ETV Bharat / state

ਚਿੱਟੇ ਦਿਨ ਪੰਪ ’ਤੇ ਹਥਿਆਰਾਂ ਦੀ ਨੋਕ ’ਤੇ ਲੁੱਟ, ਸੀਸੀਟੀਵੀ ’ਚ ਕੈਦ ਕਾਂਡ, ਲੁਟੇਰਿਆਂ ’ਤੇ ਵੱਡਾ ਐਕਸ਼ਨ !

ਹਥਿਆਰਾਂ ਦੀ ਨੋਕ ’ਤੇ ਪੈਟਰੋਲ ਪੰਪ ਉੱਤੇ ਲੁੱਟ ਕਰਨ ਵਾਲੇ ਨਕਾਬਪੋਸ਼ ਲੁਟੇਰਿਆਂ ’ਤੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।

Petrol pump robbed in Sangrur
ਸੰਗਰੂਰ ਵਿੱਚ ਪੈਟਰੋਲ ਪੰਪ ਲੁੱਟ ਮਾਮਲਾ (ETV BHARAT)
author img

By ETV Bharat Punjabi Team

Published : June 1, 2026 at 7:13 PM IST

1 Min Read
Choose ETV Bharat

ਸੰਗਰੂਰ: ਜ਼ਿਲ੍ਹਾ ਪੁਲਿਸ ਨੂੰ ਮੁਲਜ਼ਮਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪਿੰਡ ਖਨਾਲ ਕਲਾਂ ਦੇ ਇੱਕ ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਹੋਈ ਲੁੱਟ-ਖੋਹ ਦੇ ਮਾਮਲੇ ਨੂੰ ਪੁਲਿਸ ਵੱਲੋਂ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 4 ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ।

ਸੰਗਰੂਰ ਵਿੱਚ ਪੈਟਰੋਲ ਪੰਪ ਲੁੱਟ ਮਾਮਲਾ (ETV BHARAT)

ਹਥਿਆਰਾਂ ਦੇ ਦਮ 'ਤੇ ਲੁੱਟ

ਪੁਲਿਸ ਅਧਿਕਾਰੀ ਨੇ ਦੱਸਿਆ ਕਿ "ਬੀਤੇ ਦਿਨੀਂ ਪਿੰਡ ਖਨਾਲ ਕਲਾਂ ਵਿਖੇ ਸਥਿਤ ਇੱਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਉਂਦਿਆਂ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ ’ਤੇ 15,000 ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਣ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ। ਪੁਲਿਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਜਦੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕੀਤੀ, ਤਾਂ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ। ਇਸ ਵਾਰਦਾਤ ਵਿੱਚ 4 ਨੌਜਵਾਨ—ਕਮਲਜੀਤ ਸਿੰਘ, ਕਮਲਪ੍ਰੀਤ ਸਿੰਘ, ਜੈਵੀਰ ਸਿੰਘ ਅਤੇ ਜਸ਼ਨ ਦੇ ਨਾਮ ਸਾਹਮਣੇ ਆਏ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਚਾਰਾਂ ਮੁਲਜ਼ਮਾਂ ਨੂੰ ਘੇਰਾਬੰਦੀ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।"

ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹਥਿਆਰ, ਗੱਡੀ ਤੇ ਨਕਦੀ ਬਰਾਮਦ

ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਅਤੇ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਨਜਾਇਜ਼ ਅਸਲ੍ਹਾ ਅਤੇ ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਮੁਤਾਬਕ ਮੁਲਜ਼ਮ ਕਮਲਜੀਤ ਸਿੰਘ ਕੋਲੋਂ 2 ਦੇਸੀ ਪਿਸਤੌਲ ਬਰਾਮਦ ਹੋਏ ਹਨ। ਇਸੇ ਤਰ੍ਹਾਂ ਮੁਲਜ਼ਮ ਕਮਲਪ੍ਰੀਤ ਸਿੰਘ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਸਵਿਫਟ ਡਿਜ਼ਾਇਰ ਕਾਰ ਅਤੇ ਇੱਕ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਜ਼ਬਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਤੀਜੇ ਮੁਲਜ਼ਮ ਜਸ਼ਨ ਕੋਲੋਂ ਲੁੱਟੀ ਗਈ ਰਕਮ ਵਿੱਚੋਂ 4,800 ਰੁਪਏ ਦੀ ਨਕਦੀ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਹੁਣ ਇਨ੍ਹਾਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ, ਜਿਸ ਵਿੱਚ ਇਲਾਕੇ ਅੰਦਰ ਹੋਈਆਂ ਕਈ ਹੋਰ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਵੀ ਪੂਰੀ ਉਮੀਦ ਜਤਾਈ ਜਾ ਰਹੀ ਹੈ।