ਰੱਖੜ ਪੁੰਨਿਆ ਮੇਲੇ ਮੌਕੇ ਭਾਜਪਾ ਦੀ ਪਹਿਲੀ ਸਿਆਸੀ ਕਾਨਫਰੰਸ: ਮੰਤਰੀ ਸ਼ਿਵਰਾਜ ਚੌਹਾਨ ਨੇ ਭਰੀ ਹੁੰਕਾਰ, ਕਿਸਾਨਾਂ ਨੂੰ ਲੈ ਕੇ ਕਹੀ ਵੱਡੀ ਗੱਲ
ਰੱਖੜ ਪੁੰਨਿਆ ਮੇਲੇ ’ਚ ਭਾਜਪਾ ਨੇ ਪਹਿਲੀ ਵਾਰ ਲਗਾਇਆ ਮੰਚ, ਸ਼ਿਵਰਾਜ ਸਿੰਘ ਚੌਹਾਨ ਨੇ ਭਰੀ ਹੁੰਕਾਰ, ਪੰਜਾਬ 'ਚ ਸਰਕਾਰ ਬਣਾਉਣ ਦਾ ਠੋਕਿਆ ਦਾਅਵਾ।


Published : August 28, 2026 at 4:42 PM IST
ਬਾਬਾ ਬਕਾਲਾ (ਅੰਮ੍ਰਿਤਸਰ) : ਰੱਖੜ ਪੁੰਨਿਆ ਦੇ ਇਤਿਹਾਸਕ ਮੇਲੇ ਮੌਕੇ ਬਾਬਾ ਬਕਾਲਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪਹਿਲੀ ਵਾਰ ਆਪਣਾ ਮੰਚ ਲਗਾਇਆ ਗਿਆ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਦੀ ਇਤਿਹਾਸਕ ਧਰਤੀ ਤੋਂ ਭਾਜਪਾ ਨੇ ਅੱਜ ਇੱਕ ਨਵਾਂ ਸੰਕਲਪ ਲਿਆ ਹੈ। ਇਹ ਸਿਰਫ਼ ਸਿਆਸੀ ਸਭਾ ਨਹੀਂ, ਸਗੋਂ ਵਿਕਸਤ ਪੰਜਾਬ ਦੇ ਨਿਰਮਾਣ ਲਈ ਭਾਜਪਾ ਦੀ ਸਰਕਾਰ ਬਣਾਉਣ ਦਾ ਸੰਕਲਪ ਹੈ।
'ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ'
ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ "ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਤਪੱਸਿਆ ਅਤੇ ਮਹਾਨ ਕੁਰਬਾਨੀ ਅੱਜ ਵੀ ਸਮਾਜ ਨੂੰ ਸੇਧ ਦਿੰਦੀ ਹੈ। ਗੁਰੂ ਘਰ ਵਿੱਚ ਹਰ ਵਿਅਕਤੀ ਬਰਾਬਰ ਹੈ। ਇੱਥੇ ਨਾ ਕੋਈ ਛੋਟਾ ਹੈ, ਨਾ ਵੱਡਾ ਅਤੇ ਨਾ ਹੀ ਕੋਈ ਉੱਚਾ ਜਾਂ ਨੀਵਾਂ। ਗੁਰੂ ਸਾਹਿਬ ਦੀ ਪਵਿੱਤਰ ਧਰਤੀ ’ਤੇ ਆ ਕੇ ਸੇਵਾ ਅਤੇ ਅਰਦਾਸ ਕਰਨ ਦਾ ਅਨੁਭਵ ਬੇਮਿਸਾਲ ਹੈ। ਮੇਰੇ ਵੱਲੋਂ ਪੰਜਾਬ ਦੀ ਜਨਤਾ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕਰਨ ਦੀ ਗੱਲ ਵੀ ਕਹੀ।"
ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਭਾਜਪਾ ਦਾ ਸੰਕਲਪ — ਵਿਗਿਆਨੀਆਂ ਦੀ ਸਪੈਸ਼ਲ ਟੀਮ ਲਾ ਕੇ ਖੇਤੀਬਾੜੀ ਨੂੰ ਹੋਰ ਬਿਹਤਰ ਬਣਾਉਣਾ ਅਤੇ ਕਿਸਾਨਾਂ ਨੂੰ ਹੋਰ ਖੁਸ਼ਹਾਲ ਬਣਾਉਣਾ। 🌾
— BJP PUNJAB (@BJP4Punjab) August 28, 2026
ਮਜ਼ਬੂਤ ਕਿਸਾਨ • ਆਧੁਨਿਕ ਖੇਤੀਬਾੜੀ • ਮਜ਼ਬੂਤ ਪੰਜਾਬ
— ਸ਼੍ਰੀ ਸ਼ਿਵਰਾਜ ਸਿੰਘ ਚੌਹਾਨ
ਕੇਂਦਰੀ ਖੇਤੀਬਾੜੀ ਮੰਤਰੀ#ਭਾਜਪਾਪੰਜਾਬ #Punjab #Kisan… pic.twitter.com/uA5vcDld61
"ਭਾਰਤੀ ਦੇ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਮੈਂ ਪੂਰੇ ਦਾਅਵੇ ਨਾਲ ਇਹ ਗੱਲ ਕਹਿ ਰਿਹਾ ਹਾਂ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੁੰਦੇ ਹੋਏ ਕੋਈ ਸਮਝੌਤਾ ਕਿਸਾਨ ਅਤੇ ਭਾਰਤ ਖ਼ਿਲਾਫ਼ ਹੋ ਨਹੀਂ ਸਕਦਾ। ਪ੍ਰਧਾਨ ਮੰਤਰੀ ਕਿਸਾਨਾਂ ਦੇ ਸੱਚੇ ਸੇਵਕ ਹਨ। ਹੁਣ ਤੱਕ ਜਿਹੜੇ ਵੀ ਸਮਝੌਤੇ ਹੋਏ ਹਨ ਉਹ ਕਿਸਾਨਾਂ ਦੇ ਹਿੱਤ ਵਿੱਚ ਹਨ। ਪਰ ਅਜੇ ਤੱਕ ਅਮਰੀਕਾ ਨਾਲ ਕੋਈ ਸਮਝੌਤਾ ਨਹੀਂ ਹੋਇਆ ਗੱਲਬਾਤ ਹੀ ਚੱਲ ਰਹੀ ਹੈ। ਕਿਸਾਨਾਂ ਦੇ ਉਤਪਾਦ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਸਭ ਕੁਝ ਸੁਰੱਖਿਅਤ ਰਹੇਗਾ ਚਿੰਤਾ ਨਾ ਕਰੋ।"- ਸ਼ਿਵਰਾਜ ਸਿੰਘ ਚੌਹਾਨ,ਕੇਂਦਰੀ ਖੇਤੀਬਾੜੀ ਮੰਤਰੀ
'ਕੇਂਦਰ ਕਿਸਾਨਾਂ ਦੇ ਹਿੱਤਾਂ ਨਾਲ ਨਹੀਂ ਕਰੇਗੀ ਸਮਝੌਤਾ'
ਖੇਤੀਬਾੜੀ ਨਾਲ ਸਬੰਧਤ ਮੁੱਦੇ ’ਤੇ ਬੋਲਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ "ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਸੱਚੇ ਸੇਵਕ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਤੇ ਉਤਪਾਦਾਂ ਲਈ ਢੁਕਵੀਂ ਮੰਡੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।"
"ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਸੁਰੱਖਿਆ ਦੇਣ ਵਾਲੀ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਪੰਜਾਬ ਵਿੱਚ ਲਾਗੂ ਨਾ ਕਰਕੇ ਕੇਜਰੀਵਾਲ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਡਟ ਕੇ ਖੜ੍ਹੀ ਹੈ।" - ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਖੇਤੀਬਾੜੀ ਮੰਤਰੀ
ਅਮਰੀਕਾ ਨਾਲ ਚੱਲ ਰਹੀ ਕਿਹੜੀ ਗੱਲਬਾਤ ?
ਅਮਰੀਕਾ ਨਾਲ ਚੱਲ ਰਹੀ ਗੱਲਬਾਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ "ਪੰਜਾਬ ਦੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਦਾਲਾਂ, ਸਬਜ਼ੀਆਂ, ਫਲ, ਦੁੱਧ ਅਤੇ ਪਨੀਰ ਸਮੇਤ ਕਿਸਾਨਾਂ ਦੇ ਉਤਪਾਦਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਵੇਗਾ।ਪੰਜਾਬ ਵਿੱਚ ਫਸਲ ਪਰਿਵਰਤਨ ਦੀ ਜ਼ਰੂਰਤ ਹੈ। ਪ੍ਰੋਸੈੱਸਿੰਗ ਤੋਂ ਐਕਸਪੋਰਟ ਤੱਕ ਦੀ ਰਣਨੀਤੀ ਬਣਾਉਣ ਦੀ ਲੋੜ ਹੈ ਉਸ 'ਤੇ ਅਸੀਂ ਕੰਮ ਕਰ ਰਹੇ ਹਾਂ। "ਉਨ੍ਹਾਂ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਦੀ ਸਥਿਤੀ ਬਹੁਤ ਖਰਾਬ ਹੈ ਅਤੇ ਪਾਰਟੀ ਆਪਣੇ ਹੀ ਅੰਦਰੂਨੀ ਵਿਵਾਦਾਂ ਵਿੱਚ ਉਲਝੀ ਹੋਈ ਹੈ।"
ਅੱਜ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ’ਤੇ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਇੱਕ ਵਾਅਦਾ ਕਰਦਾ ਹਾਂ
— BJP PUNJAB (@BJP4Punjab) August 28, 2026
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਜਿਹੜੇ ਵੀ ਗਰੀਬ ਅਤੇ ਲੋੜਵੰਦ ਪਰਿਵਾਰ ਅੱਜ ਕੱਚੇ ਮਕਾਨਾਂ ਵਿੱਚ ਰਹਿ ਰਹੇ ਹਨ, ਉਨ੍ਹਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ
ਇਹ ਸਿਰਫ਼ ਵਾਅਦਾ ਨਹੀਂ, ਪੰਜਾਬ ਦੀਆਂ… pic.twitter.com/F3kWt07RaT
"ਪੰਜਾਬ ਵਿੱਚ ਨਸ਼ੇ, ਗੈਂਗਸਟਰਵਾਦ ਅਤੇ ਬੇਰੁਜ਼ਗਾਰੀ ਲਈ ਭਗਵੰਤ ਮਾਨ-ਕੇਜਰੀਵਾਲ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਦੀਆਂ ਗਲਤ ਨੀਤੀਆਂ ਨੇ ਖੁਸ਼ਹਾਲ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਖੜ੍ਹਾ ਕੀਤਾ ਹੈ ਪੰਜਾਬ ਨੂੰ ਮੁੜ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਦੀ ਰਾਹ ’ਤੇ ਲਿਆਉਣ ਲਈ ਸਿਰਫ਼ ਭਾਜਪਾ ਹੀ ਸਮਰੱਥ ਹੈ।" - ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਖੇਤੀਬਾੜੀ ਮੰਤਰੀ
ਅਕਾਲੀ ਦਲ ਨਾਲ ਗੱਠਜੋੜ ਦੀ ਚਰਚਾ 'ਤੇ ਬਿਆਨ
ਅਕਾਲੀ ਦਲ ਨਾਲ ਗੱਠਜੋੜ 'ਤੇ ਬੋਲਦਿਆਂ ਸਿਵਰਾਜ ਚੌਹਾਨ ਨੇ ਕਿਹਾ ਕਿ "ਕੁਝ ਗੱਲਾਂ ਸਾਡੀ ਪਾਰਟੀਆਂ ਪਹਿਲਾਂ ਤੋਂ ਕਹਿੰਦੀ ਰਹੀ ਹੈ। ਸਾਰੇ ਪਹਿਲੂਆਂ 'ਤੇ ਵਿਚਾਰ ਕੀਤੇ ਜਾ ਰਹੇ ਹਨ।" ਫਿਲਹਾਲ ਭਾਜਪਾ ਵੱਲੋਂ 117 ਸੀਟਾਂ ਉੱਤੇ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ ਅਤੇ ਪਿਛਲੇ ਦਿਨੀਂ ਕਈ ਆਗੂਆਂ ਨੇ ਇਸ ਸਬੰਧੀ ਬਿਆਨ ਵੀ ਆ ਚੁੱਕੇ ਹਨ ਕਿ ਭਾਜਪਾ 117 ਸੀਟਾਂ ਉੱਤੇ ਚੋਣਾਂ ਲੜਨ ਲਈ ਤਿਆਰ ਹੈ।
ਪੰਜਾਬ ਵਿੱਚ ਨਸ਼ੇ, ਗੈਂਗਸਟਰਵਾਦ ਅਤੇ ਬੇਰੁਜ਼ਗਾਰੀ ਲਈ ਭਗਵੰਤ ਮਾਨ-ਕੇਜਰੀਵਾਲ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਦੀਆਂ ਗਲਤ ਨੀਤੀਆਂ ਨੇ ਖੁਸ਼ਹਾਲ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਖੜ੍ਹਾ ਕੀਤਾ ਹੈ
— BJP PUNJAB (@BJP4Punjab) August 28, 2026
ਪੰਜਾਬ ਨੂੰ ਮੁੜ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਦੀ ਰਾਹ ’ਤੇ ਲਿਆਉਣ ਲਈ ਸਿਰਫ਼ ਭਾਜਪਾ ਹੀ ਸਮਰੱਥ ਹੈ - ਸ਼੍ਰੀ ਸ਼ਿਵਰਾਜ ਸਿੰਘ ਚੌਹਾਨ… pic.twitter.com/iCNdYOs33y
ਕਾਨੂੰਨ ਤੇ ਨਸ਼ੇ ਦੇ ਮੁੱਦੇ 'ਤੇ ਘੇਰੀ ਮਾਨ ਸਰਕਾਰ
ਕੇਂਦਰੀ ਮੰਤਰੀ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਵੀ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ "ਅੱਜ ਰੱਖੜੀ ਦਾ ਪਵਿੱਤਰ ਦਿਨ ਹੈ, ਪਰ ਪੰਜਾਬ ਵਿੱਚ ਭੈਣਾਂ ਦੀ ਸੁਰੱਖਿਆ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਔਰਤਾਂ ਦੇ ਗਲਿਆਂ ਵਿੱਚੋਂ ਚੇਨੀਆਂ ਅਤੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਤੱਕ ਲੁੱਟੀਆਂ ਜਾ ਰਹੀਆਂ ਹਨ। ਦੂਜੇ ਪਾਸੇ ਪੰਜਾਬ ਦੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ। ਸਰਕਾਰ ਨਸ਼ਾ ਮਾਫੀਆ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।"
"ਪਿਛਲੇ 12 ਸਾਲਾਂ ਦੌਰਾਨ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਵੱਖ-ਵੱਖ ਕੇਂਦਰੀ ਯੋਜਨਾਵਾਂ ਤਹਿਤ ਲੱਖਾਂ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਗਰੀਬਾਂ ਅਤੇ ਲੋੜਵੰਦਾਂ ਦੇ ਹੱਕਾਂ ਲਈ ਕੇਂਦਰ ਵੱਲੋਂ ਭੇਜੀ ਗਈ ਰਕਮ ਦੀ ਸਹੀ ਵਰਤੋਂ ਨਾ ਕਰਨ ਅਤੇ ਲੋਕਾਂ ਤੱਕ ਉਨ੍ਹਾਂ ਦਾ ਬਣਦਾ ਲਾਭ ਨਹੀਂ ਪਹੁੰਚਾਇਆ।" - ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਖੇਤੀਬਾੜੀ ਮੰਤਰੀ
ਪਿਛਲੇ 12 ਸਾਲਾਂ ਦੌਰਾਨ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਵੱਖ-ਵੱਖ ਕੇਂਦਰੀ ਯੋਜਨਾਵਾਂ ਤਹਿਤ ਲੱਖਾਂ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ
— BJP PUNJAB (@BJP4Punjab) August 28, 2026
ਪਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਗਰੀਬਾਂ ਅਤੇ ਲੋੜਵੰਦਾਂ ਦੇ ਹੱਕਾਂ ਲਈ ਕੇਂਦਰ ਵੱਲੋਂ ਭੇਤੀ ਗਈ ਰਕਮ ਦੀ ਸਹੀ ਵਰਤੋਂ ਨਾ ਕਰਨ ਅਤੇ ਲੋਕਾਂ ਤੱਕ ਉਨ੍ਹਾਂ… pic.twitter.com/o520D5ZYcA
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ
ਸ਼ਿਵਰਾਜ ਚੌਹਾਨ ਨੇ ਪੰਜਾਬ ਦੀ ਜਨਤਾ ਨੂੰ ਭਾਜਪਾ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ "ਸੂਬੇ ਨੂੰ ਨਸ਼ਿਆਂ ਅਤੇ ਅਸੁਰੱਖਿਆ ਦੀ ਸਥਿਤੀ ਤੋਂ ਮੁਕਤ ਕਰਨ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਭਾਜਪਾ ਦਾ ਉਦੇਸ਼ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਵਿਕਸਤ ਬਣਾਉਣਾ ਹੈ।"
ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਬਿਆਨ
ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਮਾਗਮ ਵਿੱਚ ਪਹੁੰਚ ਕੇ ਭੈਣਾਂ ਅਤੇ ਮਾਵਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ "ਬਾਬਾ ਬਕਾਲਾ ਦੀ ਇਹ ਪਵਿੱਤਰ ਧਰਤੀ ਇਤਿਹਾਸਕ ਅਤੇ ਧਾਰਮਿਕ ਪੱਖੋਂ ਬੇਹੱਦ ਮਹੱਤਵਪੂਰਨ ਹੈ ਅਤੇ ਭਾਜਪਾ ਨੇ ਇੱਥੇ ਪਹਿਲੀ ਵਾਰ ਆਪਣਾ ਮੰਚ ਲਗਾਇਆ ਹੈ। ਪੰਜਾਬ ਇਸ ਸਮੇਂ ਨਸ਼ਿਆਂ, ਗੈਂਗਸਟਰਵਾਦ ਅਤੇ ਆਰਥਿਕ ਬਦਹਾਲੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਦੀ ਜਨਤਾ ਪਰੇਸ਼ਾਨ ਹੈ ਅਤੇ ਇਨ੍ਹਾਂ ਸਮੱਸਿਆਵਾਂ ਦਾ ਸਥਾਈ ਹੱਲ ਚਾਹੁੰਦੀ ਹੈ। ਪੰਜਾਬ ਵਿਕਾਸ ਦੇ ਮਾਮਲੇ ਵਿੱਚ ਪਿੱਛੇ ਚਲਾ ਗਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆ ਸਕਦੀ ਹੈ। ਸਮਾਗਮ ਵਿੱਚ 5 ਹਜ਼ਾਰ ਤੋਂ ਵੱਧ ਲੋਕ ਪਹੁੰਚੇ ਅਤੇ ਉਨ੍ਹਾਂ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੇ ਵਿਚਾਰਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਸਪੱਸ਼ਟ ਵਿਜ਼ਨ ਲੈ ਕੇ ਲੋਕਾਂ ਦੇ ਵਿਚਕਾਰ ਜਾਵੇਗੀ।"
ਕਾਂਗਰਸ ’ਤੇ ਨਿਸ਼ਾਨਾ
ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਢਿੱਲੋਂ ਨੇ ਕਿਹਾ ਕਿ ਕਾਂਗਰਸ ਲੰਬੇ ਸਮੇਂ ਤੋਂ ਅੰਦਰੂਨੀ ਕਲੇਸ਼ ਅਤੇ ਕੁਰਸੀ ਦੀ ਲੜਾਈ ਵਿੱਚ ਉਲਝੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਕਾਰਨ ਪਾਰਟੀ ਪੰਜਾਬ ਵਿੱਚ ਕਮਜ਼ੋਰ ਹੋ ਚੁੱਕੀ ਹੈ। ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਮੁੱਦੇ ’ਤੇ ਵੀ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਔਰਤਾਂ ਲਈ ਬਜਟ ਵਿੱਚ ਵੱਡੀ ਰਕਮ ਦਾ ਪ੍ਰਬੰਧ ਕੀਤਾ ਹੈ, ਜਦਕਿ ਪੰਜਾਬ ਵਿੱਚ ਔਰਤਾਂ ਨੂੰ ਯੋਜਨਾਵਾਂ ਦੇ ਨਾਮ ’ਤੇ ਸਿਰਫ਼ ਫਾਰਮ ਭਰਵਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਯੋਗ ਔਰਤਾਂ ਨੂੰ ਹਜ਼ਾਰਾਂ ਰੁਪਏ ਦੀ ਸਹਾਇਤਾ ਰਾਸ਼ੀ ਮਿਲਣੀ ਬਾਕੀ ਹੈ।
ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਵਿਕਲਪ ਵਜੋਂ ਲੋਕਾਂ ਦੇ ਸਾਹਮਣੇ ਜਾਵੇਗੀ ਅਤੇ ਸੂਬੇ ਨੂੰ ਨਸ਼ਾ ਮੁਕਤ, ਸੁਰੱਖਿਅਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਕੰਮ ਕਰੇਗੀ।
ਰਾਜ ਸਭਾ ਮੈਂਬਰ ਤਰੁਣ ਚੁੱਘ ਦਾ ਬਿਆਨ
ਸਿਆਸੀ ਸਮਾਗਮ ਦੌਰਾਨ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਮੀਡੀਆ ਨਾਲ ਗੱਲਬਾਤ ਕਰਦਿਆਂ ਚੁੱਘ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਮਾਫੀਆ ਦਾ ਪ੍ਰਭਾਵ ਵਧ ਗਿਆ ਹੈ ਅਤੇ ਸੂਬੇ ਵਿੱਚ ਰੰਗਦਾਰੀ, ਗੈਰ-ਕਾਨੂੰਨੀ ਰੇਤ ਖਣਨ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਗੰਭੀਰ ਰੂਪ ਧਾਰ ਚੁੱਕੀਆਂ ਹਨ।
ਤਰੁਣ ਚੁੱਘ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਮਾਫੀਆ ਗਰੁੱਪਾਂ ਅੱਗੇ ਸਰੰਡਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮਾਮਲਾ ਰੰਗਦਾਰੀ ਦਾ ਹੋਵੇ, ਰੇਤ ਖਣਨ ਦਾ ਹੋਵੇ ਜਾਂ ਗੈਂਗਸਟਰਾਂ ਨਾਲ ਜੁੜੀਆਂ ਗਤੀਵਿਧੀਆਂ ਦਾ, ਸੂਬੇ ਦੀ ਜਨਤਾ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਹੈ। ਉਨ੍ਹਾਂ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਕੱਟ ਮਨੀ’ ਦੀ ਸਿਆਸਤ ਚੱਲ ਰਹੀ ਹੈ।
ਭਾਜਪਾ ਆਗੂ ਨੇ ਔਰਤਾਂ ਦੀ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਔਰਤਾਂ ਅਤੇ ਧੀਆਂ ਦੇ ਸਨਮਾਨ ਨਾਲ ਜੁੜੇ ਮਾਮਲਿਆਂ ਵਿੱਚ ਵੀ ਸਿਆਸੀ ਸਰਪ੍ਰਸਤੀ ਅਤੇ ਸਮਝੌਤੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਦਾ ਰਾਜ ਮਜ਼ਬੂਤ ਹੋਣਾ ਚਾਹੀਦਾ ਹੈ ਅਤੇ ਔਰਤਾਂ ਖ਼ਿਲਾਫ਼ ਅਪਰਾਧ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।Conclusion:ਚੁੱਘ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਸੰਕਟ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਭਾਰਤੀ ਜਨਤਾ ਪਾਰਟੀ ਨੂੰ ਲੋਕਾਂ ਦਾ ਸਮਰਥਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੱਖੜ ਪੁੰਨਿਆ ਦੀ ਰੈਲੀ ਤੋਂ ਇਹ ਸੰਦੇਸ਼ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਡਬਲ ਇੰਜਣ ਸਰਕਾਰ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਗੈਂਗਸਟਰਵਾਦ, ਨਸ਼ਿਆਂ, ਰੰਗਦਾਰੀ, ਲੁੱਟ-ਖੋਹ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ ਕੰਮ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਪਿੰਡ-ਪਿੰਡ ਵਿੱਚ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਤਰੁਣ ਚੁੱਘ ਨੇ ਦੋਵਾਂ ਪਾਰਟੀਆਂ ਨੂੰ ਇੱਕ-ਦੂਜੇ ਦੀ ਸਹਿਯੋਗੀ ਦੱਸਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਦੀ ਸਿਆਸੀ ਕਾਰਜਸ਼ੈਲੀ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਆਪਸ ਵਿੱਚ ਸਿਆਸੀ ਲੜਾਈ ਦਾ ਦਿਖਾਵਾ ਕਰਦੀਆਂ ਹਨ, ਪਰ ਜਨਤਾ ਹੁਣ ਉਨ੍ਹਾਂ ਦੇ ਕੰਮਕਾਜ ਨੂੰ ਪਛਾਣ ਚੁੱਕੀ ਹੈ।
117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ
ਚੁੱਘ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਵਿਕਲਪ ਵਜੋਂ ਉਭਰੇਗੀ। ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੀ ਜਨਤਾ ਭਾਜਪਾ ਨੂੰ ਸਮਰਥਨ ਦੇ ਕੇ ਸੂਬੇ ਵਿੱਚ ਅਪਰਾਧ ’ਤੇ ਕਾਬੂ, ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਅਤੇ ਵਿਕਾਸ ਲਈ ਨਵੀਂ ਸਰਕਾਰ ਦਾ ਰਾਹ ਤਿਆਰ ਕਰੇਗੀ।

