ETV Bharat / state

ਸੁਖਬੀਰ ਬਾਦਲ ਦੇ ਬਿਆਨ ’ਤੇ MP ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦਾ ਪਲਟਵਾਰ

ਸੁਖਬੀਰ ਬਾਦਲ ਦੇ ਬਿਆਨ 'ਤੇ ਭੜਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

MP Amritpal mother on Sukhbir Badal
ਸੁਖਬੀਰ ਬਾਦਲ ਦੇ ਬਿਆਨ 'ਤੇ ਭੜਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਮਾਤਾ (etv bharat)
author img

By ETV Bharat Punjabi Team

Published : August 27, 2026 at 5:34 PM IST

2 Min Read
Choose ETV Bharat

ਅੰਮ੍ਰਿਤਸਰ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਤਿੱਖਾ ਪਲਟਵਾਰ ਕੀਤਾ ਹੈ। ਬਲਵਿੰਦਰ ਕੌਰ ਨੇ ਸੁਖਬੀਰ ਬਾਦਲ ਦੇ ਬਿਆਨ ’ਤੇ ਕਈ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ "ਜਿਨ੍ਹਾਂ ਲੋਕਾਂ ਨੇ ਲੰਬੇ ਸਮੇਂ ਤੱਕ ਆਪਣੇ ਆਪ ਨੂੰ ਪੰਥਕ ਆਗੂ ਵਜੋਂ ਪੇਸ਼ ਕੀਤਾ, ਉਨ੍ਹਾਂ ਨੂੰ ਪਹਿਲਾਂ ਆਪਣੇ ਰਾਜਕਾਲ ਦਾ ਹਿਸਾਬ ਸੰਗਤ ਨੂੰ ਦੇਣਾ ਚਾਹੀਦਾ ਹੈ।"

ਬਲਵਿੰਦਰ ਕੌਰ, ਮਾਤਾ, ਸਾਂਸਦ ਅੰਮ੍ਰਿਤਪਾਲ (etv bharat)

ਸਾਂਸਦ ਅੰਮ੍ਰਿਤਪਾਲ ਦੀ ਮਾਤਾ ਦਾ ਸੁਖਬੀਰ ਨੂੰ ਸਵਾਲ

ਬਲਵਿੰਦਰ ਕੌਰ ਨੇ ਕਿਹਾ ਕਿ "ਸੁਖਬੀਰ ਬਾਦਲ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਇਸ ਤਰ੍ਹਾਂ ਦੀ ਟਿੱਪਣੀ ਕਰਨਾ ਠੀਕ ਨਹੀਂ ਹੈ। ਕਰੀਬ 25 ਸਾਲ ਤੱਕ ਪੰਥਕ ਬਣ ਕੇ ਸੱਤਾ ਵਿੱਚ ਰਹਿਣ ਵਾਲਿਆਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਰਾਜ ਦੌਰਾਨ ਪੰਜਾਬ ਅਤੇ ਪੰਥ ਲਈ ਕੀ ਕੀਤਾ ਗਿਆ। ਅੱਜ ਸੰਗਤ ਸਭ ਕੁਝ ਦੇਖ ਰਹੀ ਹੈ ਅਤੇ ਲੋਕਾਂ ਨੂੰ ਪਤਾ ਹੈ ਕਿ ਕਿਸ ਨੇ ਕੀ ਕੀਤਾ ਹੈ।"

ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਸਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲਿਆਂ ਦਾ ਜ਼ਿਕਰ ਕਰਦਿਆਂ ਬਲਵਿੰਦਰ ਕੌਰ ਨੇ ਕਿਹਾ ਕਿ, "ਜੇਕਰ ਅੱਜ ਗੁਰੂ ਸਾਹਿਬ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਪੁਰਾਣੇ ਮਾਮਲਿਆਂ ਬਾਰੇ ਵੀ ਜਵਾਬ ਦੇਣਾ ਪਵੇਗਾ। ਪਿਛਲੇ ਰਾਜ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਕਿੰਨੀਆਂ ਬੇਅਦਬੀਆਂ ਹੋਈਆਂ ਅਤੇ 328 ਸਰੂਪਾਂ ਬਾਰੇ ਅਜੇ ਤੱਕ ਸਪੱਸ਼ਟਤਾ ਕਿਉਂ ਨਹੀਂ ਆਈ। ਅਜਿਹੇ ਸਵਾਲਾਂ ਦੇ ਜਵਾਬ ਦੇਣ ਤੋਂ ਬਾਅਦ ਹੀ ਕੋਈ ਆਪਣੇ ਆਪ ਨੂੰ ਪੰਥਕ ਕਹਿਣ ਦਾ ਹੱਕਦਾਰ ਹੈ।"

"ਜਿਹੜੇ ਲੋਕ ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਬਦਲ ਚੁੱਕੇ ਹਨ, ਉਨ੍ਹਾਂ ਨੂੰ ਸੰਗਤ ਦੇ ਸਾਹਮਣੇ ਲਿਆ ਕੇ ਗੱਲ ਕੀਤੀ ਜਾਣੀ ਚਾਹੀਦੀ ਹੈ। ਗੁਰੂ ਦੀ ਕਿਰਪਾ ਨਾਲ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਵਿੱਚ ਬਦਲਾਅ ਆ ਸਕਦਾ ਹੈ। ਜੇਕਰ ਕੋਈ ਵਿਅਕਤੀ ਆਪਣਾ ਜੀਵਨ ਬਦਲ ਕੇ ਗੁਰੂ ਨਾਲ ਜੁੜਦਾ ਹੈ ਤਾਂ ਇਸ ਨੂੰ ਵੀ ਗੁਰੂ ਦੀ ਮਿਹਰ ਵਜੋਂ ਦੇਖਿਆ ਜਾਣਾ ਚਾਹੀਦਾ ਹੈ।"-ਬਲਵਿੰਦਰ ਕੌਰ, ਮਾਤਾ, ਸਾਂਸਦ ਅੰਮ੍ਰਿਤਪਾਲ

ਪੰਥਕ ਆਗੂ ਆਖ ਚੁੱਕੇ ਸਵਾਲ

ਬਲਵਿੰਦਰ ਕੌਰ ਨੇ ਕਿਹਾ ਕਿ "ਸੰਗਤ ਨੇ 2022 ਵਿੱਚ ਵੀ ਆਪਣਾ ਫੈਸਲਾ ਸੁਣਾਇਆ ਸੀ ਅਤੇ 2027 ਵਿੱਚ ਵੀ ਲੋਕ ਆਪਣਾ ਜਵਾਬ ਦੇਣਗੇ। ਵੱਡੇ-ਵੱਡੇ ਪੰਥਕ ਅਖਵਾਉਣ ਵਾਲੇ ਆਗੂਆਂ ਨੂੰ ਵੀ ਸੰਗਤ ਅਤੇ ਪੰਥ ਚੰਗੀ ਤਰ੍ਹਾਂ ਜਾਣਦਾ ਹੈ।"

ਰੱਖੜ ਪੁੰਨਿਆ ਦੇ ਮੌਕੇ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਸਿਆਸੀ ਕਾਨਫਰੰਸ

ਦੱਸਣਯੋਗ ਹੈ ਕਿ ਰੱਖੜ ਪੁੰਨਿਆ ਦੇ ਮੌਕੇ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਵਾਰਿਸ ਪੰਜਾਬ ਦੇ ਵੱਲੋਂ ਸਿਆਸੀ ਕਾਨਫਰੰਸ ਕੀਤੀ ਜਾਣੀ ਹੈ। ਇਸ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸਿਆਸੀ ਮੁੱਦਿਆਂ ਅਤੇ ਪੰਜਾਬ ਦੇ ਪੰਥਕ ਮਾਮਲਿਆਂ ਨੂੰ ਲੈ ਕੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।