ETV Bharat / state

ਅਦਾਲਤ 'ਚ VC ਰਾਹੀ ਪੇਸ਼ ਹੋਏ MP ਅੰਮ੍ਰਿਤਪਾਲ, ਇਸ ਦਿਨ ਹੈ ਮਾਮਲੇ ਦੀ ਅਗਲੀ ਤਰੀਕ

ਬੀਤੇ ਦਿਨ ਹੀ ਪੰਜਾਬ ਪੁਲਿਸ ਵੱਲੋਂ ਚਲਾਣ ਪੇਸ਼ ਕੀਤਾ ਗਿਆ ਸੀ ਤੇ ਇਹ ਮਾਮਲਾ ਅਜਨਾਲਾ ਤੋਂ ਅੰਮ੍ਰਿਤਸਰ ਅਦਾਲਤ 'ਚ ਤਬਦੀਲ ਹੋ ਗਿਆ ਸੀ।

MP Amritpal Singh
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Etv Bharat)
author img

By ETV Bharat Punjabi Team

Published : May 2, 2026 at 5:50 PM IST

1 Min Read
Choose ETV Bharat

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ 39 ਨੰਬਰ ਐਫਆਈਆਰ ਦੀ ਸੁਣਵਾਈ ਹੁਣ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਹ ਮਾਮਲਾ ਅਜਨਾਲਾ ਅਦਾਲਤ ਵਿੱਚ ਚੱਲ ਰਿਹਾ ਸੀ, ਜਿੱਥੇ 30 ਅਪ੍ਰੈਲ ਨੂੰ ਮਾਣਯੋਗ ਅਦਾਲਤ ਵੱਲੋਂ ਇਸ ਕੇਸ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਤਬਦੀਲ ਕਰਨ ਦਾ ਫੈਸਲਾ ਲਿਆ ਗਿਆ ਸੀ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਜਾਣਕਾਰੀ ਦਿੰਦੇ ਹੋਏ (Etv Bharat)

ਅੰਮ੍ਰਿਤਸਰ ਅਦਾਲਤ 'ਚ ਪੇਸ਼ੀ

ਇਸ ਦੇ ਚਲਦੇ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਐਡੀਸ਼ਨਲ ਸੈਸ਼ਨ ਜੱਜ ਪਰਵਿੰਦਰ ਸਿੰਘ ਦੇ ਸਾਹਮਣੇ ਕੇਸ ਦੀ ਪੇਸ਼ੀ ਹੋਈ। ਸਾਂਸਦ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਜਿਸ ਕਾਰਨ ਉਨ੍ਹਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਅਦਾਲਤ ਵੱਲੋਂ ਅਗਲੀ ਸੁਣਵਾਈ ਲਈ 5 ਮਈ ਦੀ ਤਰੀਕ ਨਿਰਧਾਰਿਤ ਕੀਤੀ ਗਈ ਹੈ, ਜਿਸ ਦੌਰਾਨ ਕੇਸ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

5 ਮਈ ਮਾਮਲੇ ਦੀ ਅਗਲੀ ਤਰੀਕ

ਐਮਪੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ "ਇਹ ਐਫਆਈਆਰ ਅਜਨਾਲਾ ਥਾਣੇ ਵਿੱਚ ਦਰਜ ਕੀਤੀ ਗਈ ਸੀ। ਜਾਂਚ ਪੂਰੀ ਹੋਣ ਤੋਂ ਬਾਅਦ ਪੁਲਿਸ ਵੱਲੋਂ ਚਲਾਣ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਅਜਨਾਲਾ ਅਦਾਲਤ ਵੱਲੋਂ ਮਾਮਲੇ ਨੂੰ ਸੈਸ਼ਨ ਕੋਰਟ ਵਿੱਚ ਭੇਜਿਆ ਗਿਆ ਹੈ, ਜਿੱਥੇ ਹੁਣ ਟ੍ਰਾਇਲ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਬਚਾਅ ਪੱਖ ਵੱਲੋਂ ਕੇਸ ਵਿੱਚ ਲਗਾਏ ਗਏ ਦੋਸ਼ਾਂ ਨੂੰ ਕਾਨੂੰਨੀ ਤੌਰ ‘ਤੇ ਚੈਲੈਂਜ ਕੀਤਾ ਜਾਵੇਗਾ। ਸਚਾਈ ਜਲਦੀ ਹੀ ਸਾਹਮਣੇ ਆਵੇਗੀ ਅਤੇ ਅਦਾਲਤ ਵਿੱਚ ਨਿਆਂ ਮਿਲੇਗਾ। ਅਗਲੀ ਸੁਣਵਾਈ ਦੌਰਾਨ ਚਾਰਜਾਂ ਨੂੰ ਰੱਦ ਕਰਨ ਲਈ ਅਰਜ਼ੀ ਵੀ ਦਿੱਤੀ ਜਾ ਸਕਦੀ ਹੈ।"

ਟ੍ਰਾਇਲ ਦੀ ਪ੍ਰਕਿਰਿਆ ਤੇਜ਼

ਜ਼ਿਕਰਯੋਗ ਹੈ ਕਿ ਇਹ ਮਾਮਲਾ ਹੁਣ ਅਹਿਮ ਮੋੜ ‘ਤੇ ਪਹੁੰਚ ਗਿਆ ਹੈ, ਜਿੱਥੇ ਸੈਸ਼ਨ ਕੋਰਟ ਵਿੱਚ ਟ੍ਰਾਇਲ ਦੀ ਪ੍ਰਕਿਰਿਆ ਤੇਜ਼ ਹੋਣ ਦੀ ਸੰਭਾਵਨਾ ਹੈ। ਸਭ ਦੀਆਂ ਨਜ਼ਰਾਂ ਹੁਣ 5 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਕੇਸ ਦੇ ਅਗਲੇ ਪਹਿਲੂ ਸਪੱਸ਼ਟ ਹੋਣ ਦੀ ਉਮੀਦ ਹੈ।