ETV Bharat / state

ਨੌਜਵਾਨ ਦੀ ਖੇਤਾਂ ਵਿੱਚੋਂ ਮਿਲੀ ਲਾਸ਼, ਦੋ ਦਿਨਾਂ ਤੋਂ ਸੀ ਲਾਪਤਾ, ਚਰਚ ਜਾਣ ਲਈ ਨਿਕਲਿਆ ਸੀ ਘਰੋਂ

ਕਪੂਰਥਲਾ ਵਿੱਚ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਦੋ ਦਿਨ ਪਹਿਲਾਂ ਚਰਚ ਜਾਣ ਲਈ ਘਰੋਂ ਨਿਕਲਿਆ ਸੀ।

DEAD BODY FOUND IN FIELDS
ਨੌਜਵਾਨ ਦੀ ਖੇਤਾਂ ਵਿੱਚੋਂ ਮਿਲੀ ਲਾਸ਼, ਦੋ ਦਿਨਾਂ ਤੋਂ ਸੀ ਲਾਪਤਾ (ETV Bharat)
author img

By ETV Bharat Punjabi Team

Published : January 7, 2026 at 1:59 PM IST

2 Min Read
Choose ETV Bharat

ਕਪੂਰਥਲਾ: ਪੰਜਾਬ ਵਿੱਚ ਆਏ ਹਰ ਦੂਜੇ ਦਿਨ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਜਿੱਥੇ 2025 ਵਿੱਚ ਇੱਕ ਵੱਡਾ ਮੁੱਦਾ ਰਹੀ, ਉੱਥੇ ਹੀ 2026 ਦੀ ਸ਼ੁਰੂਆਤ ਵੀ ਸੂਬੇ ਵਿੱਚ ਗੋਲੀਬਾਰੀ ਅਤੇ ਕਤਲਾਂ ਦੀਆਂ ਨਵੀਆਂ ਘਟਨਾਵਾਂ ਨਾਲ ਹੋਈ ਹੈ। ਜਨਵਰੀ ਮਹੀਨੇ ਦੇ 6 ਦਿਨਾਂ ਵਿੱਚ ਹੀ ਸੂਬੇ ਵਿੱਚ ਗੋਲੀਬਾਰੀ ਨਾਲ ਕਤਲ ਦੀਆਂ ਘੱਟੋ-ਘੱਟ 5 ਘਟਨਾਵਾਂ ਵਾਪਰੀਆਂ ਹਨ, ਜਿਸ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਇਸੇ ਤਰ੍ਹਾਂ ਦੀ ਘਟਨਾਂ ਅੱਜ ਫਿਰ ਕਪੂਰਥਲਾ ਤੋਂ ਸਾਹਮਣੇ ਆਈ ਹੈ। ਜਿੱਥੇ 2 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਖੇਤਾਂ ਵਿੱਚੋਂ ਲਾਸ਼ ਬਰਾਮਦ ਹੋਈ ਹੈ।

ਕਾਂਜਲੀ ਰੋਡ ਕਪੂਰਥਲਾ ’ਤੇ ਸਥਿਤ ਸੁੱਖ ਸਾਗਰ ਕਲੋਨੀ ਨੇੜੇ ਖੇਤਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਹਿਚਾਣ ਸਾਗਰ ਪੁੱਤਰ ਸੁਰਿੰਦਰਪਾਲ ਵਾਸੀ ਪਿੰਡ ਨਡਾਲੀ, ਥਾਣਾ ਬੇਗੋਵਾਲ ਵਜੋਂ ਹੋਈ ਹੈ।

ਕਪੂਰਥਲਾ ਵਿੱਚ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਦੋ ਦਿਨ ਪਹਿਲਾਂ ਚਰਚ ਜਾਣ ਲਈ ਘਰੋਂ ਨਿਕਲਿਆ ਸੀ। (ETV Bharat)

ਪਿਛਲੇ 2 ਦਿਨਾਂ ਲਾਪਤਾ ਸੀ ਮ੍ਰਿਤਕ ਨੌਜਵਾਨ

ਮ੍ਰਿਤਕ ਦੇ ਪਰਿਵਾਰਕ ਮੈਂਬਰ ਸੰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਾਗਰ ਆਪਣੀ ਭੈਣ ਦੇ ਪਿੰਡ ਡੋਲ ਤੋਂ ਬੱਸ ਰਾਹੀਂ ਕਪੂਰਥਲਾ ਆਇਆ ਸੀ ਅਤੇ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਚਰਚ ਜਾ ਰਿਹਾ ਹੈ। ਉਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ। ਜਦੋਂ ਪਰਿਵਾਰ ਨੂੰ ਸਾਗਰ ਦਾ ਕੋਈ ਸੁਰਾਗ ਨਹੀਂ ਮਿਲਿਆ, ਤਾਂ ਉਨ੍ਹਾਂ ਨੇ ਸ਼ਹਿਰ ਦੀ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ।

Dead body found in fields
ਮ੍ਰਿਤਕ ਨੌਜਵਾਨ ਦੀ ਫਾਈਲ ਫੋਟੋ (ETV Bharat)

“ਸਾਡਾ ਲੜਕਾ ਦੋ ਦਿਨਾਂ ਤੋਂ ਲਾਪਤਾ ਸੀ। ਅਸੀਂ ਥਾਣੇ ਵਿੱਚ ਦਰਖ਼ਾਸਤ ਵੀ ਦਿੱਤੀ ਸੀ, ਪਰ ਅੱਜ ਖੇਤਾਂ ਵਿੱਚੋਂ ਉਸ ਦੀ ਲਾਸ਼ ਮਿਲੀ।” - ਸੰਦੀਪ ਸਿੰਘ, ਮ੍ਰਿਤਕ ਦੇ ਪਰਿਵਾਰਕ ਮੈਂਬਰ

ਪੁਲਿਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਕਪੂਰਥਲਾ ਦੇ ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਵੱਲੋਂ ਸੁੱਖ ਸਾਗਰ ਕਲੋਨੀ ਨੇੜੇ ਖੇਤਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

“ਸੂਚਨਾ ਮਿਲਣ ’ਤੇ ਪੁਲਿਸ ਪਾਰਟੀ ਨੇ ਲਾਸ਼ ਬਰਾਮਦ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪੀ ਜਾਵੇਗੀ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।” - ਬਲਦੇਵ ਸਿੰਘ, ਏਐੱਸਆਈ