ETV Bharat / state

ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀ ਅਰੰਭਤਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਜਾਬਤੇ 'ਚ ਰਹਿਣ ਅਤੇ ਪੁਲਿਸ ਨੂੰ ਪੁਖ਼ਤਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

Hola Mohalla starts from Sri Anandpur Sahib
ਨਗਾਰਿਆਂ ਦੀ ਗੂੰਜ ਨਾਲ ਹੋਈ ਹੋਲੇ ਮਹੱਲੇ ਦੀ ਸ਼ਾਨਦਾਰ ਅਰੰਭਤਾ (Etv Bharat)
author img

By ETV Bharat Punjabi Team

Published : February 27, 2026 at 11:10 AM IST

2 Min Read
Choose ETV Bharat

ਸ੍ਰੀ ਅਨੰਦਪੁਰ ਸਾਹਿਬ: ਖ਼ਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਯਾਨੀ 27 ਫਰਵਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੀ ਅਰੰਭਤਾ ਅੱਜ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਰਵਾਇਤਾਂ ਅਨੁਸਾਰ ਬੜੀ ਹੀ ਸਾਨ-ਓ-ਸ਼ੌਕਤ ਅਤੇ ਆਧਿਆਤਮਿਕ ਉਤਸ਼ਾਹ ਨਾਲ ਕੀਤੀ ਗਈ। ਨਗਾਰਿਆਂ ਦੀ ਚੋਟ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਕੌਮੀ ਤਿਉਹਾਰ ਦੀ ਸ਼ੁਰੂਆਤ ਹੋਈ, ਜਿਸ ਨਾਲ ਪੂਰਾ ਵਾਤਾਵਰਣ ਗੁਰੂ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ।

ਹੋਲੇ ਮਹੱਲੇ ਦੀ ਸ਼ਾਨਦਾਰ ਅਰੰਭਤਾ (Etv Bharat)

ਧਾਰਮਿਕ ਪਰੰਪਰਾ ਅਨੁਸਾਰ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਜਿਸ ਤੋਂ ਬਾਅਦ ਰਾਤ ਦਾ ਦੀਵਾਨ ਸਜਾਇਆ ਗਿਆ। ਇਸ ਦੌਰਾਨ, ਗੁਰੂ ਜੀ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਸੰਗਤਾਂ ਨੂੰ ਅਧਿਆਤਮਿਕ ਮਾਹੌਲ ਵਿੱਚ ਲੀਨ ਕਰ ਦਿੱਤਾ।

ਦੱਸ ਦਈਏ ਕਿ ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਸਮੇਤ ਕਈ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਮੌਜੂਦ ਸਨ। ਹਰ ਸਾਲ ਵਾਂਗ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਦੀ ਦਸਤਾਰ ਬੰਨ੍ਹਣ ਦੀ ਪਰੰਪਰਾ ਦਾ ਪਾਲਣ ਕੀਤਾ ਗਿਆ। ਅੰਤ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ, ਅਤੇ ਸੰਤਾਂ ਨੇ ਢੋਲ ਵਜਾ ਕੇ ਹੋਲਾ ਮੁਹੱਲਾ ਸ਼ੁਰੂ ਹੋਣ ਦਾ ਰਸਮੀ ਐਲਾਨ ਕੀਤਾ।

ਸੰਗਤ ਨੂੰ ਅਪੀਲ

ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਮਾਣਣ ਦੀ ਅਪੀਲ ਕੀਤੀ ਗਈ। ਇਤਿਹਾਸਕ ਮਹੱਤਤਾ ਅਤੇ ਖਾਲਸਾਈ ਰਵਾਇਤ,ਹੋਲਾ ਮਹੱਲਾ ਖਾਲਸਾ ਪੰਥ ਦੀ ਆਨ ਸ਼ਾਨ ਅਤੇ ਦੇਗ ਤੇਗ ਫਤਿਹ ਦੇ ਸਿਧਾਂਤ ਦਾ ਪ੍ਰਤੀਕ ਹੈ। ਤਿਉਹਾਰ ਦੌਰਾਨ ਨਿਹੰਗ ਸਿੰਘਾਂ ਵੱਲੋਂ ਗਤਕਾ ਅਤੇ ਹੋਰ ਜੰਗੀ ਕਲਾਵਾਂ ਦੇ ਦ੍ਰਿਸ਼ ਪੇਸ਼ ਕੀਤੇ ਜਾਣਗੇ। ਵੱਖ-ਵੱਖ ਦੀਵਾਨ ਸਜਾਏ ਜਾਣਗੇ। ਜਿੱਥੇ ਸੰਗਤ ਬਾਣੀ ਨਾਲ ਜੁੜੇਗੀ ਅਤੇ ਗੁਰੂ ਕੇ ਲੰਗਰ ਅਟੁੱਟ ਚਲਣਗੇ ਜਿੱਥੇ ਸੰਗਤ ਛਕਣ ਅਤੇ ਛਕਾਉਣ ਦੀ ਸੇਵਾ ਨਿਭਾਏਗੀ। ਨੌਜਵਾਨਾਂ ਨੂੰ ਅੰਮ੍ਰਿਤ ਦੀ ਦਾਤ ਲੈ ਕੇ ਗੁਰੂ ਵਾਲੇ ਬਣਨ ਦਾ ਸੰਦੇਸ਼ ਦਿੱਤਾ ਗਿਆ।

ਕੌਮੀ ਅਣਖ ਅਤੇ ਗੈਰਤ ਦਾ ਪ੍ਰਤੀਕ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਖਾਸ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਨੇ ਸੰਗਤ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਤਿਉਹਾਰ ਨੂੰ ਸ਼ਾਂਤਮਈ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ ਦੀ ਅਪੀਲ ਕੀਤੀ। ਜਥੇਦਾਰ ਵੱਲੋਂ ਹਿਮਾਚਲ ਜਾਣ ਵਾਲੀ ਸੰਗਤ ਸੰਬੰਧੀ ਵੀ ਹਦਾਇਤ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ 'ਨਿਸ਼ਾਨ ਸਾਹਿਬ ਕੌਮੀ ਅਣਖ ਅਤੇ ਗੈਰਤ ਦਾ ਪ੍ਰਤੀਕ ਹੈ ਅਤੇ ਇਸ ਦਾ ਸਤਿਕਾਰ ਹਰ ਹਾਲਤ ਵਿੱਚ ਬਣਿਆ ਰਹਿਣਾ ਚਾਹੀਦਾ ਹੈ। ਸਿੱਖਾਂ ਨੂੰ ਆਪਣੇ ਕਕਾਰਾਂ ਸਮੇਤ ਕਿਰਪਾਨ ਧਾਰਨ ਕਰਨ ਦਾ ਅਧਿਕਾਰ ਸੰਵਿਧਾਨਕ ਹੱਕ ਦੱਸਿਆ ਗਿਆ ਹੈ।'


ਸੰਗਤਾਂ ਲਈ ਅਪੀਲ
ਦੇਸ਼ ਵਿਦੇਸ਼ ਤੋਂ ਆ ਰਹੀ ਸੰਗਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ । ਸੰਗਤ ਨੂੰ ਅਨੁਸ਼ਾਸਨ ਕਾਇਮ ਰੱਖਣ ਅਤੇ ਗੁਰੂ ਮਰਿਆਦਾ ਅਨੁਸਾਰ ਤਿਉਹਾਰ ਮਨਾਉਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੀ ਤਿਆਰੀ ਪੂਰੀ ਹੈ। ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਹੋਲਾ ਮਹੱਲਾ ਖ਼ਾਲਸਾਈ ਰਵਾਇਤਾਂ ਨਿਭਾਉਂਦਾ ਹੋਇਆ ਇਸ ਵਾਰ ਵੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਖਾਲਸਾਈ ਰੰਗ ਵਿੱਚ ਰੰਗੀ ਹੋਈ ਹੈ।

SGPC ਨੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੀ ਕੀਤੀ ਛੁੱਟੀ, ਸੁਣੋ ਕੀ ਬੋਲੇ ਗਿਆਨੀ ਰਘਬੀਰ ਸਿੰਘ
ਸ਼੍ਰੋਮਣੀ ਕਮੇਟੀ ਦਫ਼ਤਰਾਂ ਵਿੱਚ ਪੈਂਟ-ਸ਼ਰਟ ‘ਤੇ ਪਾਬੰਦੀ, ਮੁਲਾਜ਼ਮਾਂ ਲਈ ਪਜਾਮਾ-ਕੁਰਤਾ ਹੋਇਆ ਲਾਜ਼ਮੀ
"ਰਿਪੇਅਰ ਕੀਤੇ ਜਹਾਜ਼ ਉਡਾਏ ਜਾ ਰਹੇ", ਸਵਰਾਜ ਦੇ ਅੰਤਿਮ ਸਸਕਾਰ ਉੱਤੇ ਬੋਲਿਆ ਪੀੜਤ ਪਰਿਵਾਰ