ETV Bharat / state

ਸਮਾਣਾ ਵਿੱਚ ਧਰਮ ਯੁੱਧ ਮੋਰਚੇ ਵਿੱਚ ਜਾ ਰਹੇ ਕਿਸਾਨ ਗ੍ਰਿਫ਼ਤਾਰ, ਪੁਲਿਸ ਨਾਲ ਹੋਈ ਝੜਪ

ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

Farmers going to Dharam Yudh Morcha arrested in Samana, clash with police
ਸਮਾਣਾ ਵਿੱਚ ਧਰਮ ਯੁੱਧ ਮੋਰਚੇ ਵਿੱਚ ਜਾ ਰਹੇ ਕਿਸਾਨ ਗ੍ਰਿਫ਼ਤਾਰ (Etv Bharat)
author img

By ETV Bharat Punjabi Team

Published : February 24, 2026 at 10:31 PM IST

2 Min Read
Choose ETV Bharat

ਪਟਿਆਲਾ: ਸਮਾਣਾ ਸ਼ਹਿਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਮੋਬਾਈਲ ਟਾਵਰ ‘ਤੇ ਚੜ੍ਹੇ ਗੁਰਜੀਤ ਸਿੰਘ ਦੇ ਹੱਕ ਵਿੱਚ ਹੋ ਰਹੇ ਵੱਡੇ ਪ੍ਰਦਰਸ਼ਨ ਦੌਰਾਨ ਹਾਲਾਤ ਤਣਾਅਪੂਰਨ ਹੋ ਗਏ। ਪ੍ਰਦਰਸ਼ਨਕਾਰੀਆਂ ਨੂੰ ਬਾਬਾ ਬੰਦਾ ਸਿੰਘ ਬਹਾਦੁਰ ਚੌਕ ਤੋਂ ਅੱਗੇ ਵੱਧਣ ਦੀ ਆਗਿਆ ਨਾ ਮਿਲਣ ਕਾਰਨ ਉਨ੍ਹਾਂ ਨੇ ਸੜਕ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸਮਾਣਾ ਤੋਂ ਪਾਤੜਾਂ, ਪਟਿਆਲਾ, ਭਵਾਨੀਗੜ੍ਹ ਅਤੇ ਕੈਥਲ ਵੱਲ ਜਾਣ ਵਾਲੇ ਚਾਰੇ ਰਸਤੇ ਪੁਲਿਸ ਵੱਲੋਂ ਸੀਲ ਕਰ ਦਿੱਤੇ ਗਏ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਸਮਾਣਾ ਵਿੱਚ ਧਰਮ ਯੁੱਧ ਮੋਰਚੇ ਵਿੱਚ ਜਾ ਰਹੇ ਕਿਸਾਨ ਗ੍ਰਿਫ਼ਤਾਰ (Etv Bharat)

ਪ੍ਰਦਰਸ਼ਨਕਾਰੀਆਂ ਦੀ ਲੋਕਾਂ ਨੂੰ ਅਪੀਲ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇੱਥੇ ਪਹੁੰਚਣ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ "ਅਸੀਂ ਜਿੱਤ ਦੇ ਬਹੁਤ ਨੇੜੇ ਹਾਂ। ਸਰਕਾਰ ਅਤੇ ਪ੍ਰਸ਼ਾਸਨ ਮੀਟਿੰਗਾਂ ਲਈ ਕਹਿ ਰਿਹਾ ਹੈ ਪਰ ਸੈਸ਼ਨ ਦੌਰਾਨ ਇਹ ਫੈਸਲਾ ਲਿਆ ਗਿਆ ਅਤੇ ਹੁਣ ਇਸ ਬਜਟ ਸੈਸ਼ਨ ਦੌਰਾਨ ਇਹ ਕਾਨੂੰਨ ਬਣ ਜਾਣਾ ਚਾਹੀਦਾ ਹੈ। ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਹੁਣ ਸਿਰਫ਼ ਸਾਨੂੰ ਕੁੱਟਣਾ ਬਾਕੀ ਰਹਿ ਗਿਆ ਹੈ। ਜਦੋਂ ਤੱਕ ਕਾਨੂੰਨ ਨਹੀਂ ਬਣਦਾ ਅਸੀਂ ਡਟੇ ਰਹਾਂਗੇ।"

16 ਮਹੀਨਿਆਂ ਤੋਂ ਧਰਨਾ ਜਾਰੀ

ਸਮਾਣਾ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਗੁਰਜੀਤ ਸਿੰਘ ਖਾਲਸਾ ਪਿਛਲੇ 16 ਮਹੀਨਿਆਂ ਤੋਂ ਸਮਾਣਾ ਦੇ ਟਾਵਰ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਧਾਰਮਿਕ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਜਾਣ।

ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ

4 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਹੋਰ ਸੰਗਠਨਾਂ ਨੇ ਇੱਕ ਸੱਦਾ ਦਿੱਤਾ ਸੀ ਕਿ 24 ਫਰਵਰੀ ਨੂੰ ਪੰਜਾਬ ਭਰ ਦੇ ਕਿਸਾਨ ਗੁਰਜੀਤ ਸਿੰਘ ਖਾਲਸਾ ਦੁਆਰਾ ਸ਼ੁਰੂ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਅੱਜ ਜਿਵੇਂ ਹੀ ਕਿਸਾਨਾਂ ਦੇ ਸਮੂਹ ਸਮਾਣਾ ਵੱਲ ਵਧ ਰਹੇ ਸਨ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਕਾਫ਼ੀ ਝੜਪ ਹੋਈ।