ETV Bharat / state

ਨਿੱਜੀ ਹਸਪਤਾਲ ਵਿੱਚ ਸੁੱਟਿਆ ਬੰਬ, ਜਾਂਚ 'ਚ ਜੁਟੀ ਪੁਲਿਸ

ਡਾਕਟਰ ਨੂੰ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ। ਸੀਸੀਟੀਵੀ ਫੁਟੇਜ ਵਿੱਚ ਇੱਕ ਸ਼ੱਕੀ ਵਿਅਕਤੀ ਦਿਖਾਈ ਦੇ ਰਿਹਾ ਹੈ।

GURDASPUR BLAST NEWS
ਗੁਰਦਾਸਪੁਰ ਬੰਬ ਧਮਾਕਾ (Etv Bharat)
author img

By ETV Bharat Punjabi Team

Published : June 2, 2026 at 8:00 PM IST

1 Min Read
Choose ETV Bharat

ਗੁਰਦਾਸਪੁਰ: ਜ਼ਿਲ੍ਹੇ ਦੇ ਸਰਹੱਦੀ ਕਸਬੇ ਕਲਾਨੌਰ ਵਿੱਚ ਬੱਸ ਸਟੈਂਡ ਦੇ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਅੱਜ ਦੁਪਹਿਰ ਇੱਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੇੜਲੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕਾ ਇੰਨਾ ਤੇਜ਼ ਸੀ ਕਿ ਦੂਰ-ਦੂਰ ਤੱਕ ਅਵਾਜ਼ ਸੁਣਾਈ ਦਿੱਤੀ, ਜਿਸ ਨਾਲ ਹਸਪਤਾਲ ਦੇ ਸ਼ੀਸ਼ੇ ਤੱਕ ਟੁੱਟ ਗਏ।

ਹਸਪਤਾਲ ਡਾਕਟਰ ਅਤੇ ਪੁਲਿਸ ਜਾਣਕਾਰੀ ਦਿੰਦੇ ਹੋਏ (Etv Bharat)

ਸੀਸੀਟੀਵੀ 'ਚ ਦਿਖਾਈ ਦਿੱਤਾ ਸ਼ੱਕੀ

ਧਮਾਕੇ ਤੋਂ ਬਾਅਦ ਸੀਸੀਟੀਵੀ ਫੁਟੇਜ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਤਸਵੀਰ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਡੀਐਸਪੀ ਅਮੋਲਕ ਸਿੰਘ ਕਾਹਲੋਂ ਅਤੇ ਐਸਐਚਓ ਜਤਿੰਦਰਪਾਲ ਸਿੰਘ ਨੇ ਮੌਕੇ ਦਾ ਦੌਰਾ ਕੀਤਾ ਅਤੇ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪੂਰੀ ਜਾਂਚ ਕਰ ਰਹੀ ਹੈ।

GURDASPUR BLAST NEWS
ਗੁਰਦਾਸਪੁਰ ਬੰਬ ਧਮਾਕਾ (Etv Bharat)

ਹਸਪਤਾਲ 'ਚ ਹੋਇਆ ਧਮਾਕਾ

ਹਸਪਤਾਲ ਦੇ ਡਾਕਟਰ ਐਸ.ਕੇ. ਮੁਲਤਾਨੀ ਨੇ ਦੱਸਿਆ ਕਿ "ਉਨ੍ਹਾਂ ਦੇ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਦੁਪਹਿਰ 2 ਵਜੇ ਦੇ ਕਰੀਬ ਧਮਾਕਾ ਹੋਇਆ। ਹਸਪਤਾਲ ਵਿੱਚ ਬੰਬ ਸੁੱਟਿਆ ਗਿਆ ਸੀ। ਪਿਛਲੇ ਸਾਲ ਤੋਂ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਉਨ੍ਹਾਂ ਨੂੰ ਦੋ ਮਹੀਨਿਆਂ ਲਈ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਜਦੋਂ ਉਨ੍ਹਾਂ ਦੇ ਹਸਪਤਾਲ ਵਿੱਚ ਬੰਬ ਸੁੱਟਿਆ ਗਿਆ ਸੀ, ਤਾਂ ਐਮਰਜੈਂਸੀ ਰੂਮ ਪੂਰੀ ਤਰ੍ਹਾਂ ਖਾਲੀ ਸੀ, ਇਸ ਲਈ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਦੁਬਾਰਾ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਬੰਬ ਸੁੱਟਣ ਵਾਲਿਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਵੇ।"

GURDASPUR BLAST NEWS
ਗੁਰਦਾਸਪੁਰ ਬੰਬ ਧਮਾਕਾ (Etv Bharat)

ਪੁਲਿਸ ਕਰ ਰਹੀ ਜਾਂਚ

ਘਟਨਾ ਸਥਾਨ 'ਤੇ ਪਹੁੰਚੇ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ "ਉਹ ਸੂਚਨਾ ਮਿਲਣ 'ਤੇ ਤੁਰੰਤ ਪਹੁੰਚੇ ਅਤੇ ਜਾਂਚ ਜਾਰੀ ਹੈ। ਇੱਕ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਹੈ। ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਫ਼ੀ ਸਬੂਤ ਬਰਾਮਦ ਕੀਤੇ ਗਏ ਹਨ ਅਤੇ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।"