'ਪਰਚਿਆਂ ਤੇ ਖਰਚਿਆਂ ਦੀ ਰਾਜਨੀਤੀ ਦਾ ਦੌਰ ਖਤਮ, ਹੁਣ ਵਿਕਾਸ ਦੀ ਗੱਲ ਹੋਵੇਗੀ'-CM ਦਾ ਅਕਾਲੀ ਦਲ 'ਤੇ ਹਮਲਾ
ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ 'ਤੇ ਸਾਧਿਆ ਨਿਸ਼ਾਨਾ, ਨਸ਼ੇ ਤੇ ਧਾਰਮਿਕ ਮਾਮਲਿਆਂ ਨੂੰ ਲੈ ਕੇ ਲਾਏ ਗੰਭੀਰ ਇਲਜ਼ਾਮ।


Published : August 26, 2026 at 8:29 PM IST
ਅੰਮ੍ਰਿਤਸਰ: ਜ਼ਿਲ੍ਹੇ ਦੇ ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿੱਚ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮਾਝਾ ਖੇਤਰ ਵਿੱਚ ਮੁੱਖ ਮੰਤਰੀ ਦੀ ਇਹ ਪਹਿਲੀ ਲੋਕ ਮਿਲਣੀ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਸੁਣਨ ਅਤੇ ਆਪਣੀਆਂ ਸਮੱਸਿਆਵਾਂ ਦੱਸਣ ਲਈ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ।
— AAP Punjab (@AAPPunjab) August 26, 2026
ਸਾਢੇ ਚਾਰ ਸਾਲਾਂ 'ਚ ਵਿਕਾਸ
ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਦੇ ਉਤਸ਼ਾਹ ਅਤੇ ਜਜ਼ਬਾਤਾਂ ਨੂੰ ਸਮਝਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਬਿਜਲੀ, ਸੜਕਾਂ, ਸਕੂਲਾਂ, ਹਸਪਤਾਲਾਂ, ਖੇਡ ਮੈਦਾਨਾਂ, ਸਟੇਡੀਅਮਾਂ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਵੱਡੇ ਪੱਧਰ 'ਤੇ ਕੰਮ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੇ ਨਾਲ ਕਈ ਵਾਧੂ ਗਾਰੰਟੀਆਂ ਵੀ ਪੂਰੀਆਂ ਕੀਤੀਆਂ ਹਨ।
ਕਦੇ ਸਿਆਸੀ ਪਰਿਵਾਰਾਂ ਦਾ ਦਬਦਬਾ ਸੀ
ਭਗਵੰਤ ਮਾਨ ਨੇ ਮਜੀਠਾ ਖੇਤਰ ਦੀ ਪੁਰਾਣੀ ਸਿਆਸੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ "ਇੱਕ ਸਮਾਂ ਅਜਿਹਾ ਸੀ ਜਦੋਂ ਇੱਥੇ ਲੋਕਾਂ ਵਿੱਚ ਡਰ ਦਾ ਮਾਹੌਲ ਸੀ ਅਤੇ ਰਾਜਨੀਤੀ ਪਰਚਿਆਂ, ਖਰਚਿਆਂ ਅਤੇ ਕਥਿਤ ਗੁੰਡਾਗਰਦੀ ਦੇ ਆਲੇ-ਦੁਆਲੇ ਘੁੰਮਦੀ ਸੀ। ਵੱਖ-ਵੱਖ ਖੇਤਰਾਂ ਵਿੱਚ ਕੁਝ ਸਿਆਸੀ ਪਰਿਵਾਰਾਂ ਦਾ ਦਬਦਬਾ ਸੀ, ਪਰ ਹੁਣ ਹਾਲਾਤ ਬਦਲ ਚੁੱਕੇ ਹਨ।"
CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live https://t.co/8CYv8mZuLa
— AAP Punjab (@AAPPunjab) August 26, 2026
ਨਸ਼ਿਆਂ ਦਾ ਕਾਰੋਬਾਰ ਵਧਿਆ
ਮੁੱਖ ਮੰਤਰੀ ਮਾਨ ਨੇ ਅਕਾਲੀ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਨਸ਼ਿਆਂ ਦੇ ਮੁੱਦੇ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸ਼ਾਸਨ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਿਆ ਅਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਕਈ ਘਰ ਬਰਬਾਦ ਕੀਤੇ ਅਤੇ ਅਨੇਕਾਂ ਪਰਿਵਾਰਾਂ ਨੂੰ ਆਪਣੇ ਜੀਅ ਤੋਂ ਵਾਂਝਾ ਕਰ ਦਿੱਤਾ।
ਲਾਲ ਬੱਤੀ ਵਾਲ਼ੀਆਂ ਸਰਕਾਰੀ ਗੱਡੀਆਂ 'ਚ ਨਸ਼ਾ ਵਿਕਿਆ ਪਹਿਲੀਆਂ ਸਰਕਾਰਾਂ ਵੇਲ਼ੇ!
— AAP Punjab (@AAPPunjab) August 26, 2026
ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦੇ ਹੋਏ ਬੋਲੇ CM @BhagwantMann
👉🏻 ਇਹਨਾਂ ਇਲਾਕਿਆਂ 'ਚ ਪਹਿਲੀਆਂ ਸਰਕਾਰਾਂ ਦੇ ਵੱਡੇ ਆਗੂਆਂ ਵੱਲੋਂ ਸਾਲਾਂ ਬੱਧੀ ਕੀਤੀ ਗੁੰਡਾਗਰਦੀ ਕਰਵਾਈ ਯਾਦ
👉🏻 ਬਿਕਰਮ ਮਜੀਠੀਆ ਦੀ ਗੱਲ ਕਰਦੇ… pic.twitter.com/6IBk2xBrEG
'ਸਰਕਾਰੀ ਵਾਹਨਾਂ 'ਚ ਨਸ਼ਾ ਤਸਕਰੀ'
ਭਗਵੰਤ ਮਾਨ ਨੇ ਦੋਸ਼ ਲਾਇਆ ਕਿ "ਉਸ ਸਮੇਂ ਸਰਕਾਰੀ ਵਾਹਨਾਂ ਦੀ ਕਥਿਤ ਤੌਰ 'ਤੇ ਨਸ਼ਾ ਤਸਕਰੀ ਲਈ ਵਰਤੋਂ ਹੋਣ ਸਬੰਧੀ ਅਧਿਕਾਰੀਆਂ ਵੱਲੋਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਕੁਝ ਵਾਹਨਾਂ ਨੂੰ ਨਾਕਿਆਂ 'ਤੇ ਨਾ ਰੋਕਣ ਦੇ ਨਿਰਦੇਸ਼ ਦਿੱਤੇ ਜਾਂਦੇ ਸਨ। ਹਾਲਾਂਕਿ ਇਹ ਦੋਸ਼ ਮੁੱਖ ਮੰਤਰੀ ਦੇ ਸਿਆਸੀ ਭਾਸ਼ਣ ਦਾ ਹਿੱਸਾ ਰਹੇ ਅਤੇ ਉਨ੍ਹਾਂ ਨੇ ਇਸ ਸਬੰਧੀ ਆਪਣੀ ਤਰਫੋਂ ਕਿਸੇ ਜਾਂਚ ਜਾਂ ਅਧਿਕਾਰਤ ਸਬੂਤ ਦਾ ਵਿਸਥਾਰਪੂਰਵਕ ਵੇਰਵਾ ਨਹੀਂ ਦਿੱਤਾ।"
'ਧਰਮ ਨੂੰ ਸਿਆਸੀ ਹਿੱਤਾਂ ਲਈ ਵਰਤਿਆ'
ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ 'ਤੇ ਧਾਰਮਿਕ ਮਾਮਲਿਆਂ ਵਿੱਚ ਸਿਆਸਤ ਕਰਨ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਧਰਮ ਨੂੰ ਸਿਆਸੀ ਹਿੱਤਾਂ ਲਈ ਵਰਤਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਅਕਾਲੀ ਲੀਡਰਸ਼ਿਪ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਤੰਜ਼ ਕੱਸਦਿਆਂ ਕਿਹਾ ਕਿ ਜੋ ਲੋਕ ਕਦੇ ਦੂਜਿਆਂ ਨੂੰ ਚੁਣੌਤੀ ਦਿੰਦੇ ਸਨ, ਉਹ ਅੱਜ ਸਿਆਸੀ ਸਮਰਥਨ ਲਈ ਦੂਜੀਆਂ ਪਾਰਟੀਆਂ ਦੇ ਪਿੱਛੇ ਘੁੰਮ ਰਹੇ ਹਨ।
CM ਮਾਨ ਨੇ ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿਖੇ ਲੋਕ ਮਿਲਣੀ ਦੌਰਾਨ ਬਾਦਲਾਂ ਦੀਆਂ ਕਰਤੂਤਾਂ ਦੱਸ ਕੇ ਕਸੇ ਤਿੱਖੇ ਤੰਜ !!
— AAP Punjab (@AAPPunjab) August 26, 2026
👉🏻 ਕਿਹਾ, ਆਪਣੀ ਕੋਈ ਵਾਹ ਨਾ ਚੱਲਦੀ ਦੇਖ, ਘਟੀਆ ਰਾਜਨੀਤੀ ਤੇ ਉੱਤਰੇ
👉🏻 ਭਾਜਪਾ ਨਾਲ਼ ਗਠਜੋੜ ਲਈ ਮੋਦੀ ਦੀਆਂ ਕਰਦੇ ਫ਼ਿਰਦੇ ਨੇ ਮਿੰਨਤਾਂ pic.twitter.com/yzTkBi3VZ9
ਵਿਕਾਸ ਦੀ ਰਾਜਨੀਤੀ ਚਾਹੁੰਦੇ ਲੋਕ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੰਬੇ ਸਮੇਂ ਤੱਕ ਸਭ ਕੁਝ ਦੇਖਿਆ ਹੈ ਅਤੇ ਹੁਣ ਉਹ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬਿਹਤਰ ਸੜਕਾਂ ਦੀ ਰਾਜਨੀਤੀ ਚਾਹੁੰਦੇ ਹਨ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਜਲ੍ਹਿਆਂਵਾਲਾ ਬਾਗ ਦੀ ਇਤਿਹਾਸਕ ਘਟਨਾ ਦਾ ਵੀ ਜ਼ਿਕਰ ਕੀਤਾ ਅਤੇ ਅਕਾਲੀ ਲੀਡਰਸ਼ਿਪ ’ਤੇ ਅੰਗਰੇਜ਼ੀ ਹਕੂਮਤ ਦੇ ਦੌਰ ਨਾਲ ਜੁੜੇ ਸਿਆਸੀ ਇਤਿਹਾਸ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਵੀ ਇਨ੍ਹਾਂ ਮੁੱਦਿਆਂ ਨੂੰ ਉਠਾ ਚੁੱਕੇ ਹਨ।
ਵਿਕਾਸ ਦੀ ਰਾਹ ’ਤੇ ਅੱਗੇ ਵਧਣਾ ਚਾਹੁੰਦਾ ਪੰਜਾਬ
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਡਰ ਦੀ ਰਾਜਨੀਤੀ ਤੋਂ ਬਾਹਰ ਨਿਕਲ ਕੇ ਵਿਕਾਸ ਦੀ ਰਾਹ ’ਤੇ ਅੱਗੇ ਵਧਣਾ ਚਾਹੁੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮਕਸਦ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਪੰਜਾਬ ਨੂੰ ਵਿਕਾਸ ਦੇ ਰਸਤੇ ’ਤੇ ਅੱਗੇ ਲੈ ਕੇ ਜਾਣਾ ਹੈ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਰਮਾਤਮਾ ਦਾ ਨਿਆਂ ਦੇਰ ਨਾਲ ਹੁੰਦਾ ਹੈ, ਪਰ ਜਦੋਂ ਹੁੰਦਾ ਹੈ ਤਾਂ ਉਸ ਦਾ ਡੂੰਘਾ ਅਸਰ ਪੈਂਦਾ ਹੈ। ਉਨ੍ਹਾਂ ਅਕਾਲੀ ਲੀਡਰਸ਼ਿਪ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਇਸੇ ਸੰਦਰਭ ਨਾਲ ਜੋੜਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸਿਆਸਤ ’ਤੇ ਆਪਣਾ ਦਬਦਬਾ ਬਣਾਈ ਰੱਖਿਆ, ਉਨ੍ਹਾਂ ਲਈ ਹੁਣ ਹਾਲਾਤ ਬਦਲ ਚੁੱਕੇ ਹਨ।
ਵਿਰੋਧੀਆਂ ਨੇ ਆਪਣੇ ਵੇਲ਼ੇ ਵਧਾਈ ਸਿਰਫ਼ ਆਪਣੀ ਦੌਲਤ, ਸਾਡੇ ਵੇਲ਼ੇ ਵਧ ਰਹੀ NEET ਪਾਸ ਕਰਨ ਵਾਲ਼ੇ ਬੱਚਿਆਂ ਦੀ ਗਿਣਤੀ !!
— AAP Punjab (@AAPPunjab) August 26, 2026
👉🏻 ਹੁਣ ਤੱਕ ਬਿਨਾਂ ਰਿਸ਼ਵਤ ਤੇ ਫ਼ਰਮਾਇਸ਼ ਤੋਂ ਦੇ ਚੁੱਕੇ ਹਾਂ ਕਰੀਬ 70 ਹਜ਼ਾਰ ਸਰਕਾਰੀ ਨੌਕਰੀਆਂ
👉🏻 ਸਰਕਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰੀਨ ਸਹੂਲਤਾਂ
👉🏻 ਇਸ ਸਾਲ 882 ਬੱਚਿਆਂ ਨੇ ਪਾਸ ਕੀਤਾ NEET ਦਾ… pic.twitter.com/24eXRKRFLn
ਲੋਕਾਂ ਦੇ ਵਿਚਕਾਰ ਰਹਿ ਕੇ ਕੰਮ
ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਜਨਹਿੱਤ ਦੇ ਮੁੱਦਿਆਂ ’ਤੇ ਧਿਆਨ ਦੇਣ ਅਤੇ ਅਜਿਹੀ ਰਾਜਨੀਤੀ ਨੂੰ ਸਮਰਥਨ ਨਾ ਦੇਣ, ਜਿਸ ਵਿੱਚ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਬਿਜਲੀ, ਪਾਣੀ, ਸੜਕਾਂ, ਸਕੂਲਾਂ, ਹਸਪਤਾਲਾਂ, ਖੇਡਾਂ ਅਤੇ ਰੋਜ਼ਗਾਰ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਚਾਹੁੰਦੀ ਹੈ। ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸੱਤਾ ਨੂੰ ਆਪਣੀ ਜਗੀਰ ਸਮਝਿਆ, ਉਨ੍ਹਾਂ ਦਾ ਸਿਆਸੀ ਪ੍ਰਭਾਵ ਹੁਣ ਘਟ ਰਿਹਾ ਹੈ ਅਤੇ ਜਨਤਾ ਬਦਲਾਅ ਚਾਹੁੰਦੀ ਹੈ।
🔸 ਹੱਥ ਬੰਨ੍ਹ ਕੇ ਗੱਲ ਸੁਣਨ ਸਮਝਣ ਵਾਲ਼ਾ ਨਹੀਂ ਬਾਦਲ ਲਾਣਾ
— AAP Punjab (@AAPPunjab) August 26, 2026
🔸 ਇਹਨਾਂ ਨੂੰ ਇਹਨਾਂ ਦੀ ਹੀ ਭਾਸ਼ਾ 'ਚ ਜਵਾਬ ਦੇਣ ਵਾਲ਼ਾ ਚਾਹੀਦਾ
🔸 ਆਪਣੇ ਲਾਲਚਾਂ ਕਾਰਨ ਇਹਨਾਂ ਨੇ ਪੰਜਾਬ ਦਾ ਬੇੜਾ ਗਰਕ ਕੀਤਾ
- @BhagwantMann
ਮੁੱਖ ਮੰਤਰੀ, ਪੰਜਾਬ pic.twitter.com/ynTAbAskMq
ਵੱਡੀ ਗਿਣਤੀ 'ਚ ਪਹੁੰਚੇ ਸਮਰਥਕ
ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਅਕਾਲੀ ਦਲ ਅਤੇ ਇਸ ਦੇ ਆਗੂਆਂ ’ਤੇ ਕੀਤੇ ਗਏ ਤਿੱਖੇ ਸਿਆਸੀ ਹਮਲਿਆਂ ਕਾਰਨ ਪ੍ਰੋਗਰਾਮ ਦਾ ਮਾਹੌਲ ਕਾਫ਼ੀ ਗਰਮ ਰਿਹਾ। ਦੂਜੇ ਪਾਸੇ ਵੱਡੀ ਗਿਣਤੀ ਵਿੱਚ ਮੌਜੂਦ ਲੋਕਾਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਆਮ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲੈ ਕੇ ਜਾਣਾ ਹੈ।
CM @BhagwantMann ਵੱਲੋਂ ਪਿੰਡ ਚਵਿੰਡਾ ਦੇਵੀ ਨੂੰ ਵਿਕਾਸ ਕਾਰਜਾਂ ਲਈ ₹51 ਲੱਖ ਦਾ ਚੈੱਕ!
— AAP Punjab (@AAPPunjab) August 26, 2026
ਲੋਕ ਮਿਲਣੀ ਦੌਰਾਨ ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਪਹੁੰਚੇ CM ਭਗਵੰਤ ਮਾਨ ਨੇ ਪਿੰਡ ਦੀ ਪੰਚਾਇਤ ਨੂੰ ਸਾਂਝੇ ਵਿਕਾਸ ਕਾਰਜਾਂ ਲਈ ₹51 ਲੱਖ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਉਹਨਾਂ ਨੇ ਸੀਵਰੇਜ, ਇੰਟਰਲਾਕਿੰਗ ਟਾਈਲਾਂ, ਸਟ੍ਰੀਟ ਲਾਈਟਾਂ,… pic.twitter.com/SI9Np9SKva

