ETV Bharat / state

ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ ਅੱਪਡੇਟ, ਜਾਣੋ ਕਿਸਾਨਾਂ ਲਈ ਕੀ ਹੈ ਖਾਸ ਸਲਾਹ?

ਪੰਜਾਬ ਭਰ ਵਿੱਚ ਮੌਸਮ ਬਦਲਿਆ। ਮੌਸਮ ਵਿਗਿਆਨੀ ਨੇ ਸਿਹਤ ਦੇ ਨਾਲ-ਨਾਲ ਫ਼ਸਲਾਂ ਦਾ ਵੀ ਧਿਆਨ ਰੱਖਣ ਦੀ ਦਿੱਤੀ ਸਲਾਹ।

Punjab weather
ਸੰਕੇਤਿਕ ਫੋਟੋ (CANVA)
author img

By ETV Bharat Punjabi Team

Published : February 27, 2026 at 9:39 AM IST

2 Min Read
Choose ETV Bharat

ਲੁਧਿਆਣਾ: ਪੰਜਾਬ ਭਰ ਵਿੱਚ ਲਗਾਤਾਰ ਮੌਸਮ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਮੌਸਮ ਖੁਸ਼ਕ ਹੋਣ ਦੇ ਚੱਲਦਿਆਂ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਤੇ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਲਗਾਤਾਰ ਵੱਧ ਰਹੇ ਤਾਪਮਾਨਾਂ ਨੂੰ ਦੇਖਦੇ ਹੋਏ ਮੌਸਮ ਵਿਗਿਆਨੀ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਅਤੇ ਆਮ ਲੋਕਾਂ ਨੂੰ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਜਾ ਰਹੀ।

ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ ਅੱਪਡੇਟ (ETV Bharat)

ਤਾਪਮਾਨ ਵਿੱਚ ਬਦਲਾਅ

ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, "ਲਗਾਤਾਰ ਮੌਸਮ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਉਹਨਾਂ ਨੇ ਦੱਸਿਆ ਕਿ ਦਿਨ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਜਿਆਦਾ ਚੱਲ ਰਿਹਾ ਹੈ। ਹਰ ਸਾਲ ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।"

ਜੇਕਰ ਬੀਤੇ ਦਿਨ (ਵੀਰਵਾਰ) ਦੀ ਗੱਲ ਕਰੀਏ ਤਾਂ, ਮੌਸਮ ਵਿਭਾਗ ਵਲੋਂ, ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਵਾਧਾ ਦਰਜ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 4 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਵੱਧ ਤੋਂ ਵੱਧ ਤਾਪਮਾਨ ਸੂਬੇ ਅੰਦਰ ਫਿਰੋਜ਼ਪੁਰ ਵਿਖੇ 28.6 ਡਿਗਰੀ ਰਿਕਾਰਡ ਕੀਤਾ ਗਿਆ ਹੈ। ਦੂਜੇ ਪਾਸੇ, ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਬਠਿੰਡਾ ਵਿਖੇ ਦਰਜ ਹੋਇਆ।

ਮੌਸਮ ਖੁਸ਼ਕ ਰਹੇਗਾ, ਕਿਸਾਨਾਂ ਨੂੰ ਖਾਸ ਸਲਾਹ

ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ, "ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜੇਕਰ ਅਜਿਹਾ ਮੌਸਮ ਰਹਿੰਦਾ ਹੈ, ਤਾਂ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ।" ਉਹਨਾਂ ਨੇ ਕਿਹਾ ਕਿ, "ਵੱਧ ਰਹੇ ਤਾਪਮਾਨ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇਕਰ ਫ਼ਸਲਾਂ ਖੁਸ਼ਕ ਲੱਗਦੀਆਂ ਹਨ, ਤਾਂ ਜਰੂਰ ਪਾਣੀ ਲਗਾਉਣਾ ਚਾਹੀਦਾ ਹੈ। ਲਗਾਤਾਰ ਬਦਲਦਾ ਮੌਸਮ ਇਨਸਾਨੀ ਸਰੀਰ ਉੱਪਰ ਵੀ ਵੱਡਾ ਪ੍ਰਭਾਵ ਪਾਉਂਦਾ ਹੈ, ਲੋਕਾਂ ਨੂੰ ਆਪਣੀ ਸਿਹਤ ਦਾ ਜਰੂਰ ਧਿਆਨ ਰੱਖਣਾ ਚਾਹੀਦਾ ਹੈ।