ETV Bharat / state

4 ਮੰਜ਼ਿਲਾਂ ਇਮਾਰਤ ਡਿੱਗੀ, ਮਜ਼ਦੂਰ ਨੂੰ ਕੀਤਾ ਰੈਸਕਿਊ, ਦੇਖੋ ਸੀਸੀਟੀਵੀ ਵੀਡੀਓ

ਮੁਰੰਮਤ ਅਧੀਨ ਇੱਕ 4 ਮੰਜ਼ਿਲਾਂ ਇਮਾਰਤ ਅਚਾਨਕ ਹੀ ਢਹਿ ਗਈ। 1 ਮਜ਼ਦੂਰ ਮਲਬੇ ਹੇਠ ਫਸ ਗਿਆ। ਮਿਸਤਰੀ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਭੇਜ ਦਿੱਤਾ ਗਿਆ।

4 STOREY BUILDING COLLAPSED
ਕਿੱਤਿਆਂ ਵਾਲੇ ਬਾਜ਼ਾਰ ਵਿੱਚ ਡਿੱਗੀ 4 ਮੰਜ਼ਿਲਾਂ ਇਮਾਰਤ (ETV Bharat)
author img

By ETV Bharat Punjabi Team

Published : January 7, 2026 at 5:11 PM IST

2 Min Read
Choose ETV Bharat

ਅੰਮ੍ਰਿਤਸਰ: ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਂਕ ਸਥਿਤ ਕਿੱਤਿਆਂ ਵਾਲੇ ਬਜ਼ਾਰ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ। ਜਦੋਂ ਮੁਰੰਮਤ ਅਧੀਨ ਇੱਕ 4 ਮੰਜ਼ਿਲਾਂ ਇਮਾਰਤ ਅਚਾਨਕ ਹੀ ਢਹਿ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਮੁਰੰਮਤ ਅਧੀਨ ਇੱਕ 4 ਮੰਜ਼ਿਲਾਂ ਇਮਾਰਤ ਅਚਾਨਕ ਹੀ ਢਹਿ ਗਈ। 1 ਮਜ਼ਦੂਰ ਮਲਬੇ ਹੇਠ ਫਸ ਗਿਆ। (ETV Bharat)

ਮਲਬੇ ਹੇਠਾਂ ਬੁਰੀ ਤਰ੍ਹਾਂ ਫਸਿਆ 1 ਮਜ਼ਦੂਰ

ਜਾਣਕਾਰੀ ਮੁਤਾਬਕ, ਇਮਾਰਤ ਦੇ ਅੰਦਰ ਮੁਰੰਮਤ ਅਤੇ ਬਣਤਰ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅਚਾਨਕ ਇਮਾਰਤ ਦੀ ਇੱਕ ਵੱਡੀ ਭਾਗ ਡਿੱਗ ਪਈ, ਜਿਸ ਕਾਰਨ ਅੰਦਰ ਕੰਮ ਕਰ ਰਹੇ ਰਹਿਮ ਮਿਸਤਰੀ ਅਤੇ ਇੱਕ ਮਜ਼ਦੂਰ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੁਰੰਤ ਬਾਅਦ ਰਹਿਮ ਮਿਸਤਰੀ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਭੇਜ ਦਿੱਤਾ ਗਿਆ, ਜਦਕਿ 1 ਮਜ਼ਦੂਰ ਮਲਬੇ ਹੇਠਾਂ ਬੁਰੀ ਤਰ੍ਹਾਂ ਫਸ ਗਿਆ।

ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕਾ ਵਾਸੀਆਂ ਨੇ ਤੁਰੰਤ ਪ੍ਰਸ਼ਾਸਨ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਥਾਣਾ ਬੀ ਡਵੀਜ਼ਨ ਦੀ ਪੁਲਿਸ ਅਤੇ ਰੈਸਕਿਊ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਇਲਾਕਾ ਵਾਸੀਆਂ ਦੀ ਮਦਦ ਨਾਲ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਸੇ ਹੋਏ ਮਜ਼ਦੂਰ ਨੂੰ ਸੁਰੱਖਿਅਤ ਤਰੀਕੇ ਨਾਲ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਰੈਸਕਿਊ ਉਪਰੰਤ ਮਜ਼ਦੂਰ ਨੂੰ ਵੀ ਇਲਾਜ ਲਈ ਤੁਰੰਤ ਹਸਪਤਾਲ ਭੇਜਿਆ ਗਿਆ। ਪੁਲਿਸ ਵੱਲੋਂ ਮੌਕੇ ਨੂੰ ਸੀਲ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਮਾਰਤ ਡਿੱਗਣ ਦੇ ਸਹੀ ਕਾਰਨ ਸਪਸ਼ਟ ਨਹੀਂ ਹੋ ਸਕੇ ਹਨ।

ਕਰੀਬ ਡੇਢ ਘੰਟੇ ਬਾਅਦ ਸੁਰੱਖਿਅਤ ਰੈਸਕਿਊ 1 ਜਖ਼ਮੀ ਨੂੰ ਕੱਢਿਆ ਬਾਹਰ

ਥਾਣਾ ਬੀ ਡਵੀਜ਼ਨ ਦੇ ਐਸਐਚਓ ਨੇ ਮੀਡੀਆ ਨੂੰ ਦੱਸਿਆ ਕਿ "ਟਾਹਲੀ ਵਾਲਾ ਚੌਂਕ ਨੇੜੇ ਇੱਕ ਚਾਰ ਮੰਜ਼ਿਲਾਂ ਬਿਲਡਿੰਗ ਦਾ ਕੰਮ ਚੱਲ ਰਿਹਾ ਸੀ, ਜੋ ਅਚਾਨਕ ਹੀ ਢਹਿ ਗਈ। ਅੰਦਰ ਕੰਮ ਕਰ ਰਹੇ ਰਹਿਮ ਮਿਸਤਰੀ ਨੂੰ ਪਹਿਲਾਂ ਹੀ ਹਸਪਤਾਲ ਭੇਜ ਦਿੱਤਾ ਗਿਆ ਸੀ। ਇੱਕ ਮਜ਼ਦੂਰ ਮਲਬੇ ਵਿੱਚ ਫਸਿਆ ਹੋਇਆ ਸੀ, ਜਿਸਨੂੰ ਕਰੀਬ ਡੇਢ ਘੰਟੇ ਬਾਅਦ ਸੁਰੱਖਿਅਤ ਰੈਸਕਿਊ ਕਰਕੇ ਬਾਹਰ ਕੱਢਿਆ ਗਿਆ। ਦੋਵੇਂ ਦੀ ਹਾਲਤ ਠੀਕ ਹੈ। ਬਿਲਡਿੰਗ ਡਿੱਗਣ ਦੇ ਕਾਰਨਾਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।"

ਜ਼ਿੰਮੇਵਾਰ ਲੋਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਘਟਨਾ ਦੀ ਸੂਚਨਾ ਮਿਲਣ 'ਤੇ, ਸਥਾਨਕ ਪੁਲਿਸ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਸਾਵਧਾਨੀ ਵਜੋਂ, ਪੁਲਿਸ ਨੇ ਆਲੇ ਦੁਆਲੇ ਦੇ ਖੇਤਰ ਨੂੰ ਖਾਲੀ ਕਰਵਾ ਲਿਆ ਅਤੇ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਟਾਲਣ ਲਈ ਤੁਰੰਤ ਉਸਾਰੀ ਦਾ ਕੰਮ ਰੋਕ ਦਿੱਤਾ। ਪ੍ਰਸ਼ਾਸਨ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਉਸਾਰੀ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਸੀ। ਜੇਕਰ ਕੋਈ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੌਥੀ ਮੰਜ਼ਿਲ 'ਤੇ ਚੱਲ ਰਿਹਾ ਸੀ ਉਸਾਰੀ ਦਾ ਕੰਮ

ਘਰ ਦੀ ਤੀਜੀ ਅਤੇ ਚੌਥੀ ਮੰਜ਼ਿਲ 'ਤੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਲਿੰਟਲ ਵਿਛਾਉਣ ਕਾਰਨ ਹੋਇਆ ਹੈ ਜਾਂ ਉਸਾਰੀ ਸਮੱਗਰੀ ਵਿੱਚ ਕਮਜ਼ੋਰੀ ਕਾਰਨ, ਹਾਲਾਂਕਿ ਇਸਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕਦੀ ਹੈ। ਹਾਦਸੇ ਤੋਂ ਬਾਅਦ, ਘਟਨਾ ਸਥਾਨ 'ਤੇ ਵੱਡੀ ਭੀੜ ਇਕੱਠੀ ਹੋ ਗਈ, ਅਤੇ ਕੁਝ ਸਮੇਂ ਲਈ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।