ETV Bharat / state

ਪੰਜਾਬ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਸੋਧ, ਪੜ੍ਹੋ ਬਦਲਾਅ ਬਾਰੇ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰੋਗਰਾਮ ਵਿੱਚ ਸੋਧ ਕੀਤੀ ਹੈ।

SPECIAL INTENSIVE REVISION
ਪੰਜਾਬ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਸੋਧ (ETV BHARAT)
author img

By ETV Bharat Punjabi Team

Published : May 30, 2026 at 6:45 AM IST

2 Min Read
Choose ETV Bharat

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 03 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

'ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ'

ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ 02-09- 2026 ਤੱਕ ਕਰ ਦਿੱਤਾ ਗਿਆ ਹੈ। ਨੋਟਿਸ ਪੜਾਅ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09- 2026 ਤੱਕ ਕੀਤਾ ਜਾਵੇਗਾ। ਇਸ ਵਿਸ਼ੇਸ਼ ਅਭਿਆਨ ਤਹਿਤ ਚੋਣ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਵੋਟਰਾਂ ਦੇ ਰਿਕਾਰਡ ਦੀ ਜਾਂਚ ਕਰਨਗੀਆਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਤਸਦੀਕ ਕੀਤੀ ਜਾਵੇਗੀ।

'SIR ਮੁਹਿੰਮ ਦਾ ਮੁੱਖ ਮਕਸਦ'

ਜਾਣਕਾਰੀ ਮੁਤਾਬਕ ਇਸ ਮੁਹਿੰਮ ਦਾ ਮੁੱਖ ਮਕਸਦ ਵੋਟਰ ਲਿਸਟ ਨੂੰ ਪੂਰੀ ਤਰ੍ਹਾਂ ਅਪਡੇਟ ਕਰਨਾ, ਗਲਤ ਅਤੇ ਡੁਪਲੀਕੇਟ ਐਂਟਰੀਆਂ ਨੂੰ ਹਟਾਉਣਾ ਅਤੇ ਹਰ ਯੋਗ ਨਾਗਰਿਕ ਦਾ ਨਾਮ ਸੂਚੀ ਵਿੱਚ ਦਰਜ ਕਰਨਾ ਹੈ। ਚੋਣ ਵਿਭਾਗ ਦਾ ਮੰਨਣਾ ਹੈ ਕਿ ਸਮੇਂ ਦੇ ਨਾਲ ਅਬਾਦੀ ਵਿੱਚ ਬਦਲਾਅ ਅਤੇ ਨਵੇਂ ਵੋਟਰਾਂ ਦੇ ਸ਼ਾਮਲ ਹੋਣ ਕਾਰਨ ਇਹ ਵਿਸ਼ੇਸ਼ ਮੁਹਿੰਮ ਬਹੁਤ ਜ਼ਰੂਰੀ ਹੋ ਗਈ ਸੀ।

2002 ਤੋਂ ਬਾਅਦ ਪਹਿਲੀ ਵਾਰ ਚੱਲੇਗੀ ਵੱਡੀ ਮੁਹਿੰਮ

ਚੋਣ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਇਸ ਤਰ੍ਹਾਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਆਖਰੀ ਵਾਰ ਸਾਲ 2002 ਵਿੱਚ ਚਲਾਈ ਗਈ ਸੀ। ਲਗਭਗ ਦੋ ਦਹਾਕਿਆਂ ਬਾਅਦ ਹੁਣ ਇੱਕ ਵਾਰ ਫਿਰ ਵੱਡੇ ਪੱਧਰ ’ਤੇ ਵੋਟਰ ਲਿਸਟ ਦੀ ਜਾਂਚ ਅਤੇ ਅਪਡੇਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।



ਇਹ ਦਸਤਾਵੇਜ਼ ਹੋਣਗੇ ਲਾਜ਼ਮੀ

ਵੋਟਰ ਤਸਦੀਕ ਲਈ ਕੁਝ ਜ਼ਰੂਰੀ ਦਸਤਾਵੇਜ਼ ਨਿਰਧਾਰਤ ਕੀਤੇ ਗਏ ਹਨ, ਜਿਨ੍ਹਾਂ ਵਿੱਚ: 10ਵੀਂ ਕਲਾਸ ਦਾ ਸਰਟੀਫਿਕੇਟ, ਡੋਮਿਸਾਈਲ ਸਰਟੀਫਿਕੇਟ, ਜਨਮ ਪ੍ਰਮਾਣ ਪੱਤਰ, ਪਾਸਪੋਰਟ ਸ਼ਾਮਲ ਹਨ। ਚੋਣ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ BLO ਦੇ ਦੌਰੇ ਦੌਰਾਨ ਇਹ ਦਸਤਾਵੇਜ਼ ਤਿਆਰ ਰੱਖਣ।