ETV Bharat / state

ਕਪੂਰਥਲਾ 'ਚ ਚੋਣ ਰੰਜਿਸ਼ ਨੂੰ ਲੈਕੇ ਹੋਈ ਝੜਪ, ਮੌਕੇ 'ਤੇ ਪਹੁੰਚੇ ਵਿਧਾਇਕ ਰਾਣਾ ਗੁਰਜੀਤ

ਵਿਧਾਇਕ ਰਾਣਾ ਗੁਰਜੀਤ ਸਿੰਘ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਨਿੰਦਾ ਕੀਤੀ ਅਤੇ ਪੁਲਿਸ ਨੁੰ ਸਖ਼ਤ ਕਾਰਵਾਈ ਦੀ ਹਦਾਇਤ ਕੀਤੀ।

A clash erupted in Ajit Nagar over an election rivalry
ਕਪੂਰਥਲਾ 'ਚ ਚੋਣਾ ਨੂੰ ਲੈਕੇ ਹੋਈ ਝੜਪ (Etv Bharat)
author img

By ETV Bharat Punjabi Team

Published : June 1, 2026 at 11:13 AM IST

|

Updated : June 1, 2026 at 1:46 PM IST

2 Min Read
Choose ETV Bharat

ਕਪੂਰਥਲਾ: ਬੀਤੀ ਰਾਤ ਕਪੂਰਥਲਾ ਵਿਖੇ ਅਜੀਤ ਨਗਰ ਵਿੱਚ ਚੋਣ ਰੰਜਿਸ਼ ਨੂੰ ਲੈ ਕੇ ਝੜਪ ਹੋ ਗਈ। ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਵੀ ਮੌਕੇ 'ਤੇ ਆਉਣਾ ਪੈ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਵੇਂ ਚੁਣੇ ਗਏ ਕੌਂਸਲਰਾਂ ਦੀ ਇੱਕ ਟੀਮ ਵੀ ਮੌਜੂਦ ਰਹੀ। ਵਿਧਾਇਕ ਨੇ ਇਲਜ਼ਾਮ ਲਗਾਇਆ ਕਿ ਸ਼ੇਰਾ ਨਾਮ ਦੇ ਇੱਕ ਐਨਆਰਆਈ ਦੇ ਇਸ਼ਾਰੇ 'ਤੇ ਉਨ੍ਹਾਂ ਦੇ ਸਮਰਥਕਾਂ 'ਤੇ ਹਮਲਾ ਕੀਤਾ ਗਿਆ ਅਤੇ ਧਮਕੀਆਂ ਦਿੱਤੀਆਂ ਗਈਆਂ। ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਚੋਣਾ ਨੂੰ ਲੈਕੇ ਹੋਈ ਝੜਪ, ਮੌਕੇ 'ਤੇ ਪਹੁੰਚੇ ਵਿਧਾਇਕ ਰਾਣਾ ਗੁਰਜੀਤ (Etv Bharat)

'ਸੀਸੀਟੀਵੀ 'ਚ ਕੈਦ ਹੋਈ ਘਟਨਾ, ਮੁਲਜ਼ਮਾਂ ਨੇ ਕੀਤੀ ਡਲੀਟ'

ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ 'ਵਾਰਡ ਨੰਬਰ 11 ਤੋਂ ਕਾਂਗਰਸੀ ਉਮੀਦਵਾਰ ਬਲਵੀਰ ਸਿੰਘ ਬੀਰਾ ਨੇ ਨਗਰ ਨਿਗਮ ਚੋਣਾਂ ਜਿੱਤੀਆਂ। ਇਲਜ਼ਾਮਾਂ ਮੁਤਾਬਕ ਕੁਝ ਲੋਕਾਂ ਨੇ ਚੋਣ ਪ੍ਰਚਾਰ ਦੌਰਾਨ ਬਲਵੀਰ ਸਿੰਘ ਦੀ ਮਦਦ ਕਰਨ ਵਾਲੇ ਮਨਜੀਤ ਸਿੰਘ ਅਤੇ ਅੰਕੁਸ਼ ਸ਼ਰਮਾ 'ਤੇ ਹਮਲਾ ਕੀਤਾ। ਦੁਕਾਨ ਦੇ ਇੱਕ ਹੋਰ ਕਰਮਚਾਰੀ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਅਤੇ ਫੁਟੇਜ ਕਥਿਤ ਤੌਰ 'ਤੇ ਡਿਲੀਟ ਕਰ ਦਿੱਤੀ ਗਈ। ਸੀਸੀਟੀਵੀ ਫੁਟੇਜ ਡਿਲੀਟ ਕਰਨ ਵਾਲੇ ਮੁਲਜ਼ਮ ਮੌਕੇ ਤੋਂ ਭੱਜ ਗਏ।'

ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 'ਸ਼ਹਿਰ ਵਿੱਚ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਪੁਲਿਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਲਾਕੇ 'ਚ ਕੋਈ ਸਾਡੇ ਵਰਕਰ ਨਾਲ ਧੱਕਾ ਕਰੇਗਾ ਤਾਂ ਅਸੀਂ ਬਰਦਾਸ਼ਤ ਨਹੀਂ ਕਰਾਂਗੇ।'

ਸ਼ੇਰਾ ਵਿਰੁੱਧ ਸ਼ਿਕਾਇਤ

ਰਾਣਾ ਗੁਰਜੀਤ ਸਿੰਘ ਨੇ ਦਾਅਵਾ ਕੀਤਾ ਕਿ 'ਇੱਕ ਦੁਕਾਨਦਾਰ ਨੇ ਸ਼ਨਿੱਚਰਵਾਰ ਦੁਪਹਿਰ ਨੂੰ ਸ਼ੇਰਾ ਨਾਮ ਦੇ ਵਿਅਕਤੀ ਵਿਰੁੱਧ ਵੀ ਸ਼ਿਕਾਇਤ ਦਰਜ ਕਰਵਾਈ ਸੀ ਪਰ ਪੁਲਿਸ ਦੀ ਅਣਗਹਿਲੀ ਕਾਰਨ ਉਹ ਭੱਜ ਗਿਆ। ਉਸ ਨੂੰ ਸਿਆਸੀ ਲਾਹਾ ਦਿੰਦੇ ਹੋਏ ਸਰਕਾਰੀ ਸੁੱਰਖਿਆ ਗਾਰਡ ਵੀ ਦਿੱਤੇ ਗਏ ਹਨ।'

ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ

ਪੁਲਿਸ ਨੇ ਕਾਰਵਾਈ ਕਰਦਿਆਂ ਪੁੱਛਗਿੱਛ ਲਈ ਇੱਕ ਨੌਜਵਾਨ ਨੂੰ ਵੀ ਘੇਰ ਲਿਆ ਪਰ ਬਾਅਦ ਵਿੱਚ ਉਸ ਨੂੰ ਛੱਡ ਦਿੱਤਾ। ਡੀਵੀਆਰ ਜ਼ਬਤ ਕਰਨ ਤੋਂ ਬਾਅਦ ਜਾਂਚ ਸ਼ੁਰੂ ਹੋ ਗਈ। ਮਾਮਲੇ ਸਬੰਧੀ ਗੱਲ ਕਰਦਿਆਂ ਸਿਟੀ ਪੁਲਿਸ ਸਟੇਸ਼ਨ ਇੰਚਾਰਜ ਅਮਨਦੀਪ ਨਾਹਰ ਨੇ ਕਿਹਾ ਕਿ, 'ਪੁਲਿਸ ਨੇ ਦੁਕਾਨ ਦੇ ਅੰਦਰ ਲੱਗੇ ਸੀਸੀਟੀਵੀ ਸਿਸਟਮ ਦਾ ਡੀਵੀਆਰ ਜ਼ਬਤ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੋਈ ਸ਼ਿਕਾਇਤਕਰਤਾ ਰਸਮੀ ਸ਼ਿਕਾਇਤ ਦਰਜ ਕਰਵਾਉਣ ਲਈ ਅੱਗੇ ਨਹੀਂ ਆਇਆ ਹੈ। ਇਸੇ ਕਰਕੇ ਘੇਰੇ ਵਿੱਚ ਆਏ ਨੌਜਵਾਨ ਨੂੰ ਰਿਹਾਅ ਕਰਨਾ ਪਿਆ। ਹਾਲਾਂਕਿ ਵਿਧਾਇਕ ਦੀ ਸ਼ਿਕਾਇਤ 'ਤੇ ਪੁਲਿਸ ਸ਼ੇਰਾ ਨਾਮ ਦੇ ਵਿਅਕਤੀ ਦੇ ਘਰ ਗਏ ਸੀ ਪਰ ਉਹ ਉੱਥੇ ਨਹੀਂ ਮਿਲਿਆ।'

ਉਨ੍ਹਾਂ ਕਿਹਾ ਕਿ 'ਪੁਲਿਸ ਪੂਰੀ ਜ਼ਿੰਮੇਵਾਰੀ ਨਾਲ ਆਪਣਾ ਕੰਮ ਕਰ ਰਹੀ ਹੈ ਅਤੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਝਗੜੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਮੁਤਾਬਕ ਕਿਸੇ ਪਰਿਵਾਰਕ ਝਗੜੇ ਕਾਰਨ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਹੀ ਤਣਾਅ ਸੀ, ਜਿਸ ਕਾਰਨ ਝਗੜਾ ਝੜਪ ਵਿੱਚ ਬਦਲ ਗਿਆ। ਫਿਲਹਾਲ ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਮਲੇ ਦੀ ਜਾਂਚ ਕਰ ਰਹੀ ਹੈ।'

Last Updated : June 1, 2026 at 1:46 PM IST