ETV Bharat / state

MP ਅੰਮ੍ਰਿਤਪਾਲ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮਿਲੀ ਪੈਰੋਲ, ਪਿਤਾ ਦੇ ਅੰਤਮ ਸਸਕਾਰ 'ਚ ਹੋਏ ਸ਼ਾਮਲ

ਅੰਮ੍ਰਿਤਪਾਲ ਦੇ ਨਾਲ ਗ੍ਰਿਫਤਾਰ ਗੁਰਮੀਤ ਬੁੱਕਣਵਾਲਾ ਨੂੰ ਪਿਤਾ ਦੇ ਅੰਤਮ ਸਸਕਾਰ ’ਤੇ ਭਾਰੀ ਪੁਲਿਸ ਸੁਰੱਖਿਆ ਹੇਠ ਲਿਆਂਦਾ ਗਿਆ।

Gurmeet Bukkanwala father funeral
ਪਿਤਾ ਦੇ ਸਸਕਾਰ ਵਿੱਚ ਸ਼ਾਮਲ ਹੋਏ ਜੇਲ੍ਹ ਵਿੱਚ ਬੰਦ ਗੁਰਮੀਤ ਸਿੰਘ ਬੁੱਕਣਵਾਲਾ (etv bharat)
author img

By ETV Bharat Punjabi Team

Published : August 29, 2026 at 10:00 PM IST

3 Min Read
Choose ETV Bharat

ਮੋਗਾ: ਜ਼ਿਲ੍ਹੇ ਦੇ ਪਿੰਡ ਬੁੱਕਣਵਾਲਾ ਵਿਖੇ ਅਕਾਲ ਚਲਾਣਾ ਕਰ ਗਏ ਬਲਵਿੰਦਰ ਸਿੰਘ ਦਾ ਅੰਤਮ ਸਸਕਾਰ ਕੀਤਾ ਗਿਆ। ਬਲਵਿੰਦਰ ਸਿੰਘ ਵਾਰਿਸ ਪੰਜਾਬ ਦੇ ਅਤੇ ਹਲਕਾ ਮੋਗਾ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਗੁਰਮੀਤ ਸਿੰਘ ਬੁੱਕਣਵਾਲਾ ਦੇ ਪਿਤਾ ਸਨ। ਉਹ 73 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਪਿਤਾ ਦੇ ਸਸਕਾਰ ਮੌਕੇ ਗੁਰਮੀਤ ਸਿੰਘ ਬੁੱਕਣਵਾਲਾ ਦੀ ਅਪੀਲ (etv bharat)

ਸਸਕਾਰ ਮੌਕੇ ਹੋਇਆ ਵੱਡਾ ਇਕੱਠ

ਬਲਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਸਵਰਨਜੀਤ ਕੌਰ, ਪੁੱਤਰ ਗੁਰਮੀਤ ਸਿੰਘ ਅਤੇ ਧੀ ਰਵਨੀਤ ਕੌਰ ਸਮੇਤ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਅੰਤਮ ਸਸਕਾਰ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕਈ ਸੀਨੀਅਰ ਆਗੂ ਅਤੇ ਸੰਗਤ ਵੀ ਪਹੁੰਚੀ।

ਗੁਰਮੀਤ ਬੁੱਕਣਵਾਲਾ ਨੂੰ ਭਾਰੀ ਸੁਰੱਖਿਆ ਹੇਠ ਪਿਤਾ ਦੇ ਸਸਕਾਰ ਲਈ ਲਿਆਂਦਾ

ਖਾਸ ਗੱਲ ਇਹ ਰਹੀ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਪੈਰੋਲ ’ਤੇ ਭਾਰੀ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਗਿਆ। ਗੁਰਮੀਤ ਸਿੰਘ ਨੇ ਆਪਣੇ ਪਿਤਾ ਨੂੰ ਮੁੱਖ ਅਗਨੀ ਦਿੱਤੀ ਅਤੇ ਅੰਤਮ ਰਸਮਾਂ ਨਿਭਾਈਆਂ। ਇਸ ਮੌਕੇ ਪਰਿਵਾਰ ਅਤੇ ਸੰਗਤ ਵਿੱਚ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ।

Gurmeet Bukkanwala father funeral
ਹੱਥਕੜੀ ਵਿੱਚ ਹੀ ਪਿਤਾ ਦੀਆਂ ਕੀਤੀਆਂ ਅੰਤਿਮ ਰਸਮਾਂ (etv bharat)

"ਮੇਰੇ ਪਿਤਾ ਦੀਆਂ ਅੰਤਮ ਰਸਮਾਂ ਵਿੱਚ ਸ਼ਾਮਲ ਹੋਏ ਸਾਰਿਆਂ ਦਾ ਹੀ ਮੈਂ ਧੰਨਵਾਦ ਕਰਦਾ ਹਾਂ। ਬਜ਼ੁਰਗਾਂ ਦੀ ਲੋੜ ਸਾਰੀ ਉਮਰ ਰਹਿੰਦੀ ਹੈ ਪਰ ਪ੍ਰਮਾਤਮਾ ਦੇ ਭਾਣੇ ਅੱਗੇ ਜ਼ੋਰ ਨਹੀਂ ਚੱਲਦਾ। ਇਸ ਕਰਕੇ ਸਾਰਿਆਂ ਨੂੰ ਭਾਣਾ ਮੰਨਣ ਦੀ ਲੋੜ ਹੈ। 6 ਤਰੀਕੇ ਨੂੰ ਅੰਤਮ ਅਰਦਾਸ ਵਿੱਚ ਸਾਰਿਆਂ ਨੇ ਸ਼ਾਮਲ ਹੋਣ ਦੀ ਕਿਰਪਾਲਤਾ ਕਰਨੀ।"- ਗੁਰਮੀਤ ਸਿੰਘ ਬੁੱਕਣਵਾਲਾ,ਵਾਰਿਸ ਪੰਜਾਬ, ਉਮੀਦਵਾਰ, 2027 ਵਿਧਾਨਸਭਾ ਚੋਣਾਂ

ਅੰਮ੍ਰਿਤਪਾਲ ਸਿੰਘ ਦੇ ਨਾਲ ਹੋਈ ਸੀ ਗ੍ਰਿਫਤਾਰੀ

ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਪਹਿਲਾਂ ਡਿਬਰੂਗੜ੍ਹ ਜੇਲ੍ਹ ਵਿੱਚ ਐਨ.ਐਸ.ਏ. ਤਹਿਤ ਬੰਦ ਰਹੇ ਹਨ ਅਤੇ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹਨ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਸਰਕਾਰ ’ਤੇ ਗੰਭੀਰ ਇਲਜ਼ਾਮ

ਅੰਤਮ ਸਸਕਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ "ਨਸ਼ਿਆਂ ਵਿਰੁੱਧ ਅਵਾਜ਼ ਚੁੱਕਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੁਰੂ ਨਾਲ ਜੋੜਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਨੂੰ ਰੋਕਣ ਲਈ ਸਖ਼ਤ ਕਾਨੂੰਨਾਂ ਦੀ ਵਰਤੋਂ ਕੀਤੀ ਗਈ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ।"


"ਬਲਵਿੰਦਰ ਸਿੰਘ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਪਰਿਵਾਰ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਗੁਰਮੀਤ ਸਿੰਘ ਨੂੰ ਆਪਣੇ ਪਿਤਾ ਨਾਲ ਮਿਲਣ ਦੀ ਇਜਾਜ਼ਤ ਮਿਲ ਸਕੇ। ਮਨਜ਼ੂਰੀ ਸਮੇਂ ਸਿਰ ਨਹੀਂ ਮਿਲੀ ਅਤੇ ਪਿਤਾ ਦੀ ਮੌਤ ਤੋਂ ਬਾਅਦ ਕਈ ਦਿਨ ਬੀਤਣ ਉਪਰੰਤ ਇਜਾਜ਼ਤ ਮਿਲਣਾ ਪਰਿਵਾਰ ਲਈ ਹੋਰ ਵੀ ਦੁਖਦਾਈ ਰਿਹਾ। ਅੰਤਮ ਰਸਮਾਂ ਦੌਰਾਨ ਵੀ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਗਈ ਅਤੇ ਗੁਰਮੀਤ ਸਿੰਘ ਨੂੰ ਪਰਿਵਾਰ ਤੇ ਸੰਗਤ ਨਾਲ ਮਿਲਣ ਸਮੇਤ ਕਈ ਮਾਮਲਿਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ"- ਤਰਸੇਮ ਸਿੰਘ, ਅੰਮ੍ਰਿਤਪਾਲ ਸਿੰਘ ਦੇ ਪਿਤਾ

Gurmeet Bukkanwala father funeral
ਹੱਥਕੜੀਆਂ 'ਚ ਪੁਲਿਸ ਵੱਲੋਂ ਪਿਤਾ ਦੇ ਸਸਕਾਰ ਤੇ ਲਿਆਂਦਾ (etv bharat)

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਬਿਆਨ

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਗੱਲ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰਾਂ ਵੱਲੋਂ ਕੀਤੇ ਵਾਅਦਿਆਂ ’ਤੇ ਖਰਾ ਨਾ ਉਤਰਨਾ ਅੱਜ ਵੀ ਵੱਡਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੜ ਸੰਘਰਸ਼ ਦੀ ਲੋੜ ਹੈ।

ਗੁਰਮੀਤ ਸਿੰਘ ਬੁੱਕਣਵਾਲਾ ਦੀ ਪਿਤਾ ਦੇ ਸਸਕਾਰ ਮੌਕੇ ਭਾਵੁਕ ਅਪੀਲ

ਇਸ ਦੌਰਾਨ ਗੁਰਮੀਤ ਸਿੰਘ ਬੁੱਕਣਵਾਲਾ ਨੇ ਵੀ ਆਪਣੇ ਪਿਤਾ ਦੇ ਅੰਤਮ ਸਸਕਾਰ ਮੌਕੇ ਲੋਕਾਂ ਨੂੰ ਭਾਵੁਕ ਅਪੀਲ ਕੀਤੀ। ਉਨ੍ਹਾਂ ਦੇ ਪਿਤਾ ਨੂੰ ਅੰਤਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।

ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਤੋਂ ਐਲਾਨਿਆ ਗਿਆ ਹੈ ਉਮੀਦਵਾਰ

ਦੱਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਵੱਲੋਂ ਗੁਰਮੀਤ ਸਿੰਘ ਬੁੱਕਣਵਾਲਾ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਮੋਗਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਉਨ੍ਹਾਂ ਦੇ ਪਿਤਾ ਦੇ ਅੰਤਮ ਸਸਕਾਰ ਮੌਕੇ ਉੱਠੇ ਸਿਆਸੀ ਅਤੇ ਸਮਾਜਿਕ ਮੁੱਦਿਆਂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਚਰਚਾ ਛੇੜ ਦਿੱਤੀ ਹੈ।