ETV Bharat / state

ਤੇਜ਼ਧਾਰ ਹਥਿਆਰਾਂ ਨਾਲ ਵੱਢ ਮੁੰਡੇ ਦਾ ਕੀਤਾ ਸੀ ਕਤਲ, 4 ਮੁਲਜ਼ਮ ਗ੍ਰਿਫਤਾਰ, ਬਾਕੀਆਂ ਦੀ ਭਾਲ ਜਾਰੀ

ਪਿਛਲੇ ਦਿਨਾਂ ਵਿੱਚ ਸ਼ਰੇਆਮ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਉਸਦਾ ਕਤਲ ਕਰ ਦਿੱਤਾ ਸੀ। ਮਾਮਲੇ ਵਿੱਚ ਪੁਲਿਸ ਵੱਲੋਂ ਵੱਡਾ ਖੁਲਸਾ ਕੀਤਾ ਗਿਆ ਹੈ।

PATHANKOT YOUTH BRUTALLY MURDERED
ਕਤਲ ਹੋਏ ਮੁੰਡੇ ਦੀ ਫਾਈਲ ਫੋਟੋ ਅਤੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਤਸਵੀਰ (ETV BHARAT)
author img

By ETV Bharat Punjabi Team

Published : July 4, 2026 at 6:10 PM IST

2 Min Read
Choose ETV Bharat

ਪਠਾਨਕੋਟ: ਜ਼ਿਲ੍ਹੇ ਵਿੱਚ ਸ਼ਰੇਆਮ ਹੋਏ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ 24 ਘੰਟਿਆਂ ਦੇ ਅੰਦਰ ਕਾਰਵਾਈ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕੁੱਲ 11 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਜੇ ਬਾਕੀ ਫਰਾਰ ਸ਼ੱਕੀਆਂ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਹ ਕਤਲ ਪੁਰਾਣੀ ਦੁਸ਼ਮਣੀ ਕਾਰਨ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਮੁਲਜ਼ਮਾਂ ਦਾ ਨਾਮ ਲਿਆ ਸੀ ਅਤੇ ਕਤਲ ਦੀ ਪੂਰੀ ਖ਼ੌਫਨਾਕ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ

ਪਠਾਨਕੋਟ ਨੌਜਵਾਨ ਦੇ ਕਤਲ ਬਾਰੇ ਜਾਣਕਾਰੀ ਦਿੰਦਾ ਹੋਇਆ ਪੁਲਿਸ ਅਧਿਕਾਰੀ (ETV BHARAT)

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਕੀਤੇ ਸੀ ਟੋਟੇ !

ਸ਼ਹਿਰ ਦੇ 'ਕੱਚੇ ਕੁਆਰਟਰ' ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਸੀ ਜਦੋਂ ਕੁਝ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਕਾਰਨ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹਮਲੇ ਕਾਰਨ ਦੋਵੇਂ ਨੌਜਵਾਨ ਜ਼ਖਮੀ ਹੋ ਗ ਸਨ ਜਿਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਮਰਨ ਤੋਂ ਪਹਿਲਾਂ ਮ੍ਰਿਤਕ ਵੱਲੋਂ ਆਪਣਾ ਬਿਆਨ ਵੀ ਦਿੱਤਾ ਗਿਆ ਸੀ ਜਿਸ ਵਿੱਚ ਉਸ ਵੱਲੋਂ ਹਮਲਾ ਕਰਨ ਵਾਲੇ ਮੁਲਜ਼ਮਾਂ ਦੇ ਨਾਮ ਲਏ ਗਏ ਸਨ।

ਸੀਸੀਟੀਵੀ 'ਚ ਕੈਦ ਹੋਈ ਸੀ ਕਤਲ ਦੀ ਵਾਰਦਾਤ

ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ, ਜਿਸ ਵਿੱਚ ਹਮਲਾਵਰਾਂ ਨੌਜਵਾਨ ਨੂੰ ਘੇਰ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਦਿਖਾਈ ਦਿੱਤੇ ਸਨ। ਨੌਜਵਾਨ ਦੀ ਵੱਢ-ਟੁੱਕ ਇੰਨੇ ਬੁਰੇ ਤਰੀਕੇ ਨਾਲ ਕੀਤੀ ਗਈ ਸੀ ਉਸ ਦਾ ਇੱਕ ਹੱਥ ਬਾਂਹ ਤੋਂ ਵੱਖ ਪਿਆ ਦਿਖਾਈ ਦਿੱਤਾ ਅਤੇ ਦੂਜੀ ਬਾਂਹ ਬੁਰੇ ਤਰੀਕੇ ਨਾਲ ਵੱਢੀ ਹੋਈ ਸੀ।

ਪੁਰਾਣੀ ਦੁਸ਼ਮਣੀ ਬਣੀ ਕਤਲ ਦੀ ਵਜ੍ਹਾ ?

ਪੁਰਾਣੀ ਰੰਜ਼ਿਸ਼ ਕਤਲ ਦਾ ਕਾਰਨ ਦੱਸੀ ਜਾ ਰਹੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਚੁੱਕਿਆ ਹੈ। ਰੋਂਦੇ, ਵਿਲਕਦੇ ਪਰਿਵਾਰ ਦਾ ਹਾਲ ਦੇਖਿਆ ਨਹੀਂ ਜਾ ਰਿਹਾ। ਪੀੜਤ ਪਰਿਵਾਰ ਵੱਲੋਂ ਇੱਕੋ ਮੰਗ ਕੀਤੀ ਜਾ ਰਹੀ ਹੈ ਕਿ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਮ੍ਰਿਤਕ ਦੇ ਸਾਥੀ ਦਾ ਖੁਲਾਸਾ

ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦੇ ਸਾਥੀ ਨੇ ਦੱਸਿਆ ਕਿ "ਸਾਨੂੰ ਰਸਤੇ ਵਿੱਚ ਮੁਲਜ਼ਮਾਂ ਵੱਲੋਂ ਘੇਰਿਆ ਗਿਆ ਸੀ। ਮੁਲਜ਼ਮਾਂ ਨੇ ਸਾਨੂੰ ਘੇਰ ਗੱਡੀ ਵਿੱਚੋਂ ਦਾਤਰ ਕੱਢੇ ਲਏ, ਮੇਰੇ ਵੀ ਮੁਲਜ਼ਮਾਂ ਨੇ ਦਾਤਰ ਮਾਰੇ ਜਿਸ ਤੋਂ ਬਾਅਦ ਮੈਂ ਮੌਕੇ ਤੋਂ ਭੱਜ ਨਿੱਕਲਿਆ ਜਦਕਿ ਮੇਰੇ ਸਾਥੀ ਉੱਤੇ ਮੁਲਜ਼ਮਾਂ ਨੇ ਬੁਰੇ ਤਰੀਕੇ ਨਾਲ ਹਮਲਾ ਕਰ ਦਿੱਤਾ। ਜਿਸ ਕਰਕੇ ਉਸਦੀ ਮੌਤ ਹੋ ਗਈ।"

"ਕੁਝ ਲੋਕਾਂ ਵੱਲੋਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਲਗਾਤਾਰ ਮੁਲਜ਼ਮਾਂ ਦੇ ਪਿੱਛੇ ਲੱਗੀ ਹੋਈ ਸੀ। ਜਲਦ ਹੀ ਪੁਲਿਸ ਵੱਲੋਂ 4 ਮੁਲਜ਼ਮਾਂ ਨੂੰ ਜੰਮੂ ਕਸ਼ਮਰੀ ਦੇ ਊਧਮਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।"-ਮਨੋਜ ਠਾਕੁਰ, ਐੱਸਪੀ

ਕਤਲਕਾਂਡ 'ਚ ਪੁਲਿਸ ਦਾ ਐਕਸ਼ਨ

ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ ਉੱਤੇ ਕਾਰਵਾਈ ਕਰਦੇ ਹੋਏ 8 ਮੁਲਜ਼ਮਾਂ ਖ਼ਿਲਾਫ਼ ਬਾਏ ਨੇਮ ਪਰਚਾ ਦਰਜ ਕੀਤਾ ਗਿਆ ਹੈ ਜਦਕਿ 3 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਐੱਸਪੀ ਮਨੋਜ ਠਾਕੁਰ ਨੇ ਦੱਸਿਆ ਕਿ "ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ 11 ਵਿੱਚੋਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।"