ETV Bharat / state

ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਸਣੇ 10 ਵਿਅਕਤੀ ਕਾਬੂ

ਅੰਮ੍ਰਿਤਸਰ ਪੁਲਿਸ ਨੇ ਮਾੜੇ ਅਨਸਰਾਂ 'ਤੇ ਕਾਰਵਾਈ ਕਰਦਿਆਂ 10 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ 5.438 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Amritsar police
ਅੰਮ੍ਰਿਤਸਰ 'ਪੁਲਿਸ ਦੀ ਵੱਡੀ ਕਾਮਯਾਬੀ, ਭਾਰੀ ਮਾਤਰਾ 'ਚ ਹੈਰੋਇਨ ਸਣੇ ਕਾਬੂ ਕੀਤੇ 10 ਮੁਲਜ਼ਮ (Etv bharat)
author img

By ETV Bharat Punjabi Team

Published : February 28, 2026 at 6:09 PM IST

3 Min Read
Choose ETV Bharat

ਅੰਮ੍ਰਿਤਸਰ: ਪੁਲਿਸ ਨੂੰ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ’ਤੇ ਸਰਗਰਮ 2 ਸੰਗਠਿਤ ਨਸ਼ਾ ਅਤੇ ਹਥਿਆਰ ਤਸਕਰੀ ਮੋਡੀਊਲਾਂ ਦਾ ਪਰਦਾਫਾਸ਼ ਕਰਦਿਆਂ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ ਅਤੇ ਗੈਰਕਾਨੂੰਨੀ ਹਥਿਆਰ ਬਰਾਮਦ ਹੋਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜਾਣਕਾਰੀ ਮੁਤਾਬਕ ਕਾਰਵਾਈ ਦੌਰਾਨ 5.438 ਕਿਲੋਗ੍ਰਾਮ ਹੇਰੋਇਨ, ਤਿੰਨ ਅਧੁਨਿਕ ਪਿਸਤੌਲਾਂ, 34 ਜਿੰਦਾ ਕਾਰਤੂਸ ਅਤੇ 4,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਅੰਮ੍ਰਿਤਸਰ 'ਪੁਲਿਸ ਦੀ ਵੱਡੀ ਕਾਮਯਾਬੀ (Etv bharat)

ਮੁਲਜ਼ਮਾਂ ਤੋਂ ਬਰਾਮਦ ਹਥਿਆਰ

ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 'ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰਾਂ ਵਿੱਚ ਇੱਕ ਗਲੌਕ 9 ਐਮਐਮ ਪਿਸਤੌਲ, ਇੱਕ ਜ਼ਿਗਾਨਾ 9 ਐਮਐਮ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਨਸ਼ੀਲੇ ਪਦਾਰਥ ਅਤੇ ਹਥਿਆਰ ਅੰਤਰਰਾਸ਼ਟਰੀ ਸਰਹੱਦ ਪਾਰੋਂ ਤਸਕਰੀ ਰਾਹੀਂ ਭਾਰਤ ਲਿਆਂਦੇ ਜਾ ਰਹੇ ਸਨ। ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਹੁਕਮਾਂ ’ਤੇ ਕੰਮ ਕਰ ਰਹੇ ਸਨ।'

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬਿੱਲਾ (21) ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ, ਲਵਪ੍ਰੀਤ ਸਿੰਘ ਉਰਫ ਲਵ (25) ਵਾਸੀ ਪਿੰਡ ਬੋਪਾਰਾਏ ਬਾਜ ਸਿੰਘ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ ਜੱਜ (28) ਵਾਸੀ ਪਿੰਡ ਸੁਰਸਿੰਘ, ਤਰਨਤਾਰਨ, ਰੋਹਿਤ ਸ਼ਰਮਾ ਉਰਫ਼ ਡਾਕੂ (21) ਵਾਸੀ ਪਿੰਡ ਮੋਹਕਮਪੁਰਾ, ਅੰਮ੍ਰਿਤਸਰ; ਗੁਰਲਾਲ ਸਿੰਘ ਉਰਫ਼ ਦੀਮਾ (38) ਵਾਸੀ ਪਿੰਡ ਮਸਤਗੜ੍ਹ, ਤਰਨਤਾਰਨ, ਮਨਪ੍ਰੀਤ ਸਿੰਘ ਉਰਫ਼ ਮੰਨਾ (30), ਗੁਰਪ੍ਰੀਤ ਸਿੰਘ ਉਰਫ਼ ਗੋਪੀ (24), ਸ਼ੰਕਰ ਕੁਮਾਰ (53), ਅਨੀਸ਼ ਉਰਫ਼ ਯੱਕੀ (23) ਅਤੇ ਰਵੀ ਉਰਫ਼ ਗੰਜਾ ਉਰਫ਼ ਟਕਲਾ (30) ਸਾਰੇ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ।

ਪਹਿਲੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ ਬਿੱਲਾ ਨੂੰ 230 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਹੋਰ ਜਾਂਚ ਦੌਰਾਨ ਉਸਦੇ ਸਾਥੀ ਲਵਪ੍ਰੀਤ ਉਰਫ ਲਵ ਅਤੇ ਸਤਨਾਮ ਸਿੰਘ ਉਰਫ ਜੱਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 3 ਕਿਲੋ ਹੈਰੋਇਨ, ਇੱਕ 9 ਐਮਐਮ ਜ਼ਿਗਾਨਾ ਅਤੇ 9 ਐਮਐਮ ਗਲੌਕ ਸਮੇਤ 32 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਜੇਲ੍ਹ 'ਚੋਂ ਚੱਲ ਰਿਹਾ ਮਡਿਊਲ

ਸੀਪੀ ਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨਾ ਅਤੇ ਗੁਰਲਾਲ ਉਰਫ਼ ਦੀਮਾ ਨੂੰ ਗ੍ਰਿਫ਼ਤਾਰ ਕੀਤਾ ਅਤੇ 205 ਗ੍ਰਾਮ ਹੈਰੋਇਨ, 4500 ਰੁਪਏ ਦੀ ਡਰੱਗ ਮਨੀ ਬਾਰਮਦ ਕੀਤੀ ਅਤੇ ਇੱਕ ਮੋਟਰਸਾਈਕਲ ਜ਼ਬਤ ਕੀਤਾ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਉਪਰੰਤ ਗੁਰਪ੍ਰੀਤ ਉਰਫ਼ ਗੋਪੀ (ਜੇਲ੍ਹ ਵਿੱਚ ਬੰਦ), ਜੋ ਜੇਲ੍ਹ ਤੋਂ ਮਾਡਿਊਲ ਚਲਾ ਰਿਹਾ ਸੀ, ਦੀ ਕੇਸ ਵਿੱਚ ਨਾਮਜ਼ਦਗੀ ਅਤੇ ਰਸਮੀ ਗ੍ਰਿਫ਼ਤਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਸਦੇ ਖੁਲਾਸੇ 'ਤੇ, ਉਸਦੇ ਸਾਥੀ ਸ਼ੰਕਰ ਕੁਮਾਰ, ਅਨੀਸ਼ ਉਰਫ਼ ਯੱਕੀ ਅਤੇ ਰਵੀ ਉਰਫ਼ ਗੰਜਾ ਉਰਫ਼ ਟਕਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ੰਕਰ ਕੁਮਾਰ ਦੇ ਖੁਲਾਸੇ 'ਤੇ ਕਾਰਵਾਈ ਕਰਦਿਆਂ, 2 ਕਿਲੋ 3 ਗ੍ਰਾਮ ਹੈਰੋਇਨ ਦੀ ਹੋਰ ਬਰਾਮਦਗੀ ਕੀਤੀ ਗਈ।

ਪਹਿਲਾਂ ਤੋਂ ਹੀ ਪੁਲਿਸ ਕੇਸ 'ਚ ਸ਼ਾਮਲ ਮੁਲਜ਼ਮ

ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ 'ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਕੁਝ ਦੇ ਖ਼ਿਲਾਫ਼ ਪਹਿਲਾਂ ਵੀ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਇੱਕ ਮੁਲਜ਼ਮਾ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਹੈਰੋਇਨ ਤਸਕਰੀ ਦਾ ਕੇਸ ਦਰਜ ਹੈ। ਲਵਪ੍ਰੀਤ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਹੈ, ਜਦਕਿ ਸਤਨਾਮ ਸਿੰਘ, ਮਨਪ੍ਰੀਤ ਸਿੰਘ ਮੰਨਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੱਟੀ ਦੇ ਖ਼ਿਲਾਫ਼ ਵੀ ਕਈ ਅਪਰਾਧਿਕ ਮਾਮਲੇ ਪਹਿਲਾਂ ਤੋਂ ਹੀ ਦਰਜ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗੋਪੀ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਤਸਕਰੀ ਨੈੱਟਵਰਕ ਚਲਾ ਰਿਹਾ ਸੀ। ਉਸ ਦੀ ਪੁੱਛਗਿੱਛ ਦੇ ਆਧਾਰ ’ਤੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।'

ਤਰਨ ਤਾਰਨ ਦੇ ਇੱਕ ਸਕੂਲ ਵਿੱਚੋਂ ਮਿਲੀ ਪਿਸਟਲ

ਦੱਸਣਯੋਗ ਹੈ ਕਿ ਜਿੱਥੇ ਪੁਲਿਸ ਵੱਲੋਂ ਮਾੜੇ ਅਨਸਰਾਂ 'ਤੇ ਕਾਬੂ ਕਰਨ ਲਈ ਸਰਹੱਦੀ ਇਲਾਕਿਆਂ 'ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ ਉਥੇ ਹੀ, ਹੁਣ ਤਸਰਕਾਂ ਵੱਲੋਂ ਸਕੂਲਾਂ ਨੂੰ ਨਿਸ਼ਾਨਾ ਬਣਾ ਕੇ ਉੱਥੇ ਤਸਕਰੀ ਕੀਤੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖ਼ੇਮਕਰਨ ਦੇ ਪਿੰਡ ਡੱਲ ਵਿੱਚ ਸਾਹਮਣੇ ਆਇਆ ਸੀ, ਜਿਥੇ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਬਾਰਡਰ ਪਾਰ ਤੋਂ ਆਏ ਇੱਕ ਸ਼ੱਕੀ ਡਰੋਨ ਵੱਲੋਂ ਨਿੱਜੀ ਸਕੂਲ ਦੀ ਗਰਾਉਂਡ ਵਿੱਚ ਪੀਲਾ ਪੈਕਿਟ ਸੁੱਟਿਆ ਗਿਆ। ਜਿਸ ਤੋਂ ਬਾਅਦ ਇਲਾਕੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਮੌਕੇ ਉੱਤੇ ਪੁੱਜੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ। ਉਥੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਟੀਮ ਮੌਕੇ ਜਾਂਚ ਦੌਰਾਨ ਪੈਕਟ ਵਿੱਚੋ ਇੱਕ ਪਿਸਟਲ ਅਤੇ ਗੋਲੀਆਂ ਬਰਾਮਦ ਹੋਈਆਂ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।