ETV Bharat / state

ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ’ ਦਾ ਅਗਾਜ਼, ਅੰਮ੍ਰਿਤਪਾਲ ਦੇ ਪਿਤਾ ਨੇ ਨੌਜਵਾਨਾਂ ਨੂੰ ਕੀਤੀ ਅਪੀਲ

ਪੰਜ ਪਿਆਰਿਆਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਈ ਖਾਲਸਾ ਵਹੀਰ। ਪੰਥਕ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ।

Khalsa Vaheer begins from sri akal takht sahib
ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ’ ਦੀ ਸ਼ੁਰੂਆਤ (ETV Bharat)
author img

By ETV Bharat Punjabi Team

Published : February 25, 2026 at 2:49 PM IST

2 Min Read
Choose ETV Bharat

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਛਤਰ ਛਾਇਆ ਹੇਠ ਅੱਜ ‘ਵਾਰਿਸ ਪੰਜਾਬ’ ਅਤੇ ਪੰਥਕ ਜਥੇਬੰਦੀਆਂ ਵੱਲੋਂ 'ਖਾਲਸਾ ਵਹੀਰ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਤੋਂ ਇਲਾਵਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।

ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ’ ਦੀ ਸ਼ੁਰੂਆਤ (ETV Bharat)

'ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਮੁੱਖ ਉਦੇਸ਼'

ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ, "ਇਹ ਦੋ ਦਿਨਾਂ ਖਾਲਸਾ ਵਹੀਰ ਗੁਰੂ ਸਹਿਬਾਨ ਦੇ ਆਸ਼ੀਰਵਾਦ ਨਾਲ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਵੱਲ ਵਾਪਸ ਮੋੜਨ ਲਈ ਸ਼ੁਰੂ ਕੀਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਉਨ੍ਹਾਂ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਹੈ, ਜੋ ਪਤਿਤ ਹੋ ਚੁੱਕੇ ਹਨ ਜਾਂ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਵਿੱਚ ਫਸ ਗਏ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਤਾਂ ਜੋ ਸਮਾਜ ਅਤੇ ਪੰਥ ਦਾ ਸਨਮਾਨ ਵਧ ਸਕੇ।"

Khalsa Vaheer begins from sri akal takht sahib
‘ਖਾਲਸਾ ਵਹੀਰ’ ਦੀ ਸ਼ੁਰੂਆਤ (ETV Bharat)

'ਪੰਥਕ ਏਕਤਾ ਲਈ ਵਹੀਰ'

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਜਾਣਕਾਰੀ ਦਿੱਤੀ ਕਿ, "ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਮੁੱਦਕੀ ਸਾਹਿਬ ਵਿਖੇ ਪੜਾਅ ਆਪਣੇ ਵੱਖ ਵੱਖ ਪੜਾਅ ਤੈਅ ਕਰਦਿਆਂਅੰਤ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕੋਸ਼ਿਸ਼ ਦਾ ਮਕਸਦ ਸਾਰੇ ਪੰਥਕ ਸਮੂਹਾਂ ਨੂੰ ਇੱਕ ਪਲੇਟਫਾਰਮ 'ਤੇ ਲਿਆਉਣਾ ਅਤੇ ਸਿੱਖ ਲੀਡਰਸ਼ਿਪ ਨੂੰ ਮਜ਼ਬੂਤ ਕਰਨਾ ਹੈ।"

Khalsa Vaheer begins from sri akal takht sahib
‘ਖਾਲਸਾ ਵਹੀਰ’ ਦੀ ਸ਼ੁਰੂਆਤ (ETV Bharat)

ਸੰਗਤਾਂ ਵੱਲੋਂ ਭਰਵਾਂ ਸਵਾਗਤ

ਇਸ ਮੌਕੇ ਪਰਮਜੀਤ ਸਿੰਘ ਜੌਹਲ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ, 'ਅੱਜ ਦੀ ਪੀੜ੍ਹੀ ਨੂੰ ਸਿੱਖ ਪਛਾਣ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਦੀ ਲੋੜ ਹੈ। ਵਹੀਰ ਦੌਰਾਨ ਰਸਤੇ ਵਿੱਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਹੀਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਆਪਣਾ ਸਹਿਯੋਗ ਦੇਣ।'