇ ਸ਼ਾਮਲ ਹਨ। ਇਨ੍ਹਾਂ ਵਿੱਚੋਂ 6 ਬੱਚਿਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੀਲੀਏ ਦੀ ਚਪੇਟ 'ਚ ਦੋ ਦਰਜਣ ਬੱਚੇ, ਸਿਹਤ ਵਿਭਾਗ ਪੱਬਾਂ ਭਾਰ (ETV Bharat)


'2 ਦਰਜਣ ਦੇ ਕਰੀਬ ਬੱਚੇ ਬਿਮਾਰ'

ਮੈਡੀਕਲ ਅਫਸਰ ਐਮਰਜੈਂਸੀ ਵਿਭਾਗ ਡਾਕਟਰ ਰੇਖਾ ਭੱਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, 'ਲਗਾਤਾਰ ਬਿਮਾਰ ਨਾਲ ਬੱਚਿਆਂ ਅਤੇ ਮਹਿਲਾਵਾਂ ਪੁਰਸ਼ਾਂ ਦੀ ਸੰਖਿਆ ਵੱਧਦੀ ਜਾ ਰਹੀ ਹੈ। ਹਾਲਾਂਕਿ ਇਸ ਹੈਪੀਟਾਈਟਿਸ ਫੈਲਣਾ ਅਤੇ ਬੁਖਾਰ ਫੈਲਣ ਦਾ ਮੁੱਖ ਕਾਰਨ ਗੰਦਾ ਪਾਣੀ ਦੱਸਿਆ ਜਾ ਰਿਹਾ ਹੈ ਪਰ ਇਸ ਰਹਿਸਮੀ ਬਿਮਾਰੀ ਬਾਰੇ ਡਾਕਟਰ ਵੀ ਕੁਝ ਨਹੀਂ ਦੱਸ ਰਹੇ ਕਈ ਦਿਨਾਂ ਤੋਂ ਇਹ ਬਿਮਾਰੀ ਪਿੰਡ ਵਿੱਚ ਫੈਲ ਰਹੀ ਸੀ। ਸਿਹਤ ਵਿਭਾਗ ਫਿਰੋਜ਼ਪੁਰ ਕੁੰਭ ਕਰਨੀ ਨੀਂਦ ਸੁੱਤਾ ਪਿਆ ਸੀ ਅਤੇ ਉਸ ਦੀ ਜਾਗ ਉਦੋਂ ਖੁੱਲੀ ਜਦੋਂ ਇੱਕ ਬੱਚੀ ਦੀ ਮੌਤ ਹੋ ਗਈ ਅਤੇ ਪਿੰਡ ਦੇ 2 ਦਰਜਨ ਦੇ ਕਰੀਬ ਬੱਚੇ ਗੰਭੀਰ ਰੂਪ ਨਾਲ ਬਿਮਾਰ ਹੋ ਗਏ। ਮੈਡੀਕਲ ਅਫਸਰ ਨੇ ਦੱਸਿਆ ਕਿ ਗੰਭੀਰ ਬਿਮਾਰੀ ਨਾਲ ਬਿਮਾਰ ਹੋਏ ਲੋਕਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਾਇਆ ਗਿਆ ਹੈ।


'60 ਫੀਸਦੀ ਲੋਕਾਂ ਵਿੱਚ ਪੀਲੀਏ ਦੇ ਲੱਛਣ'


ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਿਹਤ ਵਿਭਾਗ ਤੁਰੰਤ ਹਰਕਤ ਵਿੱਚ ਆ ਗਿਆ ਹੈ। ਮੈਡੀਕਲ ਅਫਸਰ ਰੇਖਾ ਭੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸੋਮਵਾਰ ਤੋਂ ਹੀ ਵੱਖ-ਵੱਖ ਟੀਮਾਂ ਪਿੰਡ ਵਿੱਚ ਡਟੀਆਂ ਹੋਈਆਂ ਹਨ। ਟੀਮਾਂ ਵੱਲੋਂ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦੇ ਬਲੱਡ ਸੈਂਪਲ ਲਏ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਲੋੜੀਂਦੀ ਦਵਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲਏ ਗਏ ਸੈਂਪਲਾਂ ਵਿੱਚੋਂ ਕਰੀਬ 60 ਫੀਸਦੀ ਲੋਕਾਂ ਵਿੱਚ ਪੀਲੀਏ ਦੇ ਲੱਛਣ ਪਾਏ ਗਏ ਹਨ।

"ਸਿਹਤ ਵਿਭਾਗ ਵੱਲੋਂ ਪਿੰਡ ਦੇ ਪੀਣ ਵਾਲੇ ਪਾਣੀ ਦੇ ਸੈਂਪਲ ਅਤੇ ਦੁਕਾਨਾਂ ‘ਤੇ ਵਿਕ ਰਹੇ ਖਾਣ-ਪੀਣ ਦੇ ਸਮਾਨ ਦੇ ਵੀ ਸੈਂਪਲ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਬਿਮਾਰੀ ਦੇ ਅਸਲ ਕਾਰਨ ਦਾ ਪਤਾ ਲਗਾਇਆ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੈਂਪਲਾਂ ਦੀ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਇਨਫੈਕਸ਼ਨ ਕਿਵੇਂ ਫੈਲਿਆ। ਪਿੰਡ ਦੇ ਸਰਪੰਚ ਗੁਰਨਾਮ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਵਵਸਥਾ ਜਲਦ ਤੋਂ ਜਲਦ ਕੀਤੀ ਜਾਵੇ ਅਤੇ ਨਿਕਾਸੀ ਪ੍ਰਣਾਲੀ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਦਮ ਨਾ ਚੁੱਕੇ ਗਏ ਤਾਂ ਹੋਰ ਲੋਕ ਵੀ ਬਿਮਾਰ ਹੋ ਸਕਦੇ ਹਨ।" - ਡਾਕਟਰ ਰੇਖਾ ਭੱਟੀ, ਮੈਡੀਕਲ ਅਫਸਰ ਐਮਰਜੈਂਸੀ ਵਿਭਾਗ

'ਬਿਮਾਰੀ ਪੂਰੀ ਤਰ੍ਹਾਂ ਫੈਲ ਚੁੱਕੀ ਹੈ'

ਡਾਕਟਰ ਰੇਖਾ ਭੱਟੀ ਨੇ ਦੱਸਿਆ ਕਿ ਬਿਮਾਰੀ ਫੈਲਦੀ ਦੇਖ ਹੁਣ ਸਿਹਤ ਵਿਭਾਗ ਮਮਦੋਟ ਵੱਲੋਂ ਇਕ ਮੈਡੀਕਲ ਕੈਂਪ ਲਗਾਇਆ ਗਿਆ ਹੈ ਪਰ ਅਜੇ ਤੱਕ 4 ਹਜ਼ਾਰ ਤੋਂ ਉੱਪਰ ਦੀ ਅਬਾਦੀ ਵਾਲੇ ਇਸ ਪਿੰਡ ਵਿੱਚ ਸਿਰਫ 50 ਦੇ ਕਰੀਬ ਹੀ ਲੋਕਾਂ ਦੇ ਸੈਂਪਲ ਲਏ ਗਏ ਹਨ। ਜਦੋਂ ਕਿ ਬਿਮਾਰੀ ਲਗਾਤਾਰ ਵੱਧ ਰਹੀ ਹੈ ਅਤੇ ਇੱਕ ਤੋਂ ਬਾਅਦ ਇੱਕ ਕਈ ਮਰੀਜ਼ ਇਸ ਭਿਆਨਕ ਬਿਮਾਰੀ ਨਾਲ ਹਸਪਤਾਲ ਵਿੱਚ ਦਾਖਲ ਹੋ ਰਹੇ ਹਨ। ਫਿਰੋਜ਼ਪੁਰ ਦੇ ਐਮਰਜੈਂਸੀ ਵਾਰਡ ਵਿੱਚ ਇਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਜਾ ਰਿਹਾ ਹੈ। ਜਿੱਥੇ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਪਰ ਸਿਹਤ ਵਿਭਾਗ ਦੇ ਨੱਕ ਥੱਲੇ ਇਹ ਬਿਮਾਰੀ ਫੈਲਦੀ ਰਹੀ। ਸਮਾਂ ਰਹਿੰਦਿਆਂ ਸਿਹਤ ਵਿਭਾਗ ਨਹੀਂ ਜਾਗਿਆ ਅਤੇ ਬਿਮਾਰੀ ਪੂਰੀ ਤਰ੍ਹਾਂ ਫੈਲ ਚੁੱਕੀ ਹੈ। ਪਿੰਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਬਿਮਾਰ ਹੋਏ ਹਨ ਤਾਂ ਹੁਣ ਜਾ ਕੇ ਸਿਵਲ ਹਸਪਤਾਲ ਮਮਦੋਟ ਵੱਲੋਂ ਕੈਂਪ ਲਗਾ ਕੇ ਮਰੀਜ਼ਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਸੈਂਪਲ ਲਏ ਜਾ ਰਹੇ ਹਨ।

'ਪਿੰਡ ਵਿੱਚ ਜਾਗਰੂਕਤਾ ਮੁਹਿੰਮ'

ਸਿਹਤ ਅਫਸਰ ਅਮਰਵੀਰ ਸਿੰਘ ਨੇ ਕਿਹਾ ਕਿ ਵਿਭਾਗ ਪੂਰੀ ਤਰ੍ਹਾਂ ਸਚੇਤ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪਿੰਡ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਉਬਾਲ ਕੇ ਪਾਣੀ ਪੀਣ, ਸਫਾਈ ਦਾ ਖਾਸ ਧਿਆਨ ਰੱਖਣ ਅਤੇ ਬਿਮਾਰੀ ਦੇ ਲੱਛਣ ਦਿਖਣ ‘ਤੇ ਤੁਰੰਤ ਡਾਕਟਰੀ ਸਲਾਹ ਲੈਣ ਲਈ ਕਿਹਾ ਜਾ ਰਿਹਾ ਹੈ। ਫਿਲਹਾਲ ਪਿੰਡ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਡਟੀ ਹੋਈਆਂ ਹਨ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਸਥਿਤੀ ‘ਤੇ ਕਾਬੂ ਪਾ ਲਿਆ ਜਾਵੇਗਾ। ਪਿੰਡ ਵਾਸੀ ਪ੍ਰਸ਼ਾਸਨ ਤੋਂ ਪੱਕੇ ਹੱਲ ਦੀ ਉਡੀਕ ਕਰ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀ ਸਮੱਸਿਆ ਦੁਬਾਰਾ ਪੈਦਾ ਨਾ ਹੋਵੇ। ਉੱਥੇ ਹੀ ਇੱਕ ਬੱਚੀ ਦੀ ਵੀ ਮੌਤ ਹੋਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਬੱਚੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਗੰਦਾ ਪਾਣੀ ਪੀਣ ਨਾਲ ਬੱਚੇ ਬਿਮਾਰ ਹੋ ਰਹੇ ਹਨ। ਜਿਸ ਕਰਕੇ ਉਸ ਦਾ ਇਲਾਜ ਵੀ ਕਰਵਾਇਆ ਗਿਆ ਤਾਂ ਵੀ ਉਹ ਠੀਕ ਨਹੀਂ ਹੋਈ ਤਾਂ ਉਸ ਦੀ ਮੌਤ ਹੋ ਗਈ।

ਇੱਕ ਤੋਂ ਵੱਧ ਬਿਮਾਰੀਆਂ ਦੀ ਲਪੇਟ ਵਿੱਚ ਬੱਚੇ

ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬੱਚਿਆਂ ਨੂੰ ਪੇਟ ਦਰਦ, ਸਿਰ ਦਰਦ, ਅੱਖਾਂ ਵਿੱਚ ਦਰਦ ਅਤੇ ਭੁੱਖ ਨਾ ਲੱਗਣ ਵਰਗੀਆਂ ਸਮੱਸਿਆਵਾਂ ਆ ਰਹੀਆਂ ਸਨ। ਬਾਅਦ ਵਿੱਚ ਜਾਂਚ ਦੌਰਾਨ ਪਤਾ ਲੱਗਿਆ ਕਿ ਕਈ ਬੱਚੇ ਪੀਲੀਏ ਨਾਲ ਪੀੜਤ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਸਮੱਸਿਆ ਚੱਲ ਰਹੀ ਸੀ ਅਤੇ ਸੰਭਵ ਹੈ ਕਿ ਗੰਦੇ ਪਾਣੀ ਕਾਰਨ ਇਹ ਬਿਮਾਰੀ ਫੈਲੀ ਹੋਵੇ।