ਪਾਕਿਸਤਾਨੀ ਅੱਤਵਾਦ ਦਾ ਜਵਾਬ ਦੇ ਰਹੀ ਪੰਜਾਬ ਪੁਲਿਸ, ਸੀਐੱਮ ਮਾਨ ਦਾ ਦਾਅਵਾ
ਪੰਜਾਬ ਪੁਲਿਸ ਬਾਰਡਰ ਪਾਰੋਂ ਨਾਰਕੋ ਅੱਤਵਾਦ ਅਤੇ ਡਰੋਨ ਗਤੀਵਿਧੀਆਂ ਨੂੰ ਠੱਲ ਪਾਉਣ ਵਿੱਚ ਵੱਡੇ ਮਾਰਕਾ ਮਾਰ ਰਹੀ ਹੈ। ਸੀਐੱਮ ਮਾਨ ਵੱਲੋਂ ਦਾਅਵਾ ਕੀਤਾ ਗਿਆ।


Published : February 25, 2026 at 6:06 PM IST
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ।
ਬੀਤੇ ਦਿਨੀਂ ਗੁਰਦਾਸਪੁਰ ਇਲਾਕੇ ਦੇ ਥਾਣੇ ਵਿੱਚ ਵਾਪਰੀ ਘਟਨਾ ਦੀਆਂ ਤਾਰਾਂ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ 3 ਮੁਲਜ਼ਮਾਂ ਵਿੱਚੋਂ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਦਕਿ ਇੱਕ ਦਾ ਮੁਕਾਬਲੇ ਦੌਰਾਨ ਐਨਕਾਊਂਟਰ ਕਰ ਦਿੱਤਾ ਗਿਆ।
— Bhagwant Mann (@BhagwantMann) February 25, 2026
-----------
बीते दिनों गुरदासपुर इलाके के थाने में हुई घटना के तार… pic.twitter.com/BRSwJYVJT9
'ਏਕਤਾ ਅਤੇ ਅਖੰਡਤਾ ਦੀ ਰਾਖੀ'
ਪੁਲਿਸ ਫੋਰਸ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਅਤੇ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ। ਸਾਡੇ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਵਿੱਚ ਸ਼ਾਂਤੀ ਬਰਕਰਾਰ ਹੋਈ ਹੈ।”
"ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਭਰਮਾਉਣ ਅਤੇ ਪੰਜਾਬ ਨੂੰ ਕਾਲੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਨਪਾਕ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਾਕਤ ਨਾਲ ਆਪਣਾ ਫਰਜ਼ ਨਿਭਾਉਂਦੀ ਰਹੇਗੀ। ਪੰਜਾਬ ਪੁਲਿਸ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੂਬੇ ਅਤੇ ਦੇਸ਼ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਕਾਇਮ ਰੱਖੇਗੀ।”-ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ
'ਸੂਬਾ ਸੁਰੱਖਿਅਤ ਰੱਖਣ ਲਈ ਪੁਲਿਸ ਵਚਨਬੱਧ'
ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ, “ਦੋ ਪੁਲਿਸ ਕਰਮਚਾਰੀਆਂ ਨੂੰ ਸ਼ਹੀਦ ਕਰਨ ਦੇ ਘਿਨਾਉਣੇ ਅਪਰਾਧ ਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਤਾਕਤਾਂ ਨੇ ਅਜਿਹੀ ਘਿਨਾਉਣੀ ਕਾਰਵਾਈ ਰਾਹੀਂ ਪੁਲਿਸ ਫੋਰਸ ਦੇ ਮਨੋਬਲ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਨਪਾਕ ਤਾਕਤਾਂ ਭੁੱਲ ਗਈਆਂ ਸਨ ਕਿ ਬਹਾਦਰ ਪੰਜਾਬ ਪੁਲਿਸ ਫੋਰਸ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਦੀ। ਪੰਜਾਬ ਪੁਲਿਸ ਬੜੀ ਘਾਲਣਾ ਘਾਲ ਕੇ ਹਾਸਲ ਕੀਤੀ ਸੂਬੇ ਦੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਪਰਮਾਤਮਾ ਨੇ ਅੱਜ ਤੁਹਾਡੇ ਸਾਰਿਆਂ ਦੀ ਮਿਹਨਤ ਨੂੰ ਫ਼ਲ ਲਗਾਇਆ ਹੈ। ਸਾਰਿਆਂ ਦੇ ਘਰਾਂ 'ਚ ਕੜਾਹੀਆਂ ਚੜ੍ਹਣਗੀਆਂ ਤੇ ਲੱਡੂ ਵੰਡੇ ਜਾਣਗੇ। ਸਾਰੇ ਜਵਾਨਾਂ ਨੂੰ ਇੱਕ ਵਾਰ ਫ਼ਿਰ ਬਹੁਤ-ਬਹੁਤ ਵਧਾਈਆਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ।
— Bhagwant Mann (@BhagwantMann) February 25, 2026
------------
परमात्मा ने आज आप सभी को मेहनत का फल दिया है। सभी के घरों में कड़ाहियाँ चढ़ेंगी… pic.twitter.com/gqAJf8ApDf
'ਨਵੇਂ ਪੁਲਿਸ ਮੁਲਾਜ਼ਮਾਂ ਦੀ ਭਰਤੀ'
ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ 'ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

