ETV Bharat / state

ਅੰਮ੍ਰਿਤਸਰ ਵਿੱਚ ਕੋਲਡ-ਡੇ, ਜਾਣੋ ਪੰਜਾਬ ਤੋਂ ਲੈ ਕੇ ਪਹਾੜਾਂ ਤੱਕ ਮੌਸਮ ਅੱਪਡੇਟ

ਅੰਮ੍ਰਿਤਸਰ ਵਿੱਚ ਠੰਢਾ ਰਿਹਾ ਦਿਨ। ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਗਿਰਾਵਟ। ਜਾਣੋ ਮੌਸਮ ਪੰਜਾਬ, ਦਿੱਲੀ ਤੋਂ ਲੈ ਕੇ ਪਹਾੜਾਂ ਤੱਕ ਹਾਲ-ਏ-ਮੌਸਮ।

Punjab Weather update
ਸੰਕੇਤਿਕ ਫੋਟੋ (ETV Bharat)
author img

By ETV Bharat Punjabi Team

Published : January 8, 2026 at 9:10 AM IST

2 Min Read
Choose ETV Bharat

ਚੰਡੀਗੜ੍ਹ: ਪੰਜਾਬ ਵਿੱਚ ਲੋਹੜੀ ਦੇ ਤਿਉਹਾਰ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਜੇਕਰ ਗੁਰੂ ਨਗਰੀ ਦੀ ਗੱਲ ਕਰੀਏ ਤਾਂ ਇੱਥੇ ਲੋਹੜੀ ਤੱਕ ਗੁੱਡੀਆਂ ਚੜਾਉਣ ਦਾ ਕ੍ਰੇਜ਼ ਲੋਕਾਂ ਵਿੱਚ ਕਾਫੀ ਜ਼ਿਆਦਾ ਦੇਖਿਆ ਜਾਂਦਾ ਹੈ ਪਰ ਸੂਬੇ ਅੰਦਰ ਚੱਲ ਰਹੀ ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਣ ਲੋਕਾਂ ਦੀਆਂ ਗੁੱਡੀਆਂ ਅਸਮਾਨ ਨਹੀਂ ਛੂਹ ਪਾ ਰਹੀਆਂ। ਮੌਸਮ ਵਿਭਾਗ ਨੇ ਅੱਜ ਵੀ ਕਈ ਥਾਵਾਂ ਲਈ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਔਰੇਂਜ ਅਤੇ ਕਈ ਥਾਈਂ ਯੈਲੋ ਅਲਰਟ ਜਾਰੀ ਕੀਤਾ ਹੈ।

ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ -1.7 ਡਿਗਰੀ ਸੈਲਸੀਅਸ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਤੋਂ -6.1 ਡਿਗਰੀ ਸੈਲਸੀਅਸ ਘੱਟ ਹੈ। ਪਠਾਨਕੋਟ ਅੰਦਰ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਹੈ।

ਸਭ ਤੋਂ ਵੱਧ ਠੰਢਾ ਸ਼ਹਿਰ?

ਸੂਬੇ ਅੰਦਰ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਹੋਈ ਹੈ। ਤਾਪਮਾਨ ਅੰਦਰ -0.5 ਡਿਗਰੀ ਸੈਲਸੀਅਸ ਗਿਰਾਵਟ ਰਿਕਾਰਡ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਤੋਂ 1.6 ਡਿਗਰੀ ਸੈਲਸੀਅਸ ਵੱਧ ਹੈ। ਜਦਕਿ, ਬਠਿੰਡਾ ਅੰਦਰ ਘੱਟੋਂ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਹਾ ਹੈ। ਇਸ ਕਰਕੇ ਬਠਿੰਡਾ ਸ਼ਹਿਰ ਸਭ ਤੋਂ ਵੱਧ ਠੰਢਾ ਰਿਹਾ।

ਅੱਜ ਕਿੱਥੇ-ਕਿੱਥੇ ਯੈਲੋ ਅਤੇ ਔਰੇਂਜ ਅਲਰਟ?

ਮੌਸਮ ਵਿਭਾਗ ਵਲੋਂ ਅੱਜ (ਵੀਰਵਾਰ) ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਹੈ, ਜਿੱਥੇ ਠੰਢੀਆਂ ਹਵਾਵਾਂ ਚੱਲਣਗੀਆਂ। ਇਸ ਤੋਂ ਇਲਾਵਾ ਅੱਜ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਅੰਦਰ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਹੈ।

ਆਉਣ ਵਾਲੇ 3 ਦਿਨ ਕਿਵੇਂ ਰਹੇਗਾ ਮੌਸਮ?

9 ਜਨਵਰੀ ਨੂੰ ਪੂਰੇ ਪੰਜਾਬ ਅੰਦਰ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ, ਜਦਕਿ ਫਾਜ਼ਿਲਕਾ, ਮੁਕਤਸਰ, ਮਾਨਸਾ ਅਤੇ ਬਠਿੰਡਾ ਵਿੱਚ ਕੋਲਡ ਡੇਅ/ਸੀਤ ਲਹਿਰ ਲਈ ਅਲਰਟ ਹੈ। ਇਸ ਤੋਂ ਇਲਾਵਾ 10-11 ਜਨਵਰੀ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫਿਰੋਜ਼ਪੁਰ, ਬਰਨਾਲਾ, ਫਾਜ਼ਿਲਕਾ, ਅਤੇ ਮੁਕਤਸਰ ਦੇ ਵੱਖ-ਵੱਖ ਥਾਵਾਂ 'ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਬਾਕੀ ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਰਾਜਧਾਨੀ ਅਤੇ ਪਹਾੜਾਂ ਵਿੱਚ ਮੌਸਮ?

ਮੌਸਮ ਵਿਭਾਗ ਦੇ ਅਨੁਸਾਰ, ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 16.7 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 2.3 ​​ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1.7 ਡਿਗਰੀ ਵੱਧ ਹੈ। ਨਮੀ ਦਾ ਪੱਧਰ 100 ਤੋਂ 78 ਪ੍ਰਤੀਸ਼ਤ ਦੇ ਵਿਚਕਾਰ ਸੀ। ਮੌਸਮ ਵਿਭਾਗ ਨੇ ਅੱਜ, ਵੀਰਵਾਰ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਤੋਂ ਮੌਸਮ ਬਦਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅੱਜ ਵੀਰਵਾਰ ਸਵੇਰੇ ਦਿੱਲੀ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਦੇ ਅਨੁਸਾਰ, 13 ਜਨਵਰੀ ਤੱਕ ਪੂਰੇ ਰਾਜ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਰਾਜ ਵਿੱਚ ਕਿਤੇ ਵੀ ਮੀਂਹ ਜਾਂ ਬਰਫ਼ਬਾਰੀ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 7 ਅਤੇ 8 ਜਨਵਰੀ ਨੂੰ ਊਨਾ, ਮੰਡੀ, ਬਿਲਾਸਪੁਰ, ਹਮੀਰਪੁਰ, ਸੋਲਨ, ਕਾਂਗੜਾ ਅਤੇ ਸਿਰਮੌਰ ਦੇ ਕੁਝ ਇਲਾਕਿਆਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਮੌਸਮ ਸਾਫ਼ ਰਹਿਣ ਕਾਰਨ, ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।