ETV Bharat / state

ਕਮਲ ਕੌਰ ਭਾਬੀ ਕਤਲਕਾਂਡ ’ਚ ਵੱਡੀ ਅੱਪਡੇਟ, ਜਾਣੋ ਕੀ ਹੋਇਆ ਨਵਾਂ ਖੁਲਾਸਾ ?

ਕਮਲ ਕੌਰ 'ਭਾਬੀ' ਕਤਲਕਾਂਡ ਵਿੱਚ ਪੁਲਿਸ ਵੱਲੋਂ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ। ਪੁਲਿਸ ਵੱਲੋਂ ਕੇਸ ਵਿੱਚ ਪੰਜਵੇਂ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ।

KAMAL KAUR BHABHI MURDER CASE UPDATE
ਕਮਲ ਕੌਰ ਭਾਬੀ ਕਤਲਕਾਂਡ ਚ ਵੱਡੀ ਅੱਪਡੇਟ (ETV BHARAT)
author img

By ETV Bharat Punjabi Team

Published : May 7, 2026 at 6:49 PM IST

2 Min Read
Choose ETV Bharat

ਬਠਿੰਡਾ: ਕਮਲ ਕੌਰ 'ਭਾਬੀ' ਕਤਲਕਾਂਡ ’ਚ ਬਠਿੰਡਾ ਪੁਲਿਸ ਵੱਲੋਂ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪੰਜੇਵੇਂ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਮੁਤਾਬਕ ਕੰਚਨ ਕੁਮਾਰੀ ਉਰਫ ਕਮਲ ਕੌਰ 'ਭਾਬੀ' ਦੇ ਕਤਲ ਦੀ ਸਾਜ਼ਿਸ਼ ਅੰਮ੍ਰਿਤਪਾਲ ਮਹਿਰੋਂ ਵੱਲੋਂ ਰਚੀ ਗਈ ਸੀ। ਕਤਲਕਾਂਡ ਤੋਂ ਬਾਅਦ ਮਹਿਰੋਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਿਦੇਸ਼ ਭੱਜਣ ’ਚ ਮਦਦ ਕਰਨ ਵਾਲੇ ਮੁਲਜ਼ਮ ਦੀ ਵੀ ਪੁਲਿਸ ਵੱਲੋਂ ਪਛਾਣ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ ਪੁਲਿਸ ਜਾਣਕਾਰੀ ਦਿੰਦੀ ਹੋਈ (ETV BHARAT)

ਕਤਲ ਮਾਮਲੇ ’ਚ ਪੰਜਵੇਂ ਮੁਲਜ਼ਮ ਦੀ ਹੋਈ ਪਛਾਣ

ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ "'ਭਾਬੀ' ਕਮਲ ਕੌਰ ਦੇ ਕਤਲ ਤੋਂ ਬਾਅਦ ਜਦੋਂ ਅੰਮ੍ਰਿਤਪਾਲ ਮਹਿਰੋਂ ਦੁਬਈ ਫਰਾਰ ਹੋ ਗਿਆ ਸੀ ਤਾਂ ਉਸ ਸਮੇਂ ਪੁਲਿਸ ਨੇ ਭੱਜਣ ’ਚ ਮਦਦ ਕਰਨ ਵਾਲੇ ਦੋ ਲੋਕਾਂ ਨੂੰ ਕੇਸ ਚ ਨਾਮਜ਼ਦ ਕੀਤਾ ਸੀ, ਇੱਕ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਵਜੋਂ ਕੀਤੀ ਗਈ ਸੀ ਜਦਕਿ ਦੂਜਾ ਅਣਪਛਾਤਾ ਸੀ। ਪੁੁਲਿਸ ਨੇ ਰਣਜੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਆਖਰ ਦੂਜੇ ਮੁਲਜ਼ਮ ਦੀ ਵੀ ਪਛਾਣ ਕਰ ਲਈ ਗਈ ਹੈ, ਸ਼ਿੰਦਾ ਨਾਮ ਵਜੋਂ ਮੁਲਜ਼ਮ ਦੀ ਪਛਾਣ ਹੋਈ ਹੈ, ਗ੍ਰਿਫਤਾਰੀ ਲਈ ਪੁਲਿਸ ਵੱਲੋਂ ਤਾਬੜਤੋੜ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਨੇ, ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਅੰਮ੍ਰਿਤਪਾਲ ਮਹਿਰੋਂ ਦੀ ਵਿਦੇਸ਼ ਭੱਜਣ ਵਿੱਚ ਮਦਦ ਕਰਨ ਵਾਲੇ ਇਸ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।" ਦੱਸ ਦਈਏ ਕਿ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਮਹਿਰੋਂ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਪ੍ਰਾਈਵੇਟ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਅੰਦਰ ਇੱਕ ਕਾਰ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਪਾਇਆ ਗਿਆ ਸੀ ਕਿ ਜਿਸ ਕਾਰ ਵਿੱਚ ਇਹ ਲਾਸ਼ ਮਿਲੀ, ਉਸ ਉੱਤੇ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ। ਜਿਸ ਤੋਂ ਬਾਅਦ ਪੜਤਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਲਾਸ਼ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ 'ਭਾਬੀ' (ਅਸਲ ਨਾਮ ਕੰਚਨ ਕੁਮਾਰੀ) ਦੀ ਹੈ।