ETV Bharat / politics

6 ਮਾਰਚ ਨੂੰ ਸੂਬਾ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰੇਗੀ ਕਾਂਗਰਸ, ਜਾਣੋ ਕਾਰਨ

ਪੰਜਾਬ ਕਾਂਗਰਸ ਵੱਲੋਂ 6 ਮਾਰਚ ਨੂੰ ਚੰਡੀਗੜ੍ਹ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੜ੍ਹੋ ਕਾਰਨ...

CONGRESS DEMONSTRATION ON MARCH 6
ਕਾਂਗਰਸ 6 ਮਾਰਚ ਨੂੰ ਸੂਬਾ ਸਰਕਾਰ ਦੇ ਖਿਲਾਫ ਕਰੇਗੀ ਵਿਰੋਧ ਪ੍ਰਦਰਸ਼ਨ (Etv Bharat)
author img

By ETV Bharat Punjabi Team

Published : March 3, 2026 at 7:09 PM IST

2 Min Read
Choose ETV Bharat

ਮਾਨਸਾ: ਇੰਡੋ ਯੂਐਸਏ ਡੀਲ ਮਨਰੇਗਾ ਦੇ ਵਿੱਚ ਤਬਦੀਲੀ ਪੰਜਾਬ ਦੇ ਵਿੱਚ ਫਿਰੌਤੀਆਂ ਅਤੇ ਹੋ ਰਹੇ ਕਤਲ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਵੱਲੋਂ 6 ਮਾਰਚ ਨੂੰ ਚੰਡੀਗੜ੍ਹ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮਾਨਸਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕੀਤੀ ਤੇ ਕਾਂਗਰਸ ਦੇ ਅਹੁਦੇਦਾਰਾਂ ਦੇ ਨਾਲ ਮੀਟਿੰਗ ਕੀਤੀ ਗਈ। ਮਾਨਸਾ ਵਿਖੇ ਕਾਂਗਰਸ ਪਾਰਟੀ ਵੱਲੋਂ 6 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕੀਤੀ ਗਈ।

ਕਾਂਗਰਸ 6 ਮਾਰਚ ਨੂੰ ਸੂਬਾ ਸਰਕਾਰ ਦੇ ਖਿਲਾਫ ਕਰੇਗੀ ਵਿਰੋਧ ਪ੍ਰਦਰਸ਼ਨ (Etv Bharat)

"ਪੰਜਾਬ ਦੇ ਹੱਕਾਂ ਲਈ ਲੜਾਂਗੇ ਲੜਾਈ"

ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ "ਕਾਂਗਰਸ ਪਾਰਟੀ ਵੱਲੋਂ ਇੰਡੋ ਯੂਐਸਏ ਡੀਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ਦੇ ਕਿਸਾਨ ਤੇ ਵੱਡੀ ਮਾਰ ਪਵੇਗੀ ਅਤੇ ਸਾਡੀ ਕਿਸਾਨੀ ਖਤਮ ਹੋ ਜਾਵੇਗੀ। ਮਨਰੇਗਾ ਦੇ ਵਿੱਚ ਕੀਤੀ ਗਈ ਤਬਦੀਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮਜ਼ਦੂਰ ਦਾ ਚੁੱਲਾ ਬਲਣਾ ਬੰਦ ਹੋ ਜਾਵੇਗਾ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਨਹੀਂ ਮਿਲੇਗਾ। ਪੰਜਾਬ ਦੇ ਵਿੱਚ ਰੋਜਾਨਾ ਹੋ ਰਹੇ ਕਤਲ ਅਤੇ ਮੰਗੀਆਂ ਜਾ ਰਹੀਆਂ ਫਿਰੌਤੀਆਂ ਦੇ ਮਾਮਲੇ ਨੂੰ ਲੈ ਕੇ ਵੀ ਕਾਂਗਰਸ ਲਗਾਤਾਰ ਸਰਕਾਰ ਦਾ ਵਿਰੋਧ ਕਰ ਰਹੀ ਹੈ ਅਤੇ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਵੀ ਖਰਾਬ ਹੋ ਚੁੱਕੀ ਹੈ, ਹਰ ਦਿਨ ਪੰਜਾਬ ਦੇ ਵਪਾਰੀਆਂ ਦੇ ਅਤੇ ਆਮ ਲੋਕਾਂ ਦੇ ਕਤਲ ਹੋ ਰਹੇ ਹਨ ਪਰ ਉਹਨਾਂ ਨੂੰ ਇਨਸਾਫ ਤੱਕ ਨਹੀਂ ਮਿਲ ਰਿਹਾ।"

"ਔਰਤਾਂ ਦੇ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ"

ਪੰਜਾਬ ਦੀਆਂ ਔਰਤਾਂ ਦੇ ਨਾਲ ਸਰਕਾਰ ਵੱਲੋਂ ਹਜ਼ਾਰ ਰੁਪਏ ਦੇਣ ਦੇ ਵਾਅਦੇ ਤੇ ਵੀ ਬੋਲਦੇ ਹੋਏ ਕੰਬੋਜ ਨੇ ਕਿਹਾ ਕਿ ਸਰਕਾਰ ਦੇ ਚਾਰ ਸਾਲ ਪੂਰੇ ਹੋ ਚੁੱਕੇ ਨੇ ਪਰ ਅਜੇ ਤੱਕ ਔਰਤਾਂ ਦੇ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਔਰਤਾਂ ਦਾ 4 ਸਾਲ ਦਾ 48 ਹਜ਼ਾਰ ਰੁਪਏ ਹੋ ਚੁੱਕਿਆ ਹੈ ਪਰ ਸਰਕਾਰ ਔਰਤਾਂ ਦੇ ਨਾਲ ਕੀਤੇ ਵਾਅਦੇ ਨੂੰ ਵੀ ਪੂਰਾ ਨਹੀਂ ਕਰ ਰਹੀ, ਇਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸਰਕਾਰ ਦੇ ਖਿਲਾਫ 6 ਮਾਰਚ ਨੂੰ ਚੰਡੀਗੜ੍ਹ ਦੇ ਵਿੱਚ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੇ ਸਬੰਧ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਕਿ ਇਸ ਪ੍ਰਦਰਸ਼ਨ ਨੂੰ ਸਫਲ ਬਣਾਇਆ ਜਾ ਸਕੇ।