ETV Bharat / state

ਘਰੇਲੂ ਝਗੜੇ ਤੋਂ ਬਾਅਦ ਔਰਤ ਨੇ ਕੀਤੀ ਖੁਦਕੁਸ਼ੀ, ਪਤੀ 'ਤੇ ਕੁੱਟਮਾਰ ਦੇ ਇਲਜ਼ਾਮ

ਜਲੰਧਰ ਵਿੱਚ ਇੱਕ ਔਰਤ ਨੇ ਘਰੇਲੂ ਝਗੜੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਪੜ੍ਹੋ ਪੂਰੀ ਖਬਰ...

A woman committed suicide in Jalandhar she was troubled by a domestic dispute
ਮ੍ਰਿਤਕ ਔਰਤ ਦੀ ਫਾਇਲ ਫੋਟੋ (Etv Bharat)
author img

By ETV Bharat Punjabi Team

Published : February 24, 2026 at 9:42 PM IST

2 Min Read
Choose ETV Bharat

ਜਲੰਧਰ: ਜ਼ਿਲ੍ਹੇ ਦੇ ਪ੍ਰਿਥਵੀ ਨਗਰ ਵਿੱਚ ਇੱਕ ਔਰਤ ਨੇ ਘਰੇਲੂ ਝਗੜੇ ਕਾਰਨ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਔਰਤ ਦਾ ਵਿਆਹ 10 ਸਾਲ ਪਹਿਲਾਂ ਹੋਇਆ ਸੀ। ਪੇਕੇ ਪਰਿਵਾਰ ਦਾ ਇਲਜ਼ਾਮ ਹੈ ਕਿ ਸਾਡੀ ਧੀ ਘਰੇਲੂ ਝਗੜਿਆਂ ਕਾਰਨ ਪਰੇਸ਼ਾਨ ਸੀ ਅਤੇ ਆਪਣੀਆਂ ਸਮੱਸਿਆਵਾਂ ਕਿਸੇ ਨੂੰ ਨਹੀਂ ਦੱਸਦੀ ਸੀ, ਜਿਸ ਨੇ ਖੁਦਕੁਸ਼ੀ ਕਰ ਲਈ ਹੈ। ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਹੈ।

ਸਹੁਰਾ ਪਰਿਵਾਰ ਤੋਂ ਤੰਗ ਆ ਕੇ ਮਹਿਲਾ ਨੇ ਕੀਤੀ ਖੁਦਕੁਸ਼ੀ (Etv Bharat)

10 ਸਾਲ ਪਹਿਲਾਂ ਹੋਇਆ ਸੀ ਵਿਆਹ

ਮ੍ਰਿਤਕਾ ਦੀ ਭੈਣ ਨੇ ਦੱਸਿਆ ਕਿ "ਮੇਰੀ ਭੈਣ ਦਾ ਵਿਆਹ 10 ਸਾਲ ਪਹਿਲਾਂ ਪ੍ਰਿਥਵੀ ਨਗਰ ਦੇ ਰਹਿਣ ਵਾਲੇ ਹੈਪੀ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਮੇਰੀ ਭੈਣ ਦੇ ਪਤੀ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਸੀ, ਜਿਸ ਬਾਰੇ ਮੇਰੀ ਕਈ ਵਾਰ ਦੱਸਿਆ ਅਤੇ ਹਰ ਵਾਰ ਪਰਿਵਾਰ ਵਿੱਚ ਬੈਠ ਕੇ ਸਮਝੌਤਾ ਕਰਵਾ ਦਿੱਤਾ ਜਾਂਦਾ ਸੀ। ਕੱਲ੍ਹ ਰਾਤ ਮੇਰੀ ਭੈਣ ਦਾਂ ਫੋਨ ਆਇਆ ਸੀ ਅਤੇ ਉਸ ਨੇ ਸਾਨੂੰ ਦੱਸਿਆ ਕਿ ਮੇਰੇ ਨਾਲ ਫਿਰ ਕੁੱਟ ਮਾਰ ਕੀਤੀ ਗਈ ਹੈ, ਮੈਨੂੰ ਇੱਥੋਂ ਲੈ ਜਾਓ। ਸਵੇਰੇ 11.30 ਵਜੇ ਸਾਨੂੰ ਫੋਨ ਆ ਗਿਆ ਕਿ ਸਾਡੀ ਕੁੜੀ ਨੇ ਖੁਦਕੁਸ਼ੀ ਕਰ ਲਈ ਹੈ। ਜਦੋਂ ਅਸੀਂ ਮੌਕੇ ਉੱਤੇ ਪਹੁੰਚੇ ਤਾਂ ਲੋਕਾਂ ਦਾ ਇਕੱਠ ਹੋਇਆ ਸੀ ਅਸੀਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ।"

"ਕੁੱਟ ਮਾਰ ਕਰਦਾ ਸੀ ਪਤੀ"

ਇਸ ਦੌਰਾਨ ਮ੍ਰਿਤਕ ਦੇ ਚਾਚਾ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਮ ਵਾਂਗ ਕੰਮ 'ਤੇ ਗਿਆ ਸੀ। ਸਵੇਰੇ ਉਸ ਨੂੰ ਫ਼ੋਨ ਆਇਆ ਕਿ ਮਨਪ੍ਰੀਤ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਦੱਸਿਆ ਕਿ ਮਨਪ੍ਰੀਤ ਦਾ ਪਤੀ ਹੈਪੀ ਅਕਸਰ ਉਸ ਨੂੰ ਕੁੱਟਦਾ ਸੀ, ਜਿਸ ਬਾਰੇ ਮਨਪ੍ਰੀਤ ਨੇ ਉਸ ਨੂੰ ਕਈ ਵਾਰ ਦੱਸਿਆ ਸੀ, ਪਰ ਉਨ੍ਹਾਂ ਦਾ ਸਮਝੌਤਾ ਕਰਵਾ ਦਿੱਤਾ ਸੀ। ਪਰਿਵਾਰ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਢੁੱਕਵੀਂ ਕਾਰਵਾਈ ਕੀਤੀ ਜਾਵੇ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਢੁਕਵੀਂ ਕਾਰਵਾਈ ਕੀਤੀ ਜਾਵੇਗੀ।