ਯੋਗਰਾਜ ਸਿੰਘ ਵਿਵਾਦ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਅਤੇ ਅਗਲੀ ਸੁਣਵਾਈ ਤੱਕ ਅਦਾਕਾਰ ਨੂੰ ਸੁਰੱਖਿਆ ਪ੍ਰਦਾਨ ਕੀਤੀ।


Published : May 29, 2026 at 7:08 PM IST
ਚੰਡੀਗੜ੍ਹ: ਓਟੀਟੀ ਪਲੈਟਫਾਰਮ 'ਤੇ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਫਸੇ ਸਾਬਕਾ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਰਾਹਤ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਸਬੰਧੀ ਹਾਈ ਕੋਰਟ ਨੇ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
'ਵਾਇਰਲ ਕਲਿੱਪ ਤੋਂ ਉਠਿਆ ਵਿਵਾਦ'
ਦੱਸਣਯੋਗ ਹੈ ਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਪਹਿਲਾਂ ਅਦਾਕਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ, ਜਿੱਥੇ ਅਦਾਲਤ ਨੇ ਯੋਗਰਾਜ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਇਹ ਮਾਮਲਾ ਵੈੱਬ ਸੀਰੀਜ਼ “ਲੁੱਖੇ” ਦੇ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਸਬੰਧਤ ਹੈ, ਜਿਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਨੇ ਕਥਿਤ ਤੌਰ ‘ਤੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਇਸ ਵਾਇਰਲ ਵੀਡੀਓ ਤੋਂ ਬਾਅਦ ਲਗਾਤਾਰ ਵਿਰੋਧ ਦਾ ਸਾਹਮਣਾ ਕਰ ਰਹੇ ਯੋਗਰਾਜ ਸਿੰਘ ਨੇ ਮੀਡੀਆ ਅਤੇ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਲਈ ਅਤੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ।
The Punjab and Haryana High Court granted interim relief to former Indian cricketer and actor Yograj Singh in the ‘Lukkhe’ web series controversy after the Chandigarh District Court had rejected his anticipatory bail plea. The High Court stayed his arrest till the next hearing… pic.twitter.com/aBf5HiQI2u
— IANS (@ians_india) May 29, 2026
'ਝੁਠਾ ਫਸਾਇਆ ਗਿਆ'
ਐਫ਼ਆਈਆਰ ਮੁਤਾਬਕ, 8 ਮਈ 2026 ਨੂੰ ਰਿਲੀਜ਼ ਹੋਈ ਵੈੱਬ ਸੀਰੀਜ਼ ਲੁੱਖੇ ਦੀ ਇੱਕ ਕਲਿੱਪ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਸੀ। ਸ਼ਿਕਾਇਤਕਰਤਾ ਐਡਵੋਕੇਟ ਉੱਜਵਲ ਭਸੀਨ ਨੇ ਇਲਜ਼ਾਮ ਲਗਾਇਆ ਸੀ ਕਿ ਵੀਡੀਓ ਵਿੱਚ ਮਹਿਲਾਵਾਂ ਲਈ ਬਹੁਤ ਹੀ ਅਪਮਾਨਜਨਕ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ,ਵੀਡੀਓ ਕਲਿੱਪ ਵਿੱਚ ਵਰਤੇ ਗਏ ਸ਼ਬਦ ਇੰਨੇ ਇਤਰਾਜ਼ਯੋਗ ਸਨ ਕਿ ਪਰਿਵਾਰ ਨਾਲ ਬੈਠ ਕੇ ਉਨ੍ਹਾਂ ਨੂੰ ਸੁਣਨਾ ਮੁਸ਼ਕਲ ਸੀ। ਯੋਗਰਾਜ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਹ ਇੱਕ ਸਾਬਕਾ ਭਾਰਤੀ ਕ੍ਰਿਕਟਰ, ਪੰਜਾਬੀ ਅਦਾਕਾਰ ਅਤੇ ਜਨਤਕ ਸ਼ਖ਼ਸੀਅਤ ਸੀ। ਉਸ ਨੂੰ ਇਸ ਮਾਮਲੇ ਵਿੱਚ ਫਸਾਇਆ ਗਿਆ ਸੀ। ਬਚਾਅ ਪੱਖ ਨੇ ਦਲੀਲ ਦਿੱਤੀ ਕਿ ਵੈੱਬ ਸੀਰੀਜ਼ ਦੀ ਸਕ੍ਰਿਪਟ ਪਹਿਲਾਂ ਹੀ ਤਿਆਰ ਸੀ ਅਤੇ ਉਹ ਸਿਰਫ਼ ਇੱਕ ਅਦਾਕਾਰ ਵਜੋਂ ਕੰਮ ਕਰ ਰਿਹਾ ਸੀ। ਉਸ ਦਾ ਕਿਸੇ ਨੂੰ ਦੁੱਖ ਪਹੁੰਚਾਉਣ ਜਾਂ ਔਰਤਾਂ ਦਾ ਅਪਮਾਨ ਕਰਨ ਦਾ ਕੋਈ ਇਰਾਦਾ ਨਹੀਂ ਸੀ।
ਯੋਗਰਾਜ ਸਿੰਘ ਨੂੰ ਸੁਰੱਖਿਆ ਪ੍ਰਦਾਨ
ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਅਤੇ ਅਗਲੀ ਸੁਣਵਾਈ ਤੱਕ ਯੋਗਰਾਜ ਸਿੰਘ ਨੂੰ ਸੁਰੱਖਿਆ ਪ੍ਰਦਾਨ ਕੀਤੀ। ਕੇਸ ਹੁਣ 9 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ, ਜਦੋਂ ਅਦਾਲਤ ਪਟੀਸ਼ਨ ਅਤੇ ਸੰਬੰਧਿਤ ਦਲੀਲਾਂ ਦੀ ਹੋਰ ਜਾਂਚ ਕਰੇਗੀ।
ਸ਼ਬਦਾਵਲੀ ਸਹੀਂ ਨਹੀਂ ਲੱਗੀ'
ਬੀਤੇ ਦਿਨੀਂ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫੇਸਬੁੱਕ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਸੀ ਕਿ,"ਐਮਾਜ਼ਾਨ ਪ੍ਰਾਈਮ ਦੀ ਵੈੱਬ ਸੀਰੀਜ਼ 'ਲੁੱਖੇ' ਵਿੱਚ ਯੋਗਰਾਜ ਸਿੰਘ ਹੋਰਾਂ ਦੇ ਵਿਵਾਦਿਤ ਡਾਇਲਾਗ ਅਤੇ ਉਸ ਤੋਂ ਬਾਅਦ ਹੋਈ FIR ਨੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਕਈ ਲੋਕ ਸ਼ਾਇਦ ਇਹ ਸੋਚਦੇ ਹੋਣਗੇ ਕਿ ਮੈਂ (ਜੱਸੀ) ਐਵੇਂ ਵਧਾ-ਚੜ੍ਹਾ ਕੇ ਗੱਲ ਕਰਦਾ ਹਾਂ ਜਦੋਂ ਮੈਂ ਕਹਿੰਦਾ ਹਾਂ ਕਿ ਮੈਂ ਬਹੁਤ ਸਾਰੇ ਪ੍ਰੋਜੈਕਟ ਅਤੇ ਗਾਣੇ ਸਿਰਫ਼ ਇਸ ਕਰਕੇ ਛੱਡ ਦਿੱਤੇ ਕਿਉਂਕਿ ਉਨ੍ਹਾਂ ਦੀ ਸ਼ਬਦਾਵਲੀ ਮੈਨੂੰ ਸਹੀ ਨਹੀਂ ਲੱਗੀ। ਪਰ ਇਹ ਵਿਵਾਦ ਮੇਰੀ ਉਸ ਗੱਲ 'ਤੇ ਮੋਹਰ ਲਗਾਉਂਦਾ ਹੈ।"

