ETV Bharat / state

ਅਕਾਲੀ ਦਲ ਪੁਨਰ ਸੁਰਜੀਤ ਨੇ ਰਾਜਪਾਲ ਦੇ ਨਾਂ ਡੀਸੀ ਨੂੰ ਸੌਂਪਿਆ ਮੰਗ ਪੱਤਰ, ਪੁਲਿਸ ਨਾਲ ਹੋਈ ਧੱਕਾ-ਮੁੱਕੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਣ ਦੌਰਾਨ ਡੀਸੀ ਦਫ਼ਤਰ ਅੰਦਰ ਪਾਰਟੀ ਆਗੂਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਖਿੱਚੋਤਾਣ।

PETITION ADDRESSED GOVERNOR PUNJAB
ਅਕਾਲੀ ਦਲ ਵੱਲੋਂ ਰਾਜਪਾਲ ਦੇ ਨਾਮ ਡੀਸੀ ਨੂੰ ਸੌਂਪਿਆ ਮੰਗ ਪੱਤਰ (ETV Bharat)
author img

By ETV Bharat Punjabi Team

Published : June 2, 2026 at 7:20 PM IST

|

Updated : June 2, 2026 at 7:42 PM IST

5 Min Read
Choose ETV Bharat

ਫਤਹਿਗੜ੍ਹ ਸਾਹਿਬ/ਰੂਪਨਗਰ: ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਣ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਪਾਰਟੀ ਆਗੂਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਖਿੱਚੋਤਾਣ ਹੋ ਗਈ।

ਡੀਸੀ ਦਫ਼ਤਰ ਦਾ ਟੁੱਟਿਆ ਦਰਵਾਜ਼ਾ

ਜਾਣਕਾਰੀ ਮੁਤਾਬਕ ਪ੍ਰਸ਼ਾਸਨ ਵੱਲੋਂ ਮੰਗ ਪੱਤਰ ਦੇਣ ਲਈ ਸਿਰਫ਼ ਪੰਜ ਨੁਮਾਇੰਦਿਆਂ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਜਦੋਂ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਇਕੱਠੇ ਅੰਦਰ ਜਾਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਧੱਕਾ-ਮੁੱਕੀ ਹੋਈ ਅਤੇ ਡੀਸੀ ਦਫ਼ਤਰ ਦਾ ਦਰਵਾਜ਼ਾ ਵੀ ਟੁੱਟ ਗਿਆ।

ਮੰਗ ਪੱਤਰ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਸੌਂਪਿਆ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਣ ਦੌਰਾਨ ਡੀਸੀ ਦਫ਼ਤਰ ਅੰਦਰ ਪਾਰਟੀ ਆਗੂਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਖਿੱਚੋਤਾਣ। (ETV Bharat)

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਆਗੂ ਮੌਜੂਦ ਸਨ। ਖਿੱਚੋਤਾਣ ਤੋਂ ਬਾਅਦ ਪਾਰਟੀ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਸੌਂਪਿਆ।

ਮੰਗ ਪੱਤਰ ਪੰਜਾਬ ਅਤੇ ਪੰਥ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਨ ਲਈ ਦਿੱਤਾ ਗਿਆ

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ "ਘੱਲੂਘਾਰੇ ਦੇ ਦਿਨਾਂ ਨੂੰ ਸਮਰਪਿਤ ਇਹ ਮੰਗ ਪੱਤਰ ਪੰਜਾਬ ਅਤੇ ਪੰਥ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਨ ਲਈ ਦਿੱਤਾ ਗਿਆ ਹੈ।" ਉਨ੍ਹਾਂ ਕਿਹਾ ਕਿ "ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਦੇ ਹੱਲ ਲਈ ਕੇਂਦਰ ਅਤੇ ਰਾਜ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ।"

PETITION ADDRESSED GOVERNOR PUNJAB
ਡੀਸੀ ਦਫ਼ਤਰ ਅੰਦਰ ਪਾਰਟੀ ਆਗੂਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਖਿੱਚੋਤਾਣ। (ETV Bharat)

ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਦੀ ਮੰਗ

ਚੰਦੂਮਾਜਰਾ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਪੱਕੇ ਤੌਰ 'ਤੇ ਖੁੱਲ੍ਹਾ ਰੱਖਣ ਅਤੇ ਸੰਗਤਾਂ ਲਈ ਸੌਖੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਉਠਾਈ ਗਈ ਹੈ। ਇਸਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਕਰਨ, ਬਾਘਾ ਅਤੇ ਹੁਸੈਨੀਵਾਲਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ, ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ।

ਸਰਹੱਦੀ ਵਪਾਰ ਅਤੇ ਚੰਡੀਗੜ੍ਹ ਦਾ ਮੁੱਦਾ ਵੀ ਚੁੱਕਿਆ

ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਾਘਾ ਅਤੇ ਹੁਸੈਨੀਵਾਲਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਸ ਨਾਲ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ।

PETITION ADDRESSED GOVERNOR PUNJAB
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕੀਤੀ ਗਈ ਨਾਅਰੇਬਾਜ਼ੀ (ETV Bharat)

ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਣਗੀਆਂ

ਆਗੂਆਂ ਨੇ ਕਿਹਾ ਕਿ ਇਹ ਸਾਰੇ ਮੁੱਦੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਰਾਜਪਾਲ ਰਾਹੀਂ ਇਹ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਣਗੀਆਂ ਅਤੇ ਇਨ੍ਹਾਂ ’ਤੇ ਸਕਾਰਾਤਮਕ ਕਾਰਵਾਈ ਹੋਵੇਗੀ। ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਚੋਣਾਂ ਜਲਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਮਿਲ ਸਕੇ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ।

ਹੱਲ ਲਈ ਸਕਾਰਾਤਮਕ ਪਹਿਲ ਕੀਤੀ ਜਾਵੇਗੀ

ਆਗੂਆਂ ਨੇ ਕਿਹਾ ਕਿ "ਮੰਗ ਪੱਤਰ ਵਿੱਚ ਸ਼ਾਮਲ ਸਾਰੇ ਮੁੱਦੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ, ਹੱਕਾਂ ਅਤੇ ਭਵਿੱਖ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਇਨ੍ਹਾਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਇਨ੍ਹਾਂ ਦੇ ਹੱਲ ਲਈ ਸਕਾਰਾਤਮਕ ਪਹਿਲ ਕੀਤੀ ਜਾਵੇਗੀ।" ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਹੁੰਚੇ ਆਗੂਆਂ ਤੇ ਵਰਕਰਾਂ ਦਾ ਪਹੁੰਚਣ 'ਤੇ ਧੰਨਵਾਦ ਕੀਤਾ।

ਇਸ ਮੰਗ ਪੱਤਰ ਨੂੰ ਦੇਣ ਵਾਲੇ ਜਥੇ ਦੀ ਅਗਵਾਈ ਕੋਰ ਕਮੇਟੀ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਰਣਬੀਰ ਸਿੰਘ ਪੂਨੀਆ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਬਲਤੇਜ ਸਿੰਘ ਮਹਿਦੂਦਾ ਮੈਂਬਰ ਵਰਕਿੰਗ ਕਮੇਟੀ, ਹਰਵੋਲ ਸਿੰਘ ਮਾਧੋਪੁਰ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ ਤਲਵੰਡੀ ਆਦਿ ਸੀਨੀਅਰ ਅਕਾਲੀ ਆਗੂਆਂ ਨੇ ਕੀਤੀ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਵੱਲੋਂ ਪੰਜਾਬ ਦੇ ਗਵਰਨਰ ਦੇ ਨਾਂ ਰੂਪਨਗਰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ ਐਕਟ 2026)ਦੀਆਂ ਖਾਮੀਆਂ ਨੂੰ ਦੂਰ ਕਰਨ”, ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸਮੇਤ ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਹੱਲ ਕਰਨ ਦੀ ਕੀਤੀ ਮੰਗ।

ਪੰਜਾਬ ਦੇ ਗਵਰਨਰ ਦੇ ਨਾਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅੱਜ ਪਾਰਟੀ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਗਵਰਨਰ ਦੇ ਨਾਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿਤਾਂ ਦੀ ਰੱਖਿਆ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ।

AKALI DAL PUNAR SURJIT
ਪੰਜਾਬ ਦੇ ਗਵਰਨਰ ਦੇ ਨਾਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ (ETV Bharat)

ਕੀ ਹਨ ਮੰਗਾਂ:-

  • ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ ਐਕਟ 2026)ਦੀਆਂ ਖਾਮੀਆਂ ਨੂੰ ਦੂਰ ਕਰਨ
  • ਬੰਦੀ ਸਿੰਘਾਂ ਦੀ ਰਿਹਾਈ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ
  • ਨੌਜਵਾਨਾਂ ਵਿੱਚ ਵਧ ਰਹੀ ਬੇਰੁਜ਼ਗਾਰੀ, ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ
  • ਪੰਜਾਬ ਦੇ ਪਾਣੀਆਂ ਦੇ ਹੱਕ
  • ਕਿਸਾਨਾਂ ਅਤੇ ਨੌਜਵਾਨਾਂ ਨਾਲ ਸਬੰਧਤ ਮੁੱਦੇ
  • ਕਿਸਾਨਾਂ ਦੀਆਂ 23 ਫਸਲਾਂ ਉੱਤੇ ਐੱਮਐੱਸਪੀ
  • ਸੂਬੇ ਦੇ ਆਰਥਿਕ ਹਿਤਾਂ ਦੀ ਰੱਖਿਆ
  • ਪੰਜਾਬ ਨੂੰ ਦਰਪੇਸ਼ ਹੋਰ ਅਹਿਮ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ।

ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਇਸ ਸਬੰਧ ਵਿਚ ਜਲਦ ਹੀ ਢੁਕਵੇਂ ਫ਼ੈਸਲੇ ਲਏ ਜਾਣ। ਵਫਦ ਵਿੱਚ ਹਰਬੰਸ ਸਿੰਘ ਕੰਧੋਲਾ, ਪ੍ਰੀਤਮ ਸਿੰਘ ਸੱਲੋਮਾਜਰਾ, ਗੁਰਮੀਤ ਸਿੰਘ ਮਕੜੌਨਾ, ਅੰਮ੍ਰਿਤਪਾਲ ਸਿੰਘ ਖੱਟੜਾ, ਗੁਰਿੰਦਰ ਸਿੰਘ ਗੋਗੀ, ਪ੍ਰਗਟ ਸਿੰਘ ਰੋਲੂਮਾਜਰਾ, ਹਰਦੇਵ ਸਿੰਘ ਹਰਪਾਲਪੁਰ, ਰਣਜੀਤ ਸਿੰਘ ਗੁੱਡਵਿਲ, ਸ਼ਮਸ਼ੇਰ ਸਿੰਘ ਸ਼ੇਰਾ, ਸੁਰਿੰਦਰ ਸਿੰਘ, ਜਗਵਿੰਦਰ ਸਿੰਘ ਪੰਮੀ ਮੌਰਿੰਡਾ, ਹਰਜਿੰਦਰ ਸਿੰਘ, ਲ਼ਖਵੀਰ ਸਿੰਘ ਖਰੜ, ਕੁਲਬੀਰ ਸਿੰਘ ਮੋਰਿੰਡਾ, ਕਰਨੈਲ ਸਿੰਘ ਵਿੱਕੀ, ਪੰਮਾ ਜੀ, ਤੇਜਪਾਲ ਸਿੰਘ ਸਿੱਧੂ, ਅਜਮੇਰ ਸਿੰਘ, ਸਤਵੰਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਕੁਲਤਾਰ ਸਿੰਘ, ਹਰਦੇਵ ਸਿੰਘ ਹਰਪਾਲਪੁਰ, ਅਮਰਜੀਤ ਸਿੰਘ ਢਿੱਲੋਂ, ਜਸਵੰਤ ਸਿੰਘ ਘਨੌਲੀ, ਸੁਰਿੰਦਰ ਸਿੰਘ, ਦਲਜੀਤ ਸਿੰਘ ਕਾਲੜਾ, ਮਨਮੋਹਨ ਸਿੰਘ ਬਾਜਵਾ, ਮਲਕੀਅਤ ਸਿੰਘ , ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਆਗੂ ਵੀ ਸ਼ਾਮਿਲ ਸਨ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਰਾਜਸੀ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਇਸ ਮੰਗ ਪੱਤਰ ਰਾਹੀਂ ਪੰਜਾਬ ਦੀਆਂ ਲਟਕਦੀਆਂ ਮੰਗਾਂ ਨੂੰ ਸਰਕਾਰ ਕੋਲ ਚੁੱਕਿਆ ਜਾ ਰਿਹਾ ਹੈ ਅਤੇ ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Last Updated : June 2, 2026 at 7:42 PM IST