ਜਲੰਧਰ ਵਿੱਚ ਹਥਿਆਰਾਂ ਸਮੇਤ 2 BKI ਦੇ ਗੁਰਗੇ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਕਰਦੇ ਸੀ ਜੁਰਮ
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਕੁਲਮ ਪਿੰਡ ਦੇ ਰਹਿਣ ਵਾਲੇ ਹਨ।


Published : February 24, 2026 at 7:57 PM IST
ਜਲੰਧਰ: ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਦੋ ਮੁੱਖ ਮੈਂਬਰਾਂ ਨੂੰ ਜਬਰਦਸਤੀ ਅਤੇ ਗੋਲੀਬਾਰੀ ਦੇ ਮਾਮਲੇ ਵਿੱਚ ਸ਼ਾਮਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ .32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਕੁਲਮ ਪਿੰਡ ਦੇ ਰਹਿਣ ਵਾਲੇ ਹਨ।
ਟ੍ਰੈਵਲ ਏਜੰਟ ਦੇ ਘਰ 'ਤੇ ਚਲਾਈਆਂ ਗੋਲ਼ੀਆਂ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ "ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਗੋਪੀ ਨਵਾਨਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜੋ ਕਿ ਬੀਕੇਆਈ ਨਾਲ ਜੁੜੇ ਵਿਦੇਸ਼ੀ ਹੈਂਡਲਰ ਸਨ। ਉਨ੍ਹਾਂ ਕਿਹਾ ਕਿ ਜਾਂਚ ਦੇ ਅਨੁਸਾਰ ਮੁਲਜ਼ਮਾਂ ਨੇ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ 'ਤੇ ਜਬਰਦਸਤੀ ਲਈ 2 ਗੋਲੀਆਂ ਚਲਾਈਆਂ ਸਨ।"
In a major breakthrough, Counter Intelligence Jalandhar busts a module backed by Babbar Khalsa International (BKI) involved in firing incidents linked to extortion. Apprehends two key operatives, and recovers one pistol along with magazines and eight cartridges.
— DGP Punjab Police (@DGPPunjabPolice) February 24, 2026
The arrested… pic.twitter.com/DOjdCMrCwr
ਡੀਜੀਪੀ ਨੇ ਦੱਸਿਆ ਕਿ "ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਸੀਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਸੁਰਾਂਸੀ, ਜਲੰਧਰ ਵਿੱਚ ਲਿਡਰਨ ਅੰਡਰਬ੍ਰਿਜ ਨੇੜੇ ਬੀਕੇਆਈ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।"
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ "ਮਾਡਿਊਲ ਦੇ ਗੱਠਜੋੜ ਦਾ ਪਤਾ ਲਗਾਉਣ ਅਤੇ ਇਸਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧ ਵਿੱਚ ਮੁਲਜ਼ਮਾਂ ਵਿਰੁੱਧ ਐਫਆਈਆਰ ਨੰਬਰ 11, ਮਿਤੀ 23.02.2026, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ 111 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਬੀ)(ਏ) ਦੇ ਤਹਿਤ ਦਰਜ ਕੀਤੀ ਗਈ ਹੈ।"

