ETV Bharat / state

ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਕਾਮ, IED ਸਮੇਤ ਦੋ ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਵਿੱਚ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਸਾਜ਼ਿਸ਼ ਕਰ ਰਹੇ ਦਹਿਸ਼ਤਦਰਗ ਮੋਹਾਲੀ ਪੁਲਿਸ ਨੇ ਕਾਬੂ ਕੀਤੇ ਹਨ।

MOHALI TERRORIST ARRESTED
ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਕਾਮ (X@DGPPunjabPolice)
author img

By ETV Bharat Punjabi Team

Published : June 4, 2026 at 10:25 AM IST

3 Min Read
Choose ETV Bharat

ਮੋਹਾਲੀ: ਪੰਜਾਬ ਪੁਲਿਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀਆਂ ਟੀਮਾਂ ਨੇ ਵੱਡੀ ਕਾਰਵਈ ਨੂੰ ਅੰਜਾਮ ਦਿੰਦਿਆਂ ਪੰਜਾਬ ਨੂੰ ਬੰਬ ਧਮਾਕਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਰਚ ਰਹੇ ਵਿਦੇਸ਼ ਅਧਾਰਿਤ ਅੱਤਵਾਦੀ ਗਰੁੱਪ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਪੂਰੇ ਘਟਨਾਕ੍ਰਮ ਸਬੰਧੀ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਗੌਰਵ ਯਾਦਵ ਨੇ ਵੀ ਐਕਸ ਪੋਸਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ।

'ਅੱਤਵਾਦੀ ਆਪਰੇਟਿਵ ਦੇ 2 ਸਾਥੀ ਗ੍ਰਿਫਤਾਰ'

ਐਕਸ ਪੋਸਟ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ,'ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) SAS ਨਗਰ ਨੇ ਮੋਹਾਲੀ ਤੋਂ ਇੱਕ ਵਿਦੇਸ਼ ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੇ ਨਤੀਜੇ ਵਜੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਹੋਈ।'

ਇਸ ਕਾਰਵਾਈ ਦੇ ਨਤੀਜੇ ਵਜੋਂ (SAS) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਇੱਕ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਤੇਜ਼ ਅਤੇ ਸਮੇਂ ਸਿਰ ਕਾਰਵਾਈ ਨੇ ਜਨਤਕ ਸੁਰੱਖਿਆ ਅਤੇ ਸ਼ਾਂਤੀ ਲਈ ਇੱਕ ਸੰਭਾਵੀ ਵਿਨਾਸ਼ਕਾਰੀ ਖ਼ਤਰੇ ਨੂੰ ਟਾਲ ਦਿੱਤਾ ਹੈ।-ਗੌਰਵ ਯਾਦਵ,ਡੀਜੀਪੀ,ਪੰਜਾਬ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਦਰਪੇਸ਼ ਸੰਭਾਵੀ ਖ਼ਤਰਾ ਨੂੰ ਟਲ਼ ਗਿਆ ਹੈ।


ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ।


ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ ਕਰਨ ਲਈ ਸਹਿਮਤ ਹੋ ਗਏ। ਇਸ ਸਬੰਧ ਵਿੱਚ ਐਫਆਈਆਰ ਨੰਬਰ 8 ਮਿਤੀ 3.6.2026 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

'ਸੰਗਠਿਤ ਅਪਰਾਧ ਨੂੰ ਖਤਮ ਕਰਨ ਵੱਲ ਕਦਮ'

ਡੀਜੀਪੀ ਪੰਜਾਬ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੂਰੇ ਅੱਤਵਾਦੀ ਨੈੱਟਵਰਕ ਜਿਸ ਵਿੱਚ ਹੈਂਡਲਰ ਸਹਿਯੋਗੀ ਅਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਕਾਰਨ ਸ਼ਾਮਲ ਹਨ, ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੂਬੇ ਭਰ ਵਿੱਚ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ, ਸੰਗਠਿਤ ਅਪਰਾਧ ਨੂੰ ਖਤਮ ਕਰਨ, ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।