ETV Bharat / state

4 ਸਾਲ ਜੇਲ੍ਹ ਕੱਟਣ ਤੋਂ ਬਾਅਦ ਮੁਲਜ਼ਮ ਵੱਲੋਂ ਦੁਬਾਰਾ ਫਾਇਰਿੰਗ ਦੀ ਵਾਰਦਾਤ, ਪੁਲਿਸ ਨੇ ਕੀਤਾ ਕਾਬੂ

ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਟਲ ਅਤੇ 3 ਕਾਰਤੂਸ ਬਰਾਮਦ ਕੀਤੇ ਗਏ ਹਨ।

2 ACCUSED ARRESTED IN AMRITSAR
ਅੰਮ੍ਰਿਤਸਰ ਪੁਲਿਸ ਵੱਲੋਂ 2 ਮੁਲਜ਼ਮ ਕਾਬੂ (Etv Bharat)
author img

By ETV Bharat Punjabi Team

Published : July 2, 2026 at 7:38 PM IST

2 Min Read
Choose ETV Bharat

ਅੰਮ੍ਰਿਤਸਰ: ਬੀਤੀ 23 ਜੂਨ ਨੂੰ ਨੇੜਲੇ ਪਿੰਡ ਚੀਮਾ ਬਾਠ ਵਿਖੇ ਇੱਕ ਨੌਜਵਾਨ ਉੱਤੇ ਫਾਇਰਿੰਗ ਕਰਕੇ ਉਸ ਨੂੰ ਜ਼ਖਮੀ ਕਰਨ ਦੇ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਦੋ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਟਲ ਅਤੇ 3 ਕਾਰਤੂਸ ਬਰਾਮਦ ਕੀਤੇ ਗਏ ਹਨ।

ਫੜ੍ਹੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ ਪੁਲਿਸ ਟੀਮ (Etv Bharat)

"ਬਾਈਕ ਸਵਾਰਾਂ ਵੱਲੋਂ ਕੀਤੀ ਗਈ ਸੀ ਫਾਇਰਿੰਗ"

ਡੀਐਸਪੀ ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ ਨੇ ਦੱਸਿਆ ਕਿ "ਬੀਤੀ 23 ਜੂਨ ਨੂੰ ਪਿੰਡ ਚੀਮਾ ਬਾਠ ਵਿਖੇ ਪਿੰਡ ਦੇ ਮੋੜ ਤੇ ਖੜ੍ਹੇ ਦੋ ਨੌਜਵਾਨਾਂ ਅਤੇ ਬਾਈਕ ਸਵਾਰ 02 ਮੁਲਜਮਾਂ ਵੱਲੋਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਤੋਂ ਬਾਅਦ ਬਾਈਕ ਸਵਾਰਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਉਕਤ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਸੀ।"

ਪੁਲਿਸ ਵੱਲੋਂ ਦੋ ਮੁਲਜ਼ਮ ਕਾਬੂ

ਜਿਸ ਤੋਂ ਬਾਅਦ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਥਾਣਾ ਬਿਆਸ ਦੇ ਐੱਸਐਚਓ ਇੰਸਪੈਕਟਰ ਗੁਰਵਿੰਦਰ ਸਿੰਘ, ਸਬ ਇੰਸਪੈਕਟਰ ਸਿਕੰਦਰ ਲਾਲ ਸਮੇਤ ਪੁਲਿਸ ਪਾਰਟੀ ਵੱਲੋਂ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ 2 ਕਥਿਤ ਮੁਲਜ਼ਮਾਂ ਜਸਵਿੰਦਰ ਸਿੰਘ ਬਾਸਰ ਅਤੇ ਕਥਿਤ ਮੁਲਜ਼ਮ ਪ੍ਰਿੰਸ ਬਾਬਾ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਕੋਲੋਂ ਇੱਕ 30 ਬੋਰ ਬਰੇਟਾ ਪਿਸਤੌਲ ਅਤੇ ਤਿੰਨ ਜਿੰਦਾ ਰਾਉਂਡ ਬਰਾਮਦ ਕੀਤੇ ਗਏ ਹਨ।

2 ACCUSED ARRESTED IN AMRITSAR
ਪੁਲਿਸ ਪਾਰਟੀ ਨਾਲ ਮੁਲਜ਼ਮ (Etv Bharat)

ਮੁਲਜ਼ਮਾਂ 'ਤੇ ਪਹਿਲਾਂ ਵੀ ਮਾਮਲੇ ਦਰਜ

ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ "ਇਸ ਮਾਮਲੇ ਦੇ ਵਿੱਚ ਗ੍ਰਿਫਤਾਰ ਕੀਤੇ ਗਏ ਕਥਿਤ ਮੁਲਜ਼ਮ ਜਸਵਿੰਦਰ ਸਿੰਘ ਬੋਕਸਰ ਪਹਿਲਾਂ ਹੀ ਕਰੀਬ ਚਾਰ ਸਾਲ ਦੀ ਕਿਸੇ ਹੋਰ ਮਾਮਲੇ ਦੇ ਵਿੱਚ ਜੇਲ੍ਹ ਕੱਟ ਕੇ ਆਇਆ ਹੈ ਅਤੇ ਉਸ ਦੇ ਖਿਲਾਫ ਚਾਰ ਹੋਰ ਮਾਮਲੇ ਵੀ ਦਰਜ ਹਨ। ਇਸੇ ਤਰ੍ਹਾਂ ਦੂਸਰੇ ਕਥਿਤ ਮੁਲਜ਼ਮ ਪ੍ਰਿੰਸ ਬਾਵਾ ਦੇ ਖਿਲਾਫ ਵੀ ਤਿੰਨ ਮੁਕਦਮੇ ਦਰਜ ਹਨ।"

ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਹ ਜਾਨਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਵਾਰਦਾਤ ਦੇ ਵਿੱਚ ਵਰਤਿਆ ਪਿਸਤੌਲ ਮੁਲਜ਼ਮਾਂ ਵੱਲੋਂ ਕਿੱਥੋਂ ਲਿਆ ਗਿਆ ਸੀ ਅਤੇ ਇਸ ਵਿੱਚ ਹੋਰ ਕੌਣ-ਕੌਣ ਸ਼ਾਮਿਲ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: