ETV Bharat / state

ਕਾਊਂਟਰ ਇੰਟੈਲੀਜੈਂਸ ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ, ਚੱਕੀ ਫਿਰਦੇ ਸੀ ਹੈਂਡ ਗ੍ਰਨੇਡ ਅਤੇ ਪਿਸਤੌਲ,ਵੱਡੇ ਖੁਲਾਸੇ !

ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਨੂੰ ਪੰਜਾਬ ਪੁਲਿਸ ਵੱਲੋਂ ਨਕਾਮ ਕੀਤਾ ਗਿਆ ਹੈ। 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

Amritsar crime news
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਹਥਿਆਰਾਂ ਸਮੇਤ 3 ਮੁਲਜ਼ਮ ਕੀਤੇ ਗ੍ਰਿਫਤਾਰ (@DGPPunjabPolice)
author img

By ETV Bharat Punjabi Team

Published : July 8, 2026 at 3:16 PM IST

1 Min Read
Choose ETV Bharat

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਕਾਊਂਟਰ ਇੰਟੈਲੀਜੈਂਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ ਹਨ।

3 ਮੁਲਜ਼ਮ ਗ੍ਰਿਫ਼ਤਾਰ, 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਜਾਂਚ ਮੁਤਾਬਕ ਇਸ ਪੂਰੇ ਨੈੱਟਵਰਕ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਅਤੇ ਵਿਦੇਸ਼ਾਂ ਵਿੱਚ ਸਰਗਰਮ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਆਪਰੇਟਿਵਜ਼ ਦਾ ਸਮਰਥਨ ਹਾਸਲ ਸੀ।

ਆਈਐੱਸਆਈ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਮੁਲਜ਼ਮ

ਪੁਲਿਸ ਮੁਤਾਬਕ ਇਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਮੰਗਵਾਈ ਗਈ ਸੀ। ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਪੁਲਿਸ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਨਾਕਾਮ

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸਐੱਸਓਸੀ) ਥਾਣੇ ਵਿੱਚ ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।

ਫਿਲਹਾਲ ਪੁਲਿਸ ਇਸ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਨ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਕਰ ਰਹੀ ਹੈ।