ETV Bharat / state

ਕਿਸਾਨਾਂ ਨੇ ਕੱਢਿਆ ਮੋਟਰਸਾਈਕਲ ਮਾਰਚ, 16 ਜਨਵਰੀ ਨੂੰ ਵੱਡੇ ਐਕਸ਼ਨ ਦਾ ਐਲਾਨ

ਕਿਸਾਨਾਂ ਵੱਲੋਂ ਅੱਜ ਵੱਖ-ਵੱਖ ਪਿੰਡਾਂ ਵਿੱਚ ਮੋਟਰਸਾਇਕਲ ਮਾਰਚ ਕੱਢੇ ਗਏ।

FARMERS HOLD TRACTOR MARCH IN MANSA
ਕਿਸਾਨਾਂ ਨੇ ਕੱਢਿਆ ਮੋਟਰਸਾਈਕਲ ਮਾਰਚ (Etv Bharat)
author img

By ETV Bharat Punjabi Team

Published : January 5, 2026 at 11:30 PM IST

2 Min Read
Choose ETV Bharat

ਮਾਨਸਾ: ਕੇਂਦਰ ਸਰਕਾਰ ਵੱਲੋਂ ਬਿਜਲੀ ਬੋਰਡ ਦੇ ਨਿੱਜੀਕਰਨ ਸੀਡ ਬਿੱਲ ਅਤੇ ਮਨਰੇਗਾ ਦੇ ਵਿੱਚ ਕੀਤੀ ਗਈ ਤਬਦੀਲੀ ਨੂੰ ਲੈ ਕੇ ਕਿਸਾਨਾਂ ਮਜ਼ਦੂਰਾਂ ਵੱਲੋਂ 16 ਜਨਵਰੀ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਬੁਢਲਾਡਾ ਖੇਤਰ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ।

'ਵੱਖ-ਵੱਖ ਪਿੰਡਾਂ ਵਿੱਚ ਕੱਢਿਆ ਗਿਆ ਮੋਟਰਸਾਈਕਲ ਮਾਰਚ'

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬੁਢਲਾਡਾ ਖੇਤਰ ਦੇ ਪਿੰਡ ਬੱਛੂਆਣਾ ਦੋਦੜਾ ਭਾਦੜਾ ਗੁਰਨੇ ਕਲਾ ਗੁਰਨੇ ਖੁਰਦ ਚੱਕ ਭਾਈ ਕੇ ਸਮੇਤ ਵੱਖ-ਵੱਖ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮੋਟਰਸਾਈਕਲ ਮਾਰਚ ਦੇ ਵਿੱਚ ਵੱਡੀ ਤਦਾਦ ਵਿੱਚ ਕਿਸਾਨ ਸ਼ਾਮਿਲ ਹੋਏ, ਇਸ ਦੌਰਾਨ ਕਿਸਾਨ ਆਗੂ ਰਾਮ ਸਿੰਘ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਬਿਜਲੀ ਬੋਰਡ ਦਾ ਨਿੱਜੀਕਰਨ ਕੀਤਾ ਜਾ ਰਿਹਾ ਅਤੇ ਸੀਡ ਬਿੱਲ ਲਿਆਂਦਾ ਜਾ ਰਿਹਾ ਤੇ ਮਜ਼ਦੂਰਾਂ ਦੇ ਵਿਰੋਧੀ ਮਨਰੇਗਾ ਦੇ ਵਿੱਚ ਵੱਡੀ ਤਬਦੀਲੀ ਕੀਤੀ ਗਈ ਹੈ। ਜੋ ਅਸੀਂ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵਾਂਗੇ।

ਕਿਸਾਨਾਂ ਵੱਲੋਂ ਕੱਢੇ ਗਏ ਮੋਟਰਸਾਈਕਲ ਮਾਰਚ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ (Etv Bharat)

'16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਕੀਤਾ ਜਾਣਗੇ ਪ੍ਰਦਰਸ਼ਨ'

ਇਸੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ 16 ਜਨਵਰੀ ਨੂੰ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨਾਂ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਕਿਸਾਨਾਂ ਮਜ਼ਦੂਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਲੈ ਕੇ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਮੋਟਰਸਾਈਕਲ ਮਾਰਚ ਕੀਤੇ ਜਾ ਰਹੇ ਹਨ। ਇਸ ਤੋਂ ਅੱਗੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਿਸਾਨ ਮਜ਼ਦੂਰ ਵਿਰੋਧੀ ਐਕਟ ਪਾਸ ਕੀਤੇ ਜਾ ਰਹੇ ਹਨ, ਜਿੰਨ੍ਹਾਂ ਕਾਰਨ ਦੇਸ਼ ਦੇ ਵਿੱਚ ਕਿਸਾਨ ਮਜ਼ਦੂਰ ਨੂੰ ਕੰਗਾਲ ਕਰਕੇ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰਨਾ ਚਾਹੁੰਦੀ ਹੈ ਪਰ ਦੇਸ਼ ਦੇ ਵਿੱਚ ਕਿਸਾਨ ਮਜ਼ਦੂਰ ਲਾਮਬੰਦ ਹੋ ਚੁੱਕੇ ਨੇ ਅਤੇ ਕੇਂਦਰ ਦੀਆਂ ਇਨ੍ਹਾਂ ਨੀਤੀਆਂ ਦੇ ਖਿਲਾਫ ਪ੍ਰਦਰਸ਼ਨ ਲਗਾਤਾਰ ਜਾਰੀ ਰੱਖਣਗੇ।

ਇਸਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਦਾ ਵੀ ਪੂਰਾ ਸਾਥ ਦੇਵਾਂਗੇ ਅਤੇ ਉਨ੍ਹਾਂ ਦੇ ਨਾਲ ਖੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਖਿਲਾਫ ਸਖਤ ਤੋਂ ਸਖਤ ਐਕਸ਼ਨ ਲਵਾਂਗੇ। ਜੇਕਰ ਕੇਂਦਰ ਨੇ ਸਾਡੀਆਂ ਮੰਗਾ ਨਾ ਮੰਨੀਆਂ ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਵਿੱਢੇ ਜਾਣਗੇ।