ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ, ਰੱਖਿਆ ਆਪਣਾ ਪੱਖ


Published : May 8, 2026 at 11:49 AM IST
|Updated : May 8, 2026 at 12:56 PM IST
ਅੰਮ੍ਰਿਤਸਰ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ 13 ਅਪ੍ਰੈਲ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦ ਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਬੰਧ 'ਚ ਬੇਅਦਬੀ ਕਾਨੂੰਨ ਲਿਆਂਦਾ ਗਿਆ। ਜਿਸ ਤੋਂ ਬਾਅਦ ਇਸ ਕਾਨੂੰਨ ਨੂੰ ਲੈਕੇ ਕਈ ਸਵਾਲ ਖੜੇ ਹੋਏ ਹਨ ਅਤੇ ਇਸ ਦੇ ਚੱਲਦੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਗਿਆ ਸੀ। ਜਿਸ 'ਚ ਅੱਜ ਉਨ੍ਹਾਂ ਦੀ ਪੇਸ਼ੀ ਹੈ।
LIVE FEED
ਜਥੇਦਾਰ ਅੱਗੇ ਰੱਖਿਆ ਪੱਖ
ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਲਈ ਸਰਵਉੱਚ ਹੈ। ਉਨ੍ਹਾਂ ਕਿਹਾ ਬੇਅਦਬੀ ਕਾਨੂੰਨ ਸਬੰਧੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਜਾਰੀ ਕੀਤੇ ਗਏ ਸਨ ਅਤੇ ਲੋਕਾਂ ਤੋਂ ਸੁਝਾਅ ਮੰਗਣ ਲਈ ਫ਼ੋਨ ਨੰਬਰ ਅਤੇ ਈ-ਮੇਲ ਆਈਡੀ ਵੀ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਇਸ ਮਾਮਲੇ 'ਤੇ ਜਥੇਦਾਰ ਵੱਲੋਂ ਜਿਹੜੇ ਵੀ ਹੁਕਮ ਦਿੱਤੇ ਜਾਣਗੇ, ਉਨ੍ਹਾਂ ਨੂੰ ਨਿਯਮਾਂ ਵਿੱਚ ਸ਼ਾਮਲ ਕਰ ਲਿਆ ਜਾਵੇਗਾ।
ਮੀਟਿੰਗ ਤੋਂ ਬਾਅਦ ਕਰਾਂਗੇ ਗੱਲਬਾਤ: ਜਥੇਦਾਰ
ਇਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹ ਮੀਟਿੰਗ ਤੋਂ ਬਾਅਦ ਹੀ ਪ੍ਰੈਸ ਨੂੰ ਸੰਬੋਧਨ ਕਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਪੀਕਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕਰਨ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣਾ ਪੱਖ ਰੱਖਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ।

