ਹੋਮ ਗਾਰਡ ਅਤੇ ਏਐਸਆਈ ਕਤਲ ਮਾਮਲਾ, ਗ੍ਰਿਫਤਾਰ ਮੁਲਜ਼ਮ ਨੇ ਦੱਸੇ ਕਾਤਲਾਂ ਦੇ ਨਾਮ
ਆਦੀਆਂ ਪਿੰਡ ਪੁਲਿਸ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤੇ ਜਾਣ ਦੀ ਗੱਲ ਕਬੂਲੀ ਹੈ।

Published : February 28, 2026 at 7:48 AM IST
|Updated : February 28, 2026 at 8:05 AM IST
ਗੁਰਦਾਸਪੁਰ: ਆਦੀਆਂ ਪਿੰਡ ਪੁਲਿਸ ਕਤਲੇਆਮ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਦਿਲਾਵਰ ਸਿੰਘ ਨੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਸ ਦੇ ਦੋਸਤਾਂ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰੀ ਹੈ। ਉੱਥੇ ਹੀ ਮੀਡੀਆ ਰਿਪੋਰਟਾਂ ਮੁਤਾਬਕ, ਗੁਰਦਾਸਪੁਰ ਪਿੰਡ ਆਦੀਆਂ ਵਿੱਚ ਹੋਏ ਪੁਲਿਸ ਕਤਲ ਕਾਂਡ ਮਾਮਲੇ ਵਿੱਚ ਤੀਜੇ ਮੁਲਜ਼ਮ ਇੰਦਰਜੀਤ ਸਿੰਘ ਨੂੰ ਵੀ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਕੀ ਹੈ ਮਾਮਲਾ?
22 ਫ਼ਰਵਰੀ ਦੀ ਰਾਤ ਨੂੰ ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਆਦੀਆਂ ਪਿੰਡ ਵਿੱਚ ਇੱਕ ਪੁਲਿਸ ਚੌਕੀ 'ਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਵਜੋਂ ਹੋਈ ਹੈ। ਇਸ ਕਤਲ ਵਿੱਚ ਅੱਤਵਾਦੀ ਸਬੰਧ ਵੀ ਸਾਹਮਣੇ ਆਇਆ ਹੈ।
ਮੁਲਜ਼ਮ ਦਾ ਮੀਡੀਆ ਸਾਹਮਣੇ ਬਿਆਨ
ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਮੁਲਜ਼ਮ ਦਿਲਾਵਰ ਸਿੰਘ ਨੂੰ ਪੁਲਿਸ ਡਾਕਟਰੀ ਜਾਂਚ ਲਈ ਲੈ ਜਾ ਰਹੀ ਸੀ ਤਾਂ ਉਸ ਨੇ ਮੀਡੀਆ ਸਾਹਮਣੇ ਆਪਣੀ ਗੱਲ ਰੱਖੀ।
ਮੇਰੇ ਦੋਸਤ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਚੌਕੀ 'ਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਦਿੱਤੀ ਸੀ। ਮੈਂ ਪਿੱਛੇ ਖੜਾ ਸੀ। ਮੈਨੂੰ ਉਵੇਂ ਹੀ ਨਾਲ ਲੈ ਕੇ ਗਏ ਸੀ। ਕਤਲ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਕੀਤਾ ਹੈ।
- ਦਿਲਾਵਰ ਸਿੰਘ, ਮੁਲਜ਼ਮ
"ਆਈਐਸਆਈ ਦੇ ਇਸ਼ਾਰੇ 'ਤੇ ਕਤਲ"
ਡੀਆਈਜੀ ਸੰਦੀਪ ਗੋਇਲ ਨੇ ਗੁਰਦਾਸਪੁਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ, "ਆਦੀਆਂ ਪਿੰਡ ਦੇ ਰਹਿਣ ਵਾਲੇ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਪਿੰਡ ਅਲੀਨੰਗਲ ਦੇ ਰਹਿਣ ਵਾਲੇ ਦਿਲਾਵਰ ਸਿੰਘ ਨਾਲ ਮਿਲ ਕੇ ਆਈਐਸਆਈ ਦੇ ਇਸ਼ਾਰੇ 'ਤੇ ਇਹ ਕਤਲ ਕੀਤਾ।"
Met the family members of Ranjit Singh, who was killed in an encounter by Punjab Police for allegedly killing ASI Gurnam Singh and Ashok Kumar.
— Partap Singh Bajwa (@Partap_Sbajwa) February 27, 2026
The family has made serious allegations. Despite the gravity of the matter, no clarification has been issued by the government so far.… pic.twitter.com/usAeK9H8VO
ਹੁਣ ਤੱਕ ਪੁਲਿਸ ਦੀ ਕਾਰਵਾਈ
ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ, ਪੁਲਿਸ ਨੇ ਪਹਿਲਾਂ ਹੀ ਮੁਲਜ਼ਮ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੁੱਛਗਿੱਛ ਲਈ ਪੰਜ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ। ਮੁਲਜ਼ਮ ਰਣਜੀਤ ਸਿੰਘ 25 ਫ਼ਰਵਰੀ ਨੂੰ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਅਤੇ ਮੀਡੀਆ ਰਿਪੋਰਟਾਂ ਮੁਤਾਬਕ, ਇੱਕ ਹੋਰ ਮੁਲਜ਼ਮ ਇੰਦਰਜੀਤ ਸਿੰਘ ਵੀ ਪੁਲਿਸ ਦੀ ਗ੍ਰਿਫਤ ਵਿੱਚ ਹੈ, ਹਾਲਾਂਕਿ ਇਸ ਦੀ ਅਧਿਕਾਰਿਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
Met the bereaved family of ASI Gurnam Singh, who was martyred while on duty in Adiyan. Congress stands with the family in this difficult time. pic.twitter.com/9gaYJH5jP0
— Partap Singh Bajwa (@Partap_Sbajwa) February 27, 2026
ਵਿਰੋਧੀ ਧਿਰ ਨੇਤਾ ਵੱਲੋਂ NIA ਜਾਂਚ ਦੀ ਮੰਗ
ਪਰਿਵਾਰ ਨੇ ਰਣਜੀਤ ਸਿੰਘ ਦੇ ਮੁਕਾਬਲੇ ਨੂੰ ਵੀ ਫਰਜ਼ੀ ਮੁਕਾਬਲਾ ਦੱਸਿਆ ਹੈ ਅਤੇ ਕਿਹਾ ਹੈ ਕਿ, "ਉਨ੍ਹਾਂ ਦੇ ਪੁੱਤਰ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।" ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਲਈ ਆਦੀਆਂ ਪਿੰਡ ਗਏ। ਉਨ੍ਹਾਂ ਨੇ ਮੁਕਾਬਲੇ ਨਾਲ ਪੁਲਿਸ ਦੇ ਨਜਿੱਠਣ 'ਤੇ ਵੀ ਸਵਾਲ ਉਠਾਏ। ਉਨ੍ਹਾਂ ਮੰਗ ਕੀਤੀ ਕਿ ਰਾਸ਼ਟਰੀ ਜਾਂਚ ਏਜੰਸੀ (NIA) ਮਾਮਲੇ ਦੀ ਜਾਂਚ ਕਰੇ ਅਤੇ ਸੱਚਾਈ ਲੋਕਾਂ ਸਾਹਮਣੇ ਲਿਆਵੇ। ਪਰਿਵਾਰ ਦੀ ਮੰਗ ਹੈ ਕਿ, "ਐਨਕਾਉਂਟਰ ਕੀਤੇ ਮੁਲਜ਼ਮ ਰਣਜੀਤ ਸਿੰਘ ਦਾ ਪੋਸਟਮਾਰਟਮ ਪੀਜੀਆਈ ਜਾਂ ਐਮਜ਼ ਵਿੱਚ ਹੋਵੇ। ਉਨ੍ਹਾਂ ਨੂੰ ਪੰਜਾਬ ਪੁਲਿਸ ਉੱਤੇ ਭਰੋਸਾ ਨਹੀਂ ਹੈ।"

