ETV Bharat / state

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 4 ਮਾਰਚ ਨੂੰ ਮਨਾਇਆ ਜਾਵੇਗਾ ਹੋਲਾ ਮਹੱਲਾ, ਸੰਗਤ ਨੂੰ ਖ਼ਾਸ ਅਪੀਲ

ਮੈਨੇਜਰ ਧਗੇੜਾ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਪਾਲਕੀ ਸਾਹਿਬ ਦੇ ਆਗਮਨ ਸਮੇਂ ਕੈਮੀਕਲ ਵਸਤੂਆਂ ਦੀ ਬਜਾਏ ਕੇਵਲ ਫੁੱਲਾਂ ਦੀ ਵਰਖਾ ਕੀਤੀ ਜਾਵੇ।

Hola Mohalla celebrated at golden temple
ਹੋਲੇ ਮਹੱਲੇ ਮੌਕੇ ਸੰਗਤ ਨੂੰ ਖ਼ਾਸ ਅਪੀਲ (Etv Bharat)
author img

By ETV Bharat Punjabi Team

Published : March 3, 2026 at 3:37 PM IST

2 Min Read
Choose ETV Bharat

​ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਹਨ। ਉੱਥੇ ਹੀ ਸ੍ਰੀ ਅੰਮ੍ਰਿਤਸਰ ਵਿਖੇ ਵੀ ਕੱਲ੍ਹ ਮਿਤੀ 4 ਮਾਰਚ ਨੂੰ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ (Etv bharat)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧਗੇੜਾ ਨੇ ਦੱਸਿਆ ਕਿ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਹਨ, ਉੱਥੇ ਹੀ ਸ੍ਰੀ ਅੰਮ੍ਰਿਤਸਰ ਵਿਖੇ ਵੀ ਕੱਲ੍ਹ ਮਿਤੀ 4 ਮਾਰਚ ਨੂੰ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ।

ਸੰਗਤ ਨੂੰ ਅਹਿਮ ਅਪੀਲ

​ਮੈਨੇਜਰ ਧੰਗੇੜਾ ਨੇ ਦੱਸਿਆ ਕਿ 'ਹਰ ਸਾਲ ਦੀ ਤਰ੍ਹਾਂ ਰਾਤ ਨੂੰ ਲੱਗਭਗ ਸਾਢੇ 9 ਵਜੇ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਲਕੀ ਸਾਹਿਬ ਵਿੱਚ ਸਜਾ ਕੇ ਪੁਲ ਦੇ ਰਸਤੇ ਸ੍ਰੀ ਅਕਾਲ ਤਖ਼ਤ ਸਾਹਿਬ (ਕੋਠਾ ਸਾਹਿਬ) ਵਿਖੇ ਸੁਖਆਸਣ ਲਈ ਲਿਆਂਦੇ ਜਾਣਗੇ, ਤਾਂ ਉਸ ਸਮੇਂ ਸੰਗਤਾਂ ਵੱਡੀ ਗਿਣਤੀ ਵਿੱਚ ਆਪਣੀ ਸ਼ਰਧਾ ਪ੍ਰਗਟਾਉਣ ਲਈ ਪਹੁੰਚਦੀਆਂ ਹਨ ਪਰ ਸਮੁਹ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ​ਕੈਮੀਕਲ ਵਾਲੇ ਸੈਂਟਾਂ ਤੋਂ ਪਰਹੇਜ਼ ਕੀਤਾ ਜਾਵੇ। ਸੰਗਤ ਨੂੰ ਬੇਨਤੀ ਹੈ ਕਿ ਇਸ ਮੌਕੇ ਕਿਸੇ ਵੀ ਤਰ੍ਹਾਂ ਦੇ ਅੱਤਰ (ਇਤਰ), ਸੈਂਟ ਜਾਂ ਪਰਫਿਊਮ ਛਿੜਕਣ ਦੀ ਬਜਾਏ ਰਹਿਤ ਮਰਿਆਦਾ ਅਤੇ ਵਾਤਾਵਰਨ ਦਾ ਧਿਆਨ ਰੱਖਦੇ ਹੋਏ ਤਾਜ਼ੇ ਫੁੱਲਾਂ ਦੀ ਵਰਖਾ ਹੀ ਕਰੋ, ਕਿਉਂਕਿ ਕੈਮੀਕਲ ਵਾਲੇ ਅੱਤਰ ਆਦਿ ਸੰਗਤ ਦੀਆਂ ਅੱਖਾਂ ਵਿੱਚ ਪੈਣ ਕਾਰਨ ਨੁਕਸਾਨ ਵੀ ਪਹੁੰਚ ਸਕਦਾ ਹੈ।


​ਮੈਨੇਜਰ ਸਾਹਿਬ ਨੇ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਮਰਿਆਦਾ ਦਾ ਪਾਲਣ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਦੇਸ਼-ਵਿਦੇਸ਼ ਤੋਂ ਸੰਗਤਾਂ ਦੇ ਭਾਰੀ ਇਕੱਠ ਹੋਣ ਦੀ ਉਮੀਦ ਹੈ।