ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਦਾ ਆਇਆ ਬਿਆਨ
ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਤੈਅ ਸਮੇਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਰੂਰ ਪੇਸ਼ ਹੋਣਗੇ।


Published : January 5, 2026 at 5:51 PM IST
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਿੱਖ ਮਾਮਲਿਆਂ 'ਚ ਕੀਤੀਆਂ ਗਈਆਂ ਅਪੱਤੀਜਣਕ ਕਾਰਵਾਈਆਂ ਤਹਿਤ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਇਸ ਮਾਮਲੇ ਸਬੰਧੀ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੈਅ ਸਮੇਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਰੂਰ ਪੇਸ਼ ਹੋਣਗੇ।
'ਸਿੱਖਾਂ ਦੀ ਸਿਰਮੌਰ ਸੰਸਥਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ'
ਮਾਮਲੇ 'ਤੇ ਬੋਲਦਿਆਂ ਆਪ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ "ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਜਥੇਦਾਰ ਸਾਹਿਬ ਸਿੱਖ ਕੌਂਮ ਦੀ ਨੁਮਾਇੰਦਗੀ ਕਰਦੇ ਹਨ। ਜੇ ਜਥੇਦਾਰ ਸਾਹਿਬ ਨੇ ਮੁੱਖ ਮੰਤਰੀ ਮਾਨ ਨੂੰ ਸੱਦਿਆ ਹੈ ਜਾਂ ਤਲਬ ਕੀਤਾ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ 15 ਜਨਵਰੀ ਨੂੰ ਨਿਰਧਾਰਤ ਸਮੇਂ ‘ਤੇ ਪੇਸ਼ ਹੋਣਗੇ।" ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਵੀ ਤਰ੍ਹਾਂ ਦਾ ਵਿਵਾਦ ਬਣਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਿੱਖ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਤੇ ਆਦੇਸ਼ਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਗੱਲ ਨੂੰ ਪੂਰੀ ਤਰ੍ਹਾਂ ਸਮਝਦੇ ਹਨ ਅਤੇ ਸਿੱਖ ਸੰਸਥਾਵਾਂ ਦਾ ਪੂਰਾ ਮਾਣ ਰੱਖਦੇ ਹਨ।
ਇਹ ਸੀ ਪੂਰਾ ਮਾਮਲਾ ?
ਜਥੇਦਾਰ ਗੜਗੱਜ ਨੇ ਕਿਹਾ ਕਿ "ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਮੀਡੀਆ ਸਾਹਮਣੇ ਗੋਲਕ ਨੂੰ ਲੈ ਕੇ ਟਿੱਪਣੀਆਂ ਕੀਤੀਆਂ ਹਨ, ਉਹ ਬਿੱਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਸਨੇ ਇਹ ਟਿੱਪਣੀ ਜਥੇਦਾਰ ਉੱਤੇ ਨਹੀਂ ਬਦਲਕਿ ਸਿੱਖ ਪੰਥ ਦੀ ਮਰਿਆਦਾ ਦੇ ਖਿਲਾਫ ਕੀਤੀ ਹੈ। ਇਹ ਉਹ ਪੰਥ ਹੈ ਜਿਸ ਦੀ ਮਰਿਆਦਾ ਨੂੰ ਬਣਾਉਣ ਵਿੱਚ ਤਕਰੀਬਨ 30 ਸਾਲ ਲੱਗੇ ਹਨ। ਉਨ੍ਹਾਂ ਕਿਹਾ ਕਿ ਗੋਲਕਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਸਿੱਖਾਂ ਦੀ ਸ਼ਰਧਾ ’ਤੇ ਸਿੱਧਾ ਹਮਲਾ ਹਨ। ਭਗਵੰਤ ਨੇ ਇਹ ਵੀ ਕਿਹਾ ਕਿ ਗੋਲਕਾਂ ਦੇ ਵਿੱਚ ਮੋਨੇ (ਵਾਲ ਕਟਿੰਗ ਵਾਲੇ) ਬੰਦੇ ਪੈਸੇ ਨਾ ਪਾਉਣ। ਉਨ੍ਹਾਂ ਨੇ ਪੱਤਰਕਾਰਾਂ ਨੂੰ ਸਬੂਤ ਦਿਖਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾਂ ਜਨਵਰੀ ਵਿੱਚ ਗੋਲਕਾਂ ਨੂੰ ਲੈ ਕੇ ਗੱਲ ਕੀਤੀ ਫਿਰ ਜੂਨ ਵਿੱਚ ਕੀਤੀ ਉਸ ਤੋਂ ਬਾਅਦ ਨਵੰਬਰ ਦੇ ਵਿੱਚ ਗੋਲਕਾਂ 'ਤੇ ਟਿੱਪਣੀ ਕੀਤੀ ਹੈ।"

"ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਤੱਕ ਕਹਿ ਦਿੱਤਾ ਕਿ ਗੋਲਕ ਨੂੰ ਚੁੱਕ ਦਿਓ। ਇਸ ਨੇ ਸਿੱਖ ਰਹਿਤ ਮਰਿਆਦਾ ਨੂੰ ਚੈਲੇਜ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਨੂੰ ਚੈਲੇਂਜ ਕੀਤਾ ਹੈ। ਭਗਵੰਤ ਮਾਨ ਨੇ ਇਨ੍ਹਾਂ ਬਿਆਨਾਂ ਨੂੰ ਲੈ ਕੇ ਵੱਡੇ ਜ਼ਿੰਮੇਵਾਰ ਬੰਦਿਆਂ ਦੀਆਂ ਸ਼ਿਕਾਇਤਾਂ ਸਾਡ਼ੇ ਕੋਲ ਪਹੁੰਚੀਆਂ ਹਨ। ਇੱਕ ਵੀਡੀਓ ਵਿੱਚ ਭਗਵੰਤ ਮਾਨ ਗੁਰੂ ਸਹਿਬਾਨਾਂ ਦੀਆਂ ਫੋਟੋਆਂ ਕੋਲ ਜਾ ਕੇ ਸ਼ਰਾਬ ਪੀ ਰਿਹਾ ਹੈ ਅਤੇ ਆਪਣੇ ਹੱਥ ਨਾਲ ਸ਼ਰਾਬ ਦੇ ਸਿੱਟੇ ਗੁਰੂ ਸਹਿਬਾਨਾਂ ਦੀਆਂ ਤਸਵੀਰਾਂ 'ਤੇ ਮਾਰ ਰਿਹਾ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਇੱਕ ਹੋਰ ਵੀਡੀਓ ਵਿੱਚ ਵੀਹਵੀਂ ਸਦੀ ਦੇ ਮਹਾਨ ਸਿੱਖ, ਮਹਾਨ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਵਾਲੇ ਦੇ ਬੁੱਤ ਕੋਲ ਪਿਸ਼ਾਬ ਕਰਨ ਦੀ ਕੋਸ਼ਿਸ਼ ਕੀਤੀ, ਫਿਰ ਇਹ ਉੱਥੇ ਵੀ ਸ਼ਰਾਬ ਦੇ ਸਿੱਟਾ ਮਾਰਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਸੱਚੀ ਹੈ ਜਾਂ ਝੂਠੀ ਇਹ ਜਾਂਚ ਦਾ ਵਿਸ਼ਾ ਹੈ ਪਰ ਸ੍ਰੀ ਅਕਾਲ ਤਖਤ ਸਾਹਿਬ ਇਸ ਵੀਡੀਓ ਦੀ ਜਾਂਚ ਕਰਵਾਏਗੀ, ਜਿਵੇਂ ਹੀ ਇਸਦੀ ਰਿਪੋਟਰ ਆਵੇਗੀ ਇਸ ਮੁੱਖ ਮੰਤਰੀ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।" - ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਇਹ ਵੀ ਪੜ੍ਹੋ:

