ETV Bharat / state

ਸੇਵਾ ਕੇਂਦਰ ਆਮ ਲੋਕਾਂ ਲਈ ਬਣਿਆ ਦੁਵਿਧਾ ਕੇਂਦਰ, ਮੁਲਾਜ਼ਮਾਂ ਨੇ ਕੀਤੀ ਅਪੀਲ

ਸੇਵਾ ਕੇਂਦਰਾਂ 'ਚ ਧੱਕੇ ਖਾ ਰਹੇ ਲੋਕਾਂ ਨੇ ਕਿਹਾ ਕਿ 'ਆਪ' ਦੀ ਸਰਕਾਰ ਅਤੇ ਪ੍ਰਸ਼ਾਸਨਿਕ ਲਾਪਰਵਾਹੀ ਕਾਰਨ ਸਾਨੂੰ ਖੱਜਲ ਹੋਣਾ ਪੈ ਰਿਹਾ ਹੈ।

Sewa Kendra of Sri Fatehgarh Sahib
ਸੇਵਾ ਕੇਂਦਰਾਂ 'ਚ ਪਰੇਸ਼ਾਨ ਹੋ ਰਹੇ ਲੋਕਾਂ ਨੇ ਸਰਕਾਰ ਨੂੰ ਘੇਰਿਆ (Etv Bharat)
author img

By ETV Bharat Punjabi Team

Published : July 3, 2026 at 7:37 PM IST

2 Min Read
Choose ETV Bharat

ਸ੍ਰੀ ਫਤਿਹਗੜ੍ਹ ਸਾਹਿਬ : ਵਿਖੇ ਬਣਿਆ ਸੇਵਾ ਕੇਂਦਰ ਅੱਜ-ਕੱਲ੍ਹ ਆਮ ਲੋਕਾਂ ਲਈ ਵੱਡੀ ਪਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ 'ਸੇਵਾ ਕੇਂਦਰ' ਹੁਣ 'ਦੁਵਿਧਾ ਕੇਂਦਰ' ਬਣ ਚੁੱਕੇ ਹਨ, ਜਿੱਥੇ ਆਪਣਾ ਕੰਮ ਕਰਵਾਉਣ ਲਈ ਲੋਕਾਂ ਨੂੰ ਸਵੇਰੇ 5 ਵਜੇ ਤੋਂ ਹੀ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ। ਕਈ-ਕਈ ਦਿਨਾਂ ਤੋਂ ਚੱਕਰ ਕੱਟ ਰਹੇ ਲੋਕਾਂ ਦੇ ਅਧਾਰ ਕਾਰਡ ਅਪਡੇਟ ਨਹੀਂ ਹੋ ਰਹੇ ਅਤੇ ਕੋਈ ਡਿਜੀਟਲ ਜਨਮ ਸਰਟੀਫਿਕੇਟ ਬਣਾਉਣ ਲਈ ਖੱਜਲ-ਖੁਆਰ ਹੋ ਰਿਹਾ ਹੈ। ਇਸ ਤੋਂ ਇਲਾਵਾ, ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਮਾਵਾਂ ਧੀਆਂ ਸਤਿਕਾਰਯੋਗ ਯੋਜਨਾ' ਦੇ ਦਸਤਾਵੇਜ਼ ਪੂਰੇ ਕਰਨ ਲਈ ਮਹਿਲਾਵਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੇਵਾ ਕੇਂਦਰਾਂ 'ਚ ਧੱਕੇ ਖਾ ਰਹੇ ਲੋਕ (Etv Bharat)

ਸਰਕਾਰ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ

ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਵਿਸ਼ੇਸ਼ ਤੌਰ 'ਤੇ ਸੇਵਾ ਕੇਂਦਰ ਪਹੁੰਚੇ। ਉਨ੍ਹਾਂ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਭੂੰਡਾ ਨੇ ਕਿਹਾ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿੱਚ ਲੋਕਾਂ ਦੀ ਸਹੂਲਤ ਲਈ ਅਨੇਕਾਂ ਸੇਵਾ ਕੇਂਦਰ ਚੱਲ ਰਹੇ ਸਨ, ਪਰ ਸਰਕਾਰ ਨੇ ਲਗਭਗ 1600 ਸੇਵਾ ਕੇਂਦਰ ਬੰਦ ਕਰ ਦਿੱਤੇ ਹਨ। ਹੁਣ ਪੂਰੇ ਸੂਬੇ ਵਿੱਚ ਸਿਰਫ਼ 543 ਸੇਵਾ ਕੇਂਦਰ ਹੀ ਕੰਮ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਤੁਰੰਤ ਇਸ ਗੰਭੀਰ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਮ ਜਨਤਾ ਨੂੰ ਇਸ ਮਾਨਸਿਕ ਅਤੇ ਸਰੀਰਕ ਪਰੇਸ਼ਾਨੀ ਤੋਂ ਨਿਜਾਤ ਮਿਲ ਸਕੇ।

ਲੋਕਾਂ ਦਾ ਆਉਣਾ ਹੋਇਆ ਜ਼ਿਆਦਾ
ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਪਿਛਲੇ ਦੋ-ਚਾਰ ਦਿਨਾਂ ਤੋਂ ਕੇਂਦਰ ਵਿੱਚ ਆਮ ਦਿਨਾਂ ਨਾਲੋਂ 30 ਤੋਂ 35% ਲੋਕ ਜ਼ਿਆਦਾ ਆ ਰਹੇ ਹਨ। ਇਸ ਦਾ ਮੁੱਖ ਕਾਰਨ ਸਕੂਲਾਂ ਵਿੱਚ ਬੱਚਿਆਂ ਦੇ ਜਨਮ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ 'ਮਾਵਾਂ ਧੀਆਂ ਸਤਿਕਾਰਯੋਗ ਯੋਜਨਾ' ਦੇ ਫਾਰਮ ਭਰਨ ਦੀ ਪ੍ਰਕਿਰਿਆ ਹੈ, ਜਿਸ ਕਾਰਨ ਅਚਾਨਕ ਗਿਣਤੀ ਵਧੀ ਹੈ।


​ਜ਼ਿਲ੍ਹਾ ਮੈਨੇਜਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿਹਾ ਕਿ ​"ਲੋਕ ਸਵੇਰੇ 5 ਵਜੇ ਆ ਕੇ ਪਰੇਸ਼ਾਨ ਨਾ ਹੋਣ, ਬਲਕਿ ਸੇਵਾ ਕੇਂਦਰ ਦੇ ਨਿਰਧਾਰਿਤ ਸਮੇਂ ਸਿਰ ਹੀ ਪਹੁੰਚਣ। ਕਿਸੇ ਵੀ ਨਾਗਰਿਕ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਾਰਿਆਂ ਦਾ ਕੰਮ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇਗਾ।"

ਉਥੇ ਹੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਵੱਲੋਂ ਅਮਲੋਹ ਹਲਕੇ ਦੇ ਸੇਵਾ ਕੇਂਦਰਾਂ ਨੂੰ ਅਣਗਹਿਲੀ ਅਤੇ ਪ੍ਰਸ਼ਾਸਨਿਕ ਲਾਪਰਵਾਹੀ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡ ਭੱਦਲ ਥੂਹਾ, ਖਨਿਆਣ, ਕੌਲਗੜ੍ਹ, ਤੂਰਾ ਸਲਾਣਾ ਤੇ ਅਮਲੋਹ ਸ਼ਹਿਰ ਵਿਖੇ ਸੇਵਾ ਕੇਂਦਰਾਂ ਦਾ ਦੌਰਾ ਕਰ ਕੇ ਸਮੀਖਿਆ ਕੀਤੀ ਤੇ ਅਕਾਲੀ ਦਲ ਸਰਕਾਰ ਸਮੇਂ ਬਣਾਏ ਗਏ 13 ਸੇਵਾ ਕੇਂਦਰਾਂ ਦੀ ਹਾਲਤ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਪਹਿਲਾਂ ਕਾਂਗਰਸ ਤੇ ਹੁਣ ਆਪ ਸਰਕਾਰਾਂ ਨੇ ਲਗਾਤਾਰ ਇਨ੍ਹਾਂ ਕੇਂਦਰਾਂ ਦੀ ਅਣਦੇਖੀ ਕੀਤੀ, ਜਿਸ ਕਾਰਨ ਆਮ ਲੋਕਾਂ ਦੇ ਸਿੱਧੇ ਫਾਇਦੇ ਲਈ ਬਣਾਏ ਗਏ ਇਹ ਕੇਂਦਰ ਇੱਕ-ਇੱਕ ਕਰ ਕੇ ਬੰਦ ਹੁੰਦੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ’ਚ 67 ਜ਼ਰੂਰੀ ਸੇਵਾਵਾਂ ਪਿੰਡ ਵਾਸੀਆਂ ਨੂੰ ਦੇਣ ਦੀ ਸਹੂਲਤ ਸੀ ਅਤੇ ਹਰੇਕ ਕੇਂਦਰ 7 ਤੋਂ 8 ਪਿੰਡਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਂਦਾ ਸੀ, ਜਿਸ ਨਾਲ ਲੋਕਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਜਾਣ ਦੀ ਲੋੜ ਨਹੀਂ ਸੀ ਪੈਂਦੀ।