Punjab Congress conflict Update: ਚੰਨੀ ਅਤੇ ਰੰਧਾਵਾ ਅਜੇ ਬਾਹਰ, ਮੇਰੀ ਫੋਨ ਉੱਤੇ ਹੋਈ ਗੱਲ, ਜਲਦ ਕਰਾਂਗੇ ਮੁਲਾਕਾਤ, ਬੋਲੇ - ਭੂਪੇਸ਼ ਬਘੇਲ


Published : July 8, 2026 at 12:32 PM IST
|Updated : July 8, 2026 at 3:26 PM IST
Punjab Congress conflict Update: ਪੰਜਾਬ ਕਾਂਗਰਸ ਦਾ ਵਿਵਾਦ ਲਗਾਤਾਰ ਜਾਰੀ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਜਿਨ੍ਹਾਂ ਨੂੰ ਹਾਈ ਕਮਾਂਡ ਨੇ ਇਨ੍ਹਾਂ ਮਤਭੇਦਾਂ ਨੂੰ ਸੁਲਝਾਉਣ ਦਾ ਕੰਮ ਸੌਂਪਿਆ ਹੈ। ਭੂਪੇਸ਼ ਬਘੇਲ ਵੱਲੋਂ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਤੀਜੇ ਦਿਨ ਵੀ ਉਹ ਮੀਟਿੰਗਾਂ ਕਰਨਗੇ। ਹਾਲਾਂਕਿ ਬੀਤੇ ਦਿਨ ਪਾਰਟੀ ਇੰਚਾਰਜ ਭੂਪੇਸ਼ ਬਘੇਲ ਪੰਜਾਬ ਪ੍ਰਦੇਸ਼ ਕਾਂਗਰਸ ਦਫ਼ਤਰ ਪਹੁੰਚੇ ਅਤੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਲੀਡਰਸ਼ਿਪ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਣੇ ਰਹਿਣਗੇ। ਬਘੇਲ ਨੇ ਕਿਹਾ ਕਿ ਪ੍ਰਧਾਨ ਨੂੰ ਬਦਲਣਾ ਬੱਚਿਆਂ ਦੀ ਖੇਡ ਨਹੀਂ ਹੈ। ਹਾਈਕਮਾਨ ਆਪਣਾ ਫੈਸਲਾ ਨਹੀਂ ਬਦਲੇਗੀ। ਸਾਰੇ ਜ਼ਿਲ੍ਹਾ ਪ੍ਰਧਾਨ ਵੜਿੰਗ ਦੀ ਨਿਯੁਕਤੀ ਬਾਰੇ ਸਹਿਮਤ ਹਨ। ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਰਾਜਾ ਵੜਿੰਗ ਦੀ ਅਗਵਾਈ ਹੇਠ ਲੜੇਗੀ। ਬਘੇਲ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਨਾਲ ਗੱਲ ਕੀਤੀ ਹੈ, ਅਤੇ ਜਲਦੀ ਹੀ ਉਨ੍ਹਾਂ ਨੂੰ ਵੀ ਮਿਲਣਗੇ।
LIVE FEED
ਮੀਟਿੰਗਾਂ ਦਾ ਸਿਲਸਿਲਾ ਜਾਰੀ
ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਜੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੀ ਅਗਵਾਈ ਹੇਠ ਮਿਸ਼ਨ 2027 ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਸਾਬਕਾ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਜੀ, ਸਾਬਕਾ ਵਿਧਾਇਕ ਸ. ਬਲਵਿੰਦਰ ਸਿੰਘ ਬੈਂਸ ਜੀ ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਕਾਂਗਰਸੀ ਆਗੂਆਂ ਅਤੇ ਵਰਕਰ ਵੱਲੋਂ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਦਾ ਸਵਾਗਤ
ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦਾ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰ ਸਹਿਬਾਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਲੋਕਾਂ ਨਾਲ ਹੋਰ ਮਜ਼ਬੂਤੀ ਨਾਲ ਜੁੜਨ, ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਨਾਲ ਜਲਦ ਹੋਵੇਗੀ ਮੀਟਿੰਗ: ਭੂਪੇਸ਼ ਬਘੇਲ
ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਬਾਰੇ, ਏਆਈਸੀਸੀ ਦੇ ਜਨਰਲ ਸਕੱਤਰ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ ਕਹਿੰਦੇ ਹਨ, "ਮੈਂ ਉਨ੍ਹਾਂ ਨਾਲ ਕੱਲ੍ਹ ਫ਼ੋਨ 'ਤੇ ਗੱਲ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਕਿਸੇ ਕੰਮ ਵਿੱਚ ਰੁੱਝੇ ਹੋਏ ਸਨ ਅਤੇ ਸ਼ਹਿਰ ਤੋਂ ਬਾਹਰ ਸਨ, ਪਰ ਉਹ ਵਾਪਸ ਆਉਣ 'ਤੇ ਮੇਰੇ ਨਾਲ ਸੰਪਰਕ ਕਰਨਗੇ। ਜਾਂ ਤਾਂ ਮੈਂ ਉਨ੍ਹਾਂ ਦੇ ਘਰ ਚਾਹ ਲਈ ਜਾ ਸਕਦਾ ਹਾਂ ਜਾਂ ਉਹ ਪੀਸੀਸੀ ਦਫ਼ਤਰ ਆ ਸਕਦੇ ਹਨ।"
ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ- ਪ੍ਰਧਾਨ ਬਦਲਣਾ ਗੁੱਡੇ-ਗੁਡੀਆਂ ਦੀ ਖੇਡ ਨਹੀਂ
ਚੰਡੀਗੜ੍ਹ: ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਆਪਣਾ ਅੰਤਿਮ ਫੈਸਲਾ ਸੁਣਾ ਦਿੱਤਾ ਹੈ। ਭੂਪੇਸ਼ ਬਘੇਲ ਨੇ ਕਿਹਾ ਕਿ "ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਦੇ ਪ੍ਰਧਾਨ ਵਜੋਂ ਬਣੇ ਰਹਿਣਗੇ। ਸਾਡੇ ਪੰਜਾਬ ਕਾਂਗਰਸ ਕਮੇਟੀ ਦੀ ਬੈਠਕ ਹੋਈ ਅਤੇ ਬੀਤੇ ਦਿਨ ਜ਼ਿਲ੍ਹਾਂ ਪ੍ਰਧਾਨਾਂ ਨਾਲ ਮੀਟਿੰਗ ਹੋਈ। ਸਭ ਨੇ ਹਾਈਕਮਾਨ ਨੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਧੰਨਵਾਦ ਵੀ ਕੀਤਾ ਹੈ। ਮੀਟਿੰਗਾਂ ਦੌਰਾਨ ਜ਼ਿਲ੍ਹਾਂ ਪ੍ਰਧਾਨ ਸਣੇ ਸਾਰੇ ਆਗੂਆਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਏ ਜਾਣ ਉੱਤੇ ਸਹਿਮਤੀ ਪ੍ਰਗਟਾਈ ਹੈ ਅਤੇ ਸਾਰੇ ਆਗੂ ਹਾਈਕਮਾਨ ਦੇ ਫੈਸਲੇ ਤੋਂ ਖੁਸ਼ ਹਨ।"
"ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆਂ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਉੱਤੇ ਵੀ ਸਭ ਨੇ ਸਹਿਮਤੀ ਜਤਾਈ ਹੈ। ਹਾਈਕਮਾਨ ਨੇ ਇੱਕ ਵਾਰ ਫੈਸਲਾ ਲੈ ਲਿਆ ਤਾਂ ਉਸ ਵਿੱਚ ਬਦਲਾਅ ਨਹੀਂ ਹੁੰਦਾ ਹੈ। ਇਹ ਕੋਈ ਗੁੱਡਾ-ਗੁੱਡੀ ਦਾ ਖੇਡ ਨਹੀਂ ਜੋ ਵਾਰ-ਵਾਰ ਬਦਲਿਆ ਜਾਵੇ। ਚਰਨਜੀਤ ਸਿੰਘ ਚੰਨੀ ਨਾਲ ਵੀ ਮੇਰੀ ਗੱਲਬਾਤ ਹੋਈ ਹੈ, ਉਹ ਕੁਝ ਦਿਨਾਂ ਲਈ ਬਾਹਰ ਹਨ ਅਤੇ ਜਲਦ ਹੀ ਮੈਨੂੰ ਮਿਲਣ ਲਈ ਆਉਣਗੇ। ਸੁਖਜਿੰਦਰ ਸਿੰਘ ਰੰਧਾਵਾ ਨਾਲ ਵੀ ਮੇਰੀ ਗੱਲ ਹੋਈ ਹੈ ਉਹ ਵੀ ਬਾਹਰ ਹਨ ਅਤੇ ਸਾਡੀ ਮੁਲਾਕਾਤ ਜਲਦ ਹੀ ਹੋਵੇਗੀ। ਮੈਂ ਉਨ੍ਹਾਂ ਨੂੰ ਕਿਹਾ ਹੈ ਕਿ ਮੈਂ ਤੁਹਾਡੇ ਘਰ ਆ ਜਾਂਦਾ ਹਾਂ, ਮੈਂ ਤਾਂ ਸਭ ਦੇ ਘਰ ਜਾ ਰਿਹਾ ਹਾਂ ਅਤੇ ਮੁਲਾਕਾਤਾ ਕਰ ਰਿਹਾ ਹਾਂ।"- ਭੂਪੇਸ਼ ਬਘੇਲ, ਪੰਜਾਬ ਕਾਂਗਰਸ ਇੰਚਾਰਜ
'ਹਾਈਕਮਾਨ ਦੇ ਫੈਸਲੇ ਰਹਿਣਗੇ ਲਾਗੂ'
ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਬਾਰੇ ਏ.ਆਈ.ਸੀ.ਸੀ. ਪੰਜਾਬ ਦੇ ਜਨਰਲ ਸਕੱਤਰ ਇੰਚਾਰਜ ਭੂਪੇਸ਼ ਬਘੇਲ ਦਾ ਕਹਿਣਾ ਹੈ, "ਮੈਂ ਕੱਲ੍ਹ ਉਨ੍ਹਾਂ ਨਾਲ ਫ਼ੋਨ 'ਤੇ ਗੱਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਕਿਸੇ ਕੰਮ ਵਿੱਚ ਰੁੱਝੇ ਹੋਏ ਸਨ ਅਤੇ ਸ਼ਹਿਰ ਤੋਂ ਬਾਹਰ ਸਨ, ਪਰ ਵਾਪਸ ਆਉਣ 'ਤੇ ਉਹ ਮੇਰੇ ਨਾਲ ਸੰਪਰਕ ਕਰਨਗੇ। ਜਾਂ ਤਾਂ ਮੈਂ ਉਨ੍ਹਾਂ ਦੇ ਘਰ ਚਾਹ ਪੀਣ ਲਈ ਆਵਾਂਗਾ ਜਾਂ ਪੀਸੀਸੀ ਦਫ਼ਤਰ ਆਵਾਂਗਾ। ਪਾਰਟੀ ਹਾਈਕਮਾਂਡ 'ਤੇ ਕੋਈ ਦਬਾਅ ਕੰਮ ਨਹੀਂ ਕਰਦਾ, ਮੈਂ ਨਹੀਂ ਮੰਨਦਾ ਕਿ ਫੈਸਲੇ ਦਬਾਅ ਹੇਠ ਲਏ ਜਾਂਦੇ ਹਨ-ਨਾ ਹੀ ਹੋਣੇ ਚਾਹੀਦੇ ਹਨ। ਇਸ ਲਈ ਜੋ ਫੈਸਲੇ ਪਹਿਲਾਂ ਹੀ ਲਏ ਜਾ ਚੁੱਕੇ ਹਨ, ਉਹ ਲਾਗੂ ਰਹਿਣਗੇ।"
ਭੂਪੇਸ਼ ਬਘੇਲ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ
ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਭੂਪੇਸ਼ ਬਘੇਲ ਜੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨੇ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਵੱਖ-ਵੱਖ ਹਲਕਿਆਂ ਤੋਂ ਪਹੁੰਚੇ ਕਾਂਗਰਸੀ ਆਗੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ, ਬੂਥ ਪੱਧਰ ਤੱਕ ਪਾਰਟੀ ਦੀ ਪਕੜ ਮਜ਼ਬੂਤ ਕਰਨ, ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਭੂਪੇਸ਼ ਬਘੇਲ ਵੱਲੋਂ ਮੀਟਿੰਗਾਂ ਦਾ ਦੌਰਾ ਜਾਰੀ, ਚੰਨੀ ਨਾਲ ਬੈਠਕ 'ਤੇ ਸਸਪੈਂਸ
ਭੂਪੇਸ਼ ਬਘੇਲ ਵੱਲੋਂ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਤੀਜੇ ਦਿਨ ਵੀ ਉਹ ਮੀਟਿੰਗਾਂ ਕਰਨਗੇ।

