'ਸ਼ਿਮਲਾ' ਬਣਿਆ ਪੰਜਾਬ ਦਾ ਇਹ ਸ਼ਹਿਰ! ਜਾਣੋ 10 ਜਨਵਰੀ ਤੱਕ ਕਿਵੇਂ ਰਹੇਗਾ ਮੌਸਮ ?
4 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ। ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਦਰਜ। ਸੰਘਣੀ ਧੁੰਦ ਦਾ ਕਹਿਰ ਜਾਰੀ।

Published : January 7, 2026 at 9:24 AM IST
ਚੰਡੀਗੜ੍ਹ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ (ਬੁੱਧਵਾਰ) ਸੰਘਣੀ ਧੁੰਦ ਅਤੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਸਰ ਰਹੇਗਾ। ਬਠਿੰਡਾ ਸ਼ਹਿਰ ਬੀਤੇ ਦਿਨ ਮੰਗਲਵਾਰ ਨੂੰ ਸਭ ਤੋਂ ਵੱਧ ਠੰਢਾ ਰਿਹਾ ਹੈ। ਮੌਸਮ ਵਿਭਾਗ ਵਲੋਂ ਅੱਜ ਵੀ ਕਈ ਥਾਂ ਔਰੇਂਜ, ਤਾਂ ਕਈ ਥਾਂ ਯੈਲੋ ਅਲਰਟ ਜਾਰੀ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ, ਪੰਜਾਬ ਵਿੱਚ -2 ਡਿਗਰੀ ਸੈਲਸੀਅਸ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਤੋਂ -3 ਡਿਗਰੀ ਸੈਲਸੀਅਸ ਘੱਟ ਹੈ। ਫ਼ਰੀਦਕੋਟ ਅੰਦਰ ਵੱਧ ਤੋਂ ਵੱਧ ਤਾਪਮਾਨ 19.2 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਹੈ।
ਕਿਹੜਾ ਸ਼ਹਿਰ ਸਭ ਤੋਂ ਵੱਧ ਠੰਢਾ?
ਸੂਬੇ ਅੰਦਰ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਹੋਈ ਹੈ। ਤਾਪਮਾਨ ਅੰਦਰ -0.8 ਡਿਗਰੀ ਸੈਲਸੀਅਸ ਗਿਰਾਵਟ ਰਿਕਾਰਡ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਦੇ ਨੇੜੇ ਹੈ। ਜਦਕਿ, ਬਠਿੰਡਾ ਅੰਦਰ ਘੱਟੋਂ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਰਿਹਾ ਹੈ। ਇਸ ਕਰਕੇ ਬਠਿੰਡਾ ਸ਼ਹਿਰ ਸਭ ਤੋਂ ਵੱਧ ਠੰਢਾ ਰਿਹਾ ਹੈ।
ਅੱਜ ਕਿੱਥੇ-ਕਿੱਥੇ ਔਰੇਂਜ ਅਲਰਟ?
ਮੌਸਮ ਵਿਭਾਗ ਵਲੋਂ ਅੱਜ (ਬੁੱਧਵਾਰ) ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਐਸਏਐਸ ਨਗਰ (ਮੋਹਾਲੀ) ਅਤੇ ਫਾਜ਼ਿਲਕਾ ਵਿੱਚ ਔਰੇਂਜ ਅਲਰਟ ਹੈ, ਜਿੱਥੇ ਠੰਡੀਆਂ ਹਵਾਵਾਂ ਚੱਲਣਗੀਆਂ।
ਇਸ ਤੋਂ ਇਲਾਵਾ, ਅੱਜ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਅੰਦਰ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਹੈ।
WEATHER WARNING AND RAINFALL MAP #PUNJAB #HARYANA DATED 06-01-2026 pic.twitter.com/a2lIT3GfZg
— IMD Chandigarh (@IMD_Chandigarh) January 6, 2026
ਆਉਣ ਵਾਲੇ 3 ਦਿਨ ਕਿਵੇਂ ਰਹੇਗਾ ਮੌਸਮ?
8 (ਵੀਰਵਾਰ) ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਐਸ.ਏ.ਐਸ. ਨਗਰ (ਮੁਹਾਲੀ), ਮਲੇਰਕੋਟਲਾ ਵਿੱਚ ਅਲੱਗ-ਥਲੱਗ ਥਾਵਾਂ 'ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਵੱਖ-ਵੱਖ ਥਾਵਾਂ 'ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
9 (ਸ਼ੁੱਕਰਵਾਰ) ਜਨਵਰੀ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫਿਰੋਜ਼ਪੁਰ, ਬਰਨਾਲਾ, ਫਾਜ਼ਿਲਕਾ, ਅਤੇ ਮੁਕਤਸਰ ਦੇ ਵੱਖ-ਵੱਖ ਥਾਵਾਂ 'ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਬਾਕੀ ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
10 (ਸ਼ਨੀਵਾਰ) ਜਨਵਰੀ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫਿਰੋਜ਼ਪੁਰ, ਬਰਨਾਲਾ, ਫਾਜ਼ਿਲਕਾ, ਅਤੇ ਮੁਕਤਸਰ ਦੇ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

