ETV Bharat / politics

ਫਿਰੋਜ਼ਪੁਰ ਵਿੱਚ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਛਾਉਣੀ ਦਾਣਾ ਮੰਡੀ ਵਿਖੇ ਪੰਜਾਬ ਬਚਾਓ ਰੈਲੀ ਕੀਤੀ।

SAD PUNJAB BACHAO RALLY
ਫਿਰੋਜ਼ਪੁਰ ਵਿੱਚ ਪੰਜਾਬ ਬਚਾਓ ਰੈਲੀ (ETV Bharat)
author img

By ETV Bharat Punjabi Team

Published : February 24, 2026 at 9:24 PM IST

3 Min Read
Choose ETV Bharat

ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਪਹੁੰਚੇ ਅਤੇ ਫਿਰੋਜ਼ਪੁਰ ਛਾਉਣੀ ਦਾਣਾ ਮੰਡੀ ਵਿਖੇ ਪੰਜਾਬ ਬਚਾਓ ਰੈਲੀ ਕੀਤੀ। ਫਿਰੋਜ਼ਪੁਰ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਰੈਲੀ ਦੌਰਾਨ ਉਹ ਅੱਜ ਪੰਜਵ੍ਹੇ ਹਲਕੇ ਵਿੱਚ ਪਹੁੰਚੇ ਹਨ, ਜਿੱਥੇ ਸਭ ਤੋਂ ਵੱਡਾ ਇਕੱਠ ਹੈ, ਜੋ ਸਪੱਸ਼ਟ ਕਰਦਾ ਹੈ ਕਿ ਪੰਜਾਬ ਦੀ ਜਨਤਾ ਮੌਜੂਦਾ ਹਾਲਾਤ ਤੋਂ ਅੱਕ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਲੋਕ ਕੋਈ ਨਵਾਂ ਤਜ਼ਰਬਾ ਨਹੀਂ ਕਰਨਗੇ। ਸਗੋਂ ਪੰਜਾਬ ਦੀ ਆਪਣੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਫਿਰੋਜ਼ਪੁਰ ਛਾਉਣੀ ਦਾਣਾ ਮੰਡੀ ਵਿਖੇ ਕੀਤੀ ਪੰਜਾਬ ਬਚਾਓ ਰੈਲੀ (ETV Bharat)

ਸੁਖਬੀਰ ਬਾਦਲ ਨੇ ਕਿਹਾ ਕਿ "ਅਕਾਲੀ ਦਲ ਕੋਈ ਮਾਮੂਲੀ ਸਿਆਸੀ ਪਾਰਟੀ ਨਹੀਂ, ਸਗੋਂ ਇਹ ਬਜ਼ੁਰਗਾਂ ਦੇ ਖੂਨ ਪਸ਼ੀਨੇ ਨਾਲ ਬਣੀ ਸੰਸਥਾ ਹੈ। ਜੋ ਗੁਰੂ ਘਰਾਂ ਦੀ ਰੱਖਿਆ ਕਰਨ ਲਈ ਆਈ ਸੀ। ਉਨ੍ਹਾਂ ਪਾਰਟੀ ਨੂੰ ਕੌਮ ਅਤੇ ਪੰਜਾਬ ਦੀ ਫੌਜ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਦਿੱਲੀ ਵਾਲੀਆਂ ਪਾਰਟੀਆਂ ਦੇ ਪ੍ਰਭਾਵ ਹੇਠ ਆ ਕੇ ਆਪਣੀ ਇਸ ਫੌਜ ਨੂੰ ਕਮਜ਼ੋਰ ਕਰਨ ਕਾਰਨ ਹੀ ਅੱਜ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ ਅਤੇ ਲੁਟੇਰੇ ਸੂਬੇ ਵਿੱਚ ਦਾਖਲ ਹੋ ਗਏ ਹਨ।"

ਵਾਦਿਆਂ ਤੋਂ ਮੁਕਰੀ ਸਰਕਾਰ

ਸੁਖਬੀਰ ਸਿੰਘ ਬਾਦਲ ਨੇ ਆਪਣੀ ਰਸੋਈ ਤੋਂ ਬੋਲਦਿਆਂ ਕਿਹਾ ਕਿ ਸਰਕਾਰ ਨੇ ਚਾਰ ਸਾਲਾਂ ਦੌਰਾਨ ਕੋਈ ਮੁਹਿੰਮ ਸ਼ੁਰੂ ਨਹੀਂ ਕੀਤੀ, ਉਹ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਮਿਲਦਾ ਹੈ ਉਹ ਲੈਣਾ ਚਾਹੀਦਾ ਹੈ, ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ। ਸੁਖਬੀਰ ਬਾਦਲ ਨੇ ਗੁਰਦਾਸਪੁਰ ਵਿੱਚ ਇੱਕ ਕਾਂਸਟੇਬਲ ਅਤੇ ਇੱਕ ਪੁਲਿਸ ਅਧਿਕਾਰੀ ਦੀ ਮੌਤ 'ਤੇ ਵੀ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਕਦੇ ਇੱਕ ਗੱਲ ਕਹਿੰਦੀ ਹੈ ਅਤੇ ਕਦੇ ਦੂਜੀ, ਰੋਜ਼ਾਨਾ ਆਪਣੇ ਬਿਆਨ ਬਦਲਦੀ ਹੈ।

ਅਕਾਲੀ ਦਲ ਦੀ ਪੰਜਾਬ ਦੇ ਲੋਕਾਂ ਦੀ ਹਮਦਰਦੀ

ਸੁਖਬੀਰ ਬਾਦਲ ਨੇ ਕਾਂਗਰਸ ਅਤੇ ਆਪ ਪਾਰਟੀ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਪਹਿਲਾਂ ਕਾਂਗਰਸ ਨੇ ਸੂਬੇ ਨੂੰ ਲੁੱਟਿਆ ਅਤੇ ਹੁਣ ਝਾੜੂ ਵਾਲਿਆਂ ਨੇ ਤਬਾਹੀ ਲਿਆ ਦਿੱਤਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਸੋਨੀਆਂ ਗਾਂਧੀ, ਰਾਹੁਲ ਗਾਂਧੀ, ਨਰਿੰਦਰ ਮੋਦੀ ਜਾ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਪ੍ਰਤੀ ਕੋਈ ਦਰਦ ਨਹੀਂ ਹੈ ? ਉਨ੍ਹਾਂ ਕਿਹਾ ਕਿ ਪੰਜਾਬ ਦਾ ਅਸਲ ਦਰਦ ਸਿਰਫ ਵੱਡੇ ਬਾਦਲ ਪ੍ਰਕਾਸ਼ ਸਿੰਘ ਬਾਦਲ ਦੇ ਦਿਲ ਵਿੱਚ ਹੀ ਸੀ, ਜਿਨ੍ਹਾਂ ਨੇ 70 ਸਾਲ ਸੇਵਾ ਕੀਤੀ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਹੀ ਕਿਸਾਨਾਂ ਨੂੰ ਟਿਊਬਵੈੱਲ ਕਨੈਕਸ਼ਨ ਦਿੱਤੇ, ਮੰਡੀਆਂ ਬਣਾਈਆਂ ਅਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਸ਼ੁਰੂ ਕੀਤੀਆਂ।

ਸੁਖਬੀਲ ਬਾਦਲ ਨੇ ਇਲਜ਼ਾਮ ਲਾਇਆ ਕਿ ਮੌਜੂਦਾ ਸਰਕਾਰ ਨੇ ਆਟਾ-ਦਾਲ ਸਕੀਮ, ਸੇਵਾ ਕੇਂਦਰ, ਸਾਂਝ ਕੇਂਦਰ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਰਗੀਆਂ ਲੋਕ ਭਲਾਈ ਦੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿੱਚ ਬਣੀਆਂ ਸੜਕਾਂ ਦੀ ਮੁਰੰਮਤ ਤੱਕ ਨਹੀਂ ਹੋ ਰਹੀ।

ਕਾਨੂੰਨ ਵਿਵਸਥਾ 'ਤੇ ਚਿੰਤਾ

ਸੂਬੇ ਦੀ ਮੌਜੂਦਾ ਸਥਿਤੀ ਉੱਤੇ ਚਿੰਤਾ ਪ੍ਰਗਟ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਗੈਂਗਸਟਰ ਖੁੱਲ੍ਹੇਆਮ ਫਿਰੌਤੀਆਂ ਮੰਗ ਰਹੇ ਹਨ ਅਤੇ ਲੋਕ ਡਰ ਦੇ ਸਾਏ ਹੇਠ ਜੀਅ ਰਹੇ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਹਾਲਾਤ ਕਾਰਨ ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਦੇਸ਼ ਵੀ ਪੰਜਾਬੀ ਨੌਜਾਵਾਨਾਂ ਨੂੰ ਲੈਣ ਤੋਂ ਹੱਥ ਖੜ੍ਹੇ ਕਰ ਰਹੇ ਹਨ। ਸੁਖਬੀਰ ਬਾਦਲ ਨੇ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਬਚਾਉਣ ਹੈ ਤਾਂ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣਾ ਹੋਵੇਗਾ।

ਕਿਸਾਨੀ ਅਤੇ ਪਾਣੀ ਦੇ ਮੁੱਦੇ ਕਿਸਾਨਾਂ ਲਈ ਉਨ੍ਹਾਂ ਨੇ ਕਈ ਵੱਡੇ ਵਾਅਦੇ ਕੀਤੇ

  1. ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈੱਲ ਕਨੈਕਸ਼ਨ ਨਹੀਂ ਹਨ, ਉਨ੍ਹਾਂ ਮੁਫਤ ਕਨੈਕਸ਼ਨ ਦਿੱਤੇ ਜਾਣਗੇ।
  2. ਖੇਤਾਂ ਤੱਕ ਪਾਈਪਾ ਰਾਹੀਂ ਪਾਣੀ ਪਹੁੰਚਾਇਆ ਜਾਵੇਗਾ।
  3. ਰਾਜਸਥਾਨ ਨੂੰ ਜਾਣ ਵਾਲੇ ਪਾਣੀ ਦੇ ਸਾਰੇ ਪੁਰਾਣੇ ਸਮਝੌਤੇ ਰੱਦ ਕੀਤੇ ਜਾਣਗੇ ਤਾਂ ਪੰਜਾਬ ਦਾ ਪਾਣੀ ਪੰਜਾਬ ਦੇ ਖੇਤਾਂ ਨੂੰ ਮਿਲ ਸਕੇ।
  4. ਹੜ੍ਹਾਂ ਦੀ ਰੋਕਥਾਮ ਲਈ ਹਿਮਾਚਲ ਤੋਂ ਪਾਕਿਸਤਾਨ ਬਾਰਡਰ ਤਕ ਦਰਿਆਵਾਂ ਦੇ ਕਿਨਾਰੇ ਪੱਕੇ ਕੀਤੇ ਜਾਣਗੇ।

ਸਮਾਜਿਕ ਭਲਾਈ ਅਤੇ ਨੌਜਵਾਨਾਂ ਲਈ ਰੁਜ਼ਗਾਰ ਗਰੀਬ ਵਰਗ ਅਤੇ ਨੌਜਵਾਨਾਂ ਲਈ ਐਲਾਨ

  • ਕੱਚੀਆਂ ਜ਼ਮੀਨਾਂ ਉੱਤੇ ਕਾਬਜ਼ ਲੋਕਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣਗੇ।
  • ਨੀਲੇ ਕਾਰਡ ਮੁੜ ਸ਼ੁਰੂ ਕਰਕੇ 30 ਕਿੱਲੋ ਆਟਾ ਅਤੇ 20 ਰੁਪਏ ਕਿੱਲੋ ਦਾਲ ਦਿੱਤੀ ਜਾਵੇਗੀ।
  • ਗਰੀਬ ਬੇਟੀਆਂ ਦੇ ਵਿਆਹ ਲਈ ਸ਼ਗਨ ਸਕੀਮ 1 ਲੱਖ ਰੁਪਏ ਅਤੇ ਬਜ਼ੂਰਗਾਂ ਦੀ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ।
  • ਨੌਜਵਾਨਾਂ ਨੂੰ ਨਵਾਂ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪੇ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ, ਜੋ 10 ਸਾਲਾਂ ਵਿੱਚ ਮੋੜਨਾ ਹੋਵੇਗਾ।

ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਸਰਕਾਰ ਬਣਦੇ ਹੀ ਵਰਲਡ ਕੱਪ ਕਬੱਡੀ, ਕੁਸ਼ਤੀ ਦੇ ਮਕਾਬਲੇ, ਪਸ਼ੂਆਂ ਦੇ ਮੇਲ ਅਤੇ ਕਬੂਤਰਾਂ ਦੀਆਂ ਬਾਜ਼ੀਆਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਬਜ਼ੁਰਗਾਂ ਲਈ ਉਨ੍ਹਾਂ ਨੇ ਸੀਪ (ਤਾਸ਼) ਦੀ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ ਕੀਤਾ। ਜਿਸ ਵਿੱਚ ਜ਼ਿਲ੍ਹੇ ਦੇ ਜੇਤੂ ਪਿੰਡ ਨੂੰ 10 ਲੱਖ ਅਤੇ ਸੂਬੇ ਦੇ ਚੈਂਪੀਅਨ ਪਿੰਡ ਨੂੰ 1 ਕਰੋੜ ਦੀ ਗਰਾਂਟ ਦਿੱਤੀ ਜਾਵੇਗੀ।