ETV Bharat / state

ਨਾਕਾ ਤੋੜ ਕੇ ਆਈ ਤੇਜ਼ ਰਫ਼ਤਾਰ ਕਾਰ ਨੇ ਏਐਸਆਈ ਨੂੰ ਦਰੜਿਆ, ਮੌਕੇ 'ਤੇ ਮੌਤ

ਨਸ਼ਾ ਤਸਕਰਾਂ ਨੂੰ ਫੜਨ ਲਈ ਲਗਾਏ ਗਏ ਨਾਕੇ 'ਤੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਏਐਸਆਈ ਦੀ ਮੌਤ ਹੋ ਗਈ।

Mansa road accident
ਤੇਜ਼ ਰਫਤਾਰ ਕਾਰ ਦੀ ਟੱਕਰ ਕਾਰਨ ਏਐਸਆਈ ਦੀ ਮੌਤ (ETV Bharat)
author img

By ETV Bharat Punjabi Team

Published : April 30, 2026 at 2:13 PM IST

2 Min Read
Choose ETV Bharat

ਮਾਨਸਾ: ਮਾਨਸਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਬਰਨਾਲਾ-ਸਿਰਸਾ ਹਾਈਵੇਅ 'ਤੇ ਸਰਦੂਲਗੜ੍ਹ ਨੇੜੇ ਨਸ਼ਾ ਤਸਕਰਾਂ ਨੂੰ ਫੜਨ ਲਈ ਲਗਾਏ ਗਏ ਇੱਕ ਨਾਕੇ 'ਤੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਸਹਾਇਕ ਸਬ-ਇੰਸਪੈਕਟਰ (ਏ ਐੱਸ ਆਈ) ਦੀ ਮੌਤ ਹੋ ਗਈ। 2 ਕਾਰ ਸਵਾਰ ਵਿਅਕਤੀਆਂ ਨੂੰ ਫੜਨ ਦੇ ਲਈ 112 ਦੀ ਟੀਮ ਪਿੱਛਾ ਕਰ ਰਹੀ ਸੀ ਤਾਂ ਉਨ੍ਹਾਂ ਨੇ ਅੱਗੇ ਸਰਦੂਲਗੜ੍ਹ 112 ਦੀ ਟੀਮ ਨੂੰ ਕਾਲ ਕਰਕੇ ਇਸ ਤੇਜ਼ ਰਫਤਾਰ ਗੱਡੀ ਨੂੰ ਰੋਕਣ ਦੇ ਲਈ ਕਿਹਾ ਤਾਂ ਜਦੋਂ ਏਐਸਆਈ ਸੁਖਵਿੰਦਰ ਸਿੰਘ ਤੇਜ਼ ਰਫਤਾਰ ਗੱਡੀ ਨੂੰ ਰੋਕਣ ਲਈ ਅੱਗੇ ਖੜ੍ਹੇ ਹੋਏ ਤਾਂ ਤਸਕਰਾਂ ਨੇ ਉਨ੍ਹਾਂ ਉੱਤੇ ਕਾਰ ਚੜ੍ਹਾ ਦਿੱਤੀ। ਇਸ ਹਾਦਸੇ ਵਿੱਚ ਪੁਲਿਸ ਮੁਲਾਜ਼ਮ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

ਨਸ਼ਾ ਤਸਕਰਾਂ ਨੂੰ ਫੜਨ ਲਈ ਲਗਾਏ ਗਏ ਇੱਕ ਨਾਕੇ 'ਤੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਏਐਸਆਈ ਦੀ ਮੌਤ ਹੋ ਗਈ। (ETV Bharat)

ਗੱਡੀ ਵਿੱਚੋਂ ਭੱਜ ਰਹੇ 2 ਨੌਜਵਾਨਾਂ ਨੂੰ ਕਾਲੇ ਬੈਗ ਸਮੇਤ ਪੁਲਿਸ ਨੇ ਕੀਤਾ ਗ੍ਰਿਫਤਾਰ

ਚਸ਼ਮਦੀਦ ਲੋਕਾਂ ਨੇ ਦੱਸਿਆ "ਇੱਕ ਤੇਜ਼ ਰਫਤਾਰ ਗੱਡੀ ਆ ਰਹੀ ਸੀ। ਜਿਸ ਦੇ ਵਿੱਚ 2 ਵਿਅਕਤੀ ਸਵਾਰ ਸਨ ਅਤੇ ਇਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਨੇ ਗੱਡੀ ਪੁਲਿਸ ਮੁਲਾਜ਼ਮ 'ਤੇ ਚੜ੍ਹਾ ਦਿੱਤੀ। ਜਿਸ ਦੇ ਚੱਲਦਿਆਂ ਉਸ ਦੀ ਮੌਕੇ 'ਤੇ ਮੌਤ ਹੋ ਗਈ। ਗੱਡੀ ਵਿੱਚੋਂ ਭੱਜ ਰਹੇ 2 ਨੌਜਵਾਨਾਂ ਨੂੰ ਇੱਕ ਕਾਲੇ ਬੈਗ ਸਮੇਤ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।"



ਕਾਰ ਸਵਾਰਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ

ਥਾਣਾ ਸਰਦੂਲਗੜ੍ਹ ਦੀ ਐਸਐਚਓ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ "ਇੱਕ ਤੇਜ਼ ਰਫਤਾਰ ਕਾਰ ਝਨੀਰ ਵਿਖੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਫਰਾਰ ਹੋ ਰਹੇ ਸੀ। ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਲਈ ਝਨੀਰ ਪੁਲਿਸ ਵੱਲੋਂ ਸਰਦੂਲਗੜ੍ਹ ਦੀ 112 ਟੀਮ ਨੂੰ ਫੋਨ ਕੀਤਾ ਗਿਆ। ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰਾਂ ਨੇ ਏਐਸਆਈ ਸੁਖਮਿੰਦਰ ਸਿੰਘ ਉੱਤੇ ਗੱਡੀ ਚੜ੍ਹਾ ਦਿੱਤੀ। ਜਿਸ ਦੀ ਮੌਕੇ 'ਤੇ ਮੌਤ ਹੋ ਗਈ।" ਐਸਐਚਓ ਪੁਸ਼ਪਿੰਦਰ ਕੌਰ ਨੇ ਕਿਹਾ ਕਿ ਪੁਲਿਸ ਵੱਲੋਂ ਕਾਰ ਸਵਾਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Mansa road accident
ਨਾਕਾ ਤੋੜਕੇ ਆਈ ਤੇਜ਼ ਰਫਤਾਰ ਕਾਰ ਨੇ ਏਐਸਆਈ ਨੂੰ ਦਰੜਿਆ (ETV Bharat)

ਮਾਨਸਾ ਵਿੱਚ ਹੀ ਟਰੱਕ ਨੇ ਮੋਟਰਸਾਈਕਲ ਚਾਲਕ ਨੂੰ ਦਰੜਿਆ

ਸਰਦੂਲਗੜ੍ਹ ਵਿਖੇ ਇੱਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਚਾਲਕ ਨੂੰ ਦਰੜ ਦਿੱਤਾ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਸਰਦੂਲਗੜ੍ਹ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਦੇ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਆਪਣੇ ਇੱਕ ਸਾਥੀ ਨੂੰ ਸਾਈਡ 'ਤੇ ਉਤਾਰ ਰਿਹਾ ਸੀ ਪਰ ਪਿੱਛੇ ਤੋਂ ਆ ਰਿਹਾ ਤੇਜ਼ ਰਫਤਾਰ ਟਰੱਕ ਮੋਟਰਸਾਈਕਲ ਦੇ ਉੱਪਰ ਚੜ੍ਹ ਗਿਆ। ਜਿਸ ਦੇ ਦੌਰਾਨ ਮੋਟਰਸਾਈਕਲ ਚਾਲਕ ਵਿਨੋਦ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਕਿ ਟਰੱਕ ਚਾਲਕ ਟਰੱਕ ਛੱਡ ਕੇ ਫਰਾਰ ਹੋ ਗਿਆ ਹੈ।

ਸਰਦੂਲਗੜ੍ਹ ਵਿਖੇ ਇੱਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਚਾਲਕ ਨੂੰ ਕੁਚਲ ਦਿੱਤਾ (ETV Bharat)
ਸਰਦੂਲਗੜ੍ਹ ਪੁਲਿਸ ਦੇ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ "ਵਿਨੋਦ ਕੁਮਾਰ ਸਰਦੂਲਗੜ੍ਹ ਤੋਂ ਝੰਡਾ ਕਲਾਂ ਵੱਲ ਨੂੰ ਜਾ ਰਿਹਾ ਸੀ ਪਰ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਕੁਚਲ ਦਿੱਤਾ। ਜਿਸ ਦੀ ਮੌਕੇ 'ਤੇ ਮੌਤ ਹੋ ਗਈ ਹੈ। ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।"