ETV Bharat / state

ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਮੌਜੂਦਾ ਸਮੇਂ ਮਨਿੰਦਰਜੀਤ ਬੇਦੀ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਅ ਰਹੇ ਹਨ।

punjab haryana high court
ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ (Information and Public Relations Department, Punjab)
author img

By ETV Bharat Punjabi Team

Published : August 29, 2026 at 9:25 AM IST

2 Min Read
Choose ETV Bharat

ਚੰਡੀਗੜ੍ਹ: ਬਾਰ ਕੌਂਸਲ ਆਫ਼ ਇੰਡੀਆ (BCI) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮਨਿੰਦਰਜੀਤ ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ।

ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ

ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਕਾਨੂੰਨੀ ਭਾਈਚਾਰੇ ਵਲੋਂ ਮਨਿੰਦਰਜੀਤ ਬੇਦੀ ਦਾ ਸਵਾਗਤ

ਮਨਿੰਦਰਜੀਤ ਬੇਦੀ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ, ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਮਨਿੰਦਰਜੀਤ ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।

ਕੌਣ ਹੈ ਮਨਿੰਦਰਜੀਤ ਸਿੰਘ ਬੇਦੀ?

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ 22 ਜੁਲਾਈ 2023 'ਚ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਇੱਥੇ ਜਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿਤਾ ਸਵ: ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸੀ।

ਇਸ ਸਬੰਧੀ ਜਾਣਕਾਰੀ ਮੁਤਾਬਕ, ਮਨਿੰਦਰਜੀਤ ਸਿੰਘ ਬੇਦੀ ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਸਨ, ਜੋ ਉਨ੍ਹਾਂ ਲਈ ਬਹੁਤ ਵੱਡੀ ਪ੍ਰਾਪਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਵਿਚੋਂ ਇੱਕ ਮੰਨੇ ਜਾਂਦੇ ਹਨ।