ETV Bharat / hukamnama

20 ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਹੁਕਮਨਾਮਾ ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ ਆਦਿ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ।

HUKAMNAMA SRI DARBAR SAHIB
ਅੱਜ ਦਾ ਹੁਕਮਨਾਮਾ (Etv Bharat)
author img

By ETV Bharat Punjabi Team

Published : June 3, 2026 at 6:05 AM IST

1 Min Read
Choose ETV Bharat

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:

ਬਿਲਾਵਲੁ ਮਹਲਾ ੫ ॥

ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ੩ ਜੂਨ, ੨੦੨੬ (ਅੰਗ: ੮੨੮)

HUKAMNAMA SRI DARBAR SAHIB
ਅੱਜ ਦਾ ਹੁਕਮਨਾਮਾ (SGPC)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੫ ॥

ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ ਔਗੁਣਾਂ ਤੋਂ ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀਂ ਜੀਵ ਤੁਹਾਡੇ ਹਾਂ, ਤੁਸੀਂ ਸਾਡੇ ਪਾਲਣਹਾਰ ਪਿਤਾ ਹੋ। ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ। ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵ੍ਹਡਾ ਹੈ- ਇਹ ਗੱਲ ਤੂੰ ਆਪ ਹੀ ਜਾਣਦਾ ਹੈਂ।ਅਸਾਂ ਜੀਵਾਂ ਦਾ ਇਹ ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ- ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)