ETV Bharat / snippets

ਗਿੱਪੀ ਗਰੇਵਾਲ ਨੇ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦੀ ਸਫ਼ਲਤਾ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ - Gippy Grewal

ਸ਼ਿੰਦਾ ਸ਼ਿੰਦਾ ਨੋ ਪਾਪਾ
ਸ਼ਿੰਦਾ ਸ਼ਿੰਦਾ ਨੋ ਪਾਪਾ (ਇੰਸਟਾਗ੍ਰਾਮ)
author img

By ETV Bharat Entertainment Team

Published : May 21, 2024, 3:37 PM IST

ਚੰਡੀਗੜ੍ਹ: ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਫਿਲਮ ਨੇ ਦੋ ਹਫ਼ਤਿਆਂ ਵਿੱਚ ਹੀ ਕਾਫੀ ਚੰਗੀ ਕਮਾਈ ਕਰ ਲਈ ਹੈ। 'ਸ਼ਿੰਦਾ ਸ਼ਿੰਦਾ ਨੋ ਪਾਪਾ' ਇਸ ਸਾਲ ਦੀ ਹੁਣ ਤੱਕ ਦੀ ਸਫ਼ਲ ਫਿਲਮ ਕਹੀ ਜਾ ਰਹੀ ਹੈ। ਹੁਣ ਫਿਲਮ ਦੀ ਸਫ਼ਲਤਾ ਉਤੇ ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਨੇ ਸਰੋਤਿਆਂ ਦਾ ਧੰਨਵਾਦ ਕੀਤਾ ਹੈ। ਧੰਨਵਾਦ ਕਰਨ ਲਈ ਅਦਾਕਾਰ ਨੇ ਇੰਸਟਾਗ੍ਰਾਮ ਉਤੇ ਵੀਡੀਓ ਸਾਂਝੀ ਕੀਤੀ ਹੈ। ਉਲੇਖਯੋਗ ਹੈ ਕਿ ਇਸ ਫਿਲਮ ਨਾਲ ਟੀਵੀ ਅਦਾਕਾਰਾ ਹਿਨਾ ਖਾਨ ਨੇ ਪੰਜਾਬੀ ਸਿਨੇਮਾ ਵਿੱਚ ਡੈਬਿਊ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.