ETV Bharat / state

ਦਰਦਨਾਕ ਸੜਕ ਹਾਦਸਾ, ਟਿੱਪਰ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ

ਅੰਮ੍ਰਿਤਸਰ ਵਿੱਚ ਰੇਤ ਨਾਲ ਭਰੇ ਟਿੱਪਰ ਥੱਲੇ ਆਏ 35 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ।

YOUTH DIES AFTER TIPPER FALLS DOWN
ਟਿੱਪਰ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ (Etv Bharat)
author img

By ETV Bharat Punjabi Team

Published : July 3, 2026 at 7:30 PM IST

3 Min Read
Choose ETV Bharat

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ 100 ਫੁੱਟੀ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ 35 ਸਾਲਾ ਗੁਰਸਿਮਰਨ ਸਿੰਘ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਸਿਮਰਨ ਸਿੰਘ ਆਪਣੀ ਐਕਟੀਵਾ 'ਤੇ ਜਾ ਰਿਹਾ ਸੀ ਅਤੇ ਪਿੱਛੋਂ ਆ ਰਹੇ ਇੱਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਉਹ ਸੜਕ 'ਤੇ ਡਿੱਗ ਗਿਆ ਅਤੇ ਟਿੱਪਰ ਦੇ ਹੇਠਾਂ ਆ ਜਾਣ ਕਾਰਨ ਉ, ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਟੱਕਰ ਲੱਗਣ ਤੋਂ ਬਾਅਦ ਐਕਟੀਵਾ ਸਵਾਰ ਸੜਕ 'ਤੇ ਡਿੱਗਦਾ ਹੈ ਅਤੇ ਟਿੱਪਰ ਉਸ ਦੇ ਉੱਪਰੋਂ ਲੰਘਦਾ ਦਿਖਾਈ ਦਿੱਤਾ ਹੈ।

ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰ (Etv Bharat)

ਪਰਿਵਾਰ ਨੇ ਲਗਾਏ ਪੁਲਿਸ ਮੁਲਾਜ਼ਮਾਂ 'ਤੇ ਇਲਜ਼ਾਮ

ਮ੍ਰਿਤਕ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ "ਜਿਸ ਇਲਾਕੇ ਵਿੱਚ ਇਹ ਹਾਦਸਾ ਵਾਪਰਿਆ, ਉੱਥੇ ਭਾਰੀ ਵਾਹਨਾਂ ਦੀ ਐਂਟਰੀ ਮਨਾਹੀ ਹੈ। ਇਸ ਦੇ ਬਾਵਜੂਦ ਰੇਤ ਦਾ ਟਿੱਪਰ ਸ਼ਹਿਰ ਵਿੱਚ ਦਾਖ਼ਲ ਹੋਇਆ। ਚੌਂਕਾਂ 'ਤੇ ਤਾਇਨਾਤ ਟਰੈਫਿਕ ਮੁਲਾਜ਼ਮਾਂ ਦੀ ਲਾਪਰਵਾਹੀ ਜਾਂ ਮਿਲੀਭੁ ਗਤ ਕਾਰਨ ਹੀ ਇਹ ਟਿੱਪਰ ਅੰਦਰ ਆਇਆ ਅਤੇ ਇਸ ਹਾਦਸੇ ਦਾ ਕਾਰਨ ਬਣਿਆ। ਜੇਕਰ ਨਿਯਮਾਂ ਦੀ ਪਾਲਣਾ ਕਰਵਾਈ ਜਾਂਦੀ ਤਾਂ ਅੱਜ ਗੁਰਸਿਮਰਨ ਸਿੰਘ ਜਿਉਂਦਾ ਹੁੰਦਾ।

ਪੀੜਤ ਪਰਿਵਾਰ ਦੀ ਮੰਗ

ਪਰਿਵਾਰ ਨੇ ਸਿਰਫ਼ ਟਿੱਪਰ ਚਾਲਕ ਹੀ ਨਹੀਂ, ਸਗੋਂ ਟਿੱਪਰ ਮਾਲਕ ਅਤੇ ਜੇਕਰ ਕਿਸੇ ਟਰੈਫਿਕ ਮੁਲਾਜ਼ਮ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖ਼ਿਲਾਫ਼ ਵੀ ਨਾਮਜ਼ਦ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਹ ਸਿਰਫ਼ ਇੱਕ ਹਾਦਸਾ ਨਹੀਂ, ਸਗੋਂ ਪ੍ਰਸ਼ਾਸਨਿਕ ਲਾਪਰਵਾਹੀ ਦਾ ਨਤੀਜਾ ਹੈ।

"ਗੁਰਸਿਮਰਨ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ । ਉਸ ਦੀ ਇੱਕ ਧੀ ਕਰੀਬ ਸੱਤ ਤੋਂ ਅੱਠ ਸਾਲ ਦੀ ਹੈ, ਜਦਕਿ ਇੱਕ ਛੋਟਾ ਪੁੱਤਰ ਵੀ ਹੈ। ਹੁਣ ਇਨ੍ਹਾਂ ਬੱਚਿਆਂ ਦਾ ਭਵਿੱਖ ਕੌਣ ਸੰਭਾਲੇਗਾ। ਅਸੀਂ ਸਰਕਾਰ ਅਤੇ ਪ੍ਰਸ਼ਾਸਨ ਕੋਲ ਇਨਸਾਫ਼ ਦੀ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।"- ਪੀੜਤ ਪਰਿਵਾਰ

"ਟਿੱਪਰ ਚਾਲਕ ਨੂੰ ਕੀਤਾ ਗਿਆ ਕਾਬੂ"

ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਏਸੀਪੀ ਰਵਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ "ਸ਼ੁਰੂਆਤੀ ਜਾਂਚ ਮੁਤਾਬਕ ਗੁਰਸਿਮਰਨ ਸਿੰਘ ਐਕਟਿਵਾ 'ਤੇ 100 ਫੁੱਟੀ ਰੋਡ ਵੱਲ ਜਾ ਰਹੇ ਸਨ, ਜਦੋਂ ਪਿੱਛੋਂ ਆ ਰਹੇ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ ਹੈ ਅਤੇ ਉਹ ਪਰਿਵਾਰ ਵਾਲਾ ਵਿਅਕਤੀ ਸੀ। ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਮੁਲਜ਼ਮ ਨੂੰ ਕਾਨੂੰਨ ਮੁਤਾਬਕ ਸਜ਼ਾ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਟਿੱਪਰ ਨਿਰਧਾਰਿਤ ਸਮੇਂ ਤੋਂ ਪਹਿਲਾਂ ਇਸ ਰੂਟ 'ਤੇ ਕਿਵੇਂ ਦਾਖ਼ਲ ਹੋਇਆ। ਜੇਕਰ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਸਬੰਧੀ ਵੀ ਕਾਰਵਾਈ ਕੀਤੀ ਜਾਵੇਗੀ।"

YOUTH DIES AFTER TIPPER FALLS DOWN
ਇਸ ਟਿੱਪਰ ਨਾਲ ਹੋਇਆ ਹਾਦਸਾ (Etv Bharat)

ਏਸੀਪੀ ਰਵਿੰਦਰ ਪਾਲ ਸਿੰਘ ਦੀ ਅਪੀਲ

ਏਸੀਪੀ ਰਵਿੰਦਰ ਪਾਲ ਸਿੰਘ ਨੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਕੀਤੇ ਗਏ ਨਜਾਇਜ਼ ਕਬਜ਼ੇ ਅਤੇ ਬਾਹਰ ਲਗਾਏ ਬੋਰਡ ਹਟਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ। 100 ਫੁੱਟੀ ਰੋਡ, ਚਮਰੰਗ ਰੋਡ ਅਤੇ ਸੁਲਤਾਨਵਿੰਡ ਰੋਡ ਵਰਗੇ ਰੁੱਝੇ ਇਲਾਕਿਆਂ ਵਿੱਚ ਟਰੈਫਿਕ ਨੂੰ ਸੁਚਾਰੂ ਬਣਾਉਣ ਲਈ ਇਨਕਰੋਚਮੈਂਟ ਹਟਾਈ ਜਾਵੇਗੀ ਅਤੇ ਇਸ ਸਬੰਧੀ ਦੁਕਾਨਦਾਰਾਂ ਨੇ ਵੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਟਿੱਪਰ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਅਧਾਰ 'ਤੇ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: