ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ, ਨਿਊ ਲੇਕ ਦਾ ਨਜ਼ਾਰਾ ਬਣਿਆ ਖਿੱਚ ਦਾ ਕੇਂਦਰ
ਚੰਡੀਗੜ੍ਹ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਅਤੇ ਹੀਟਵੇਵ ਤੋਂ ਵੱਡੀ ਰਾਹਤ ਦਿੱਤੀ ਹੈ। ਪੜ੍ਹੋ ਪੂਰੀ ਖਬਰ...

Published : May 30, 2026 at 2:12 PM IST
ਚੰਡੀਗੜ੍ਹ : ਸਵੇਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਨੇ ਦਸਤਕ ਦਿੱਤੀ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਤਿੱਖੀ ਗਰਮੀ ਅਤੇ ਹੀਟਵੇਵ ਤੋਂ ਵੱਡੀ ਰਾਹਤ ਦਿੱਤੀ ਹੈ। ਅਚਾਨਕ ਬਦਲੇ ਮੌਸਮ ਨਾਲ ਸ਼ਹਿਰ ਦਾ ਤਾਪਮਾਨ ਘਟਿਆ ਅਤੇ ਠੰਡੀ ਹਵਾਵਾਂ ਨੇ ਮਾਹੌਲ ਨੂੰ ਸੁਹਾਵਣਾ ਬਣਾ ਦਿੱਤਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਅਲਰਟ ਵੀ ਜਾਰੀ ਕੀਤਾ ਹੈ। ਮੀਂਹ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਰਿਆਵਲ ਨਿਖਰ ਕੇ ਸਾਹਮਣੇ ਆਈ, ਜਦਕਿ ਧਨਾਸ ਦੀ ਨਿਊ ਲੇਕ ਦਾ ਮਨਮੋਹਕ ਨਜ਼ਾਰਾ ਲੋਕਾਂ ਲਈ ਖ਼ਾਸ ਆਕਰਸ਼ਣ ਬਣ ਗਿਆ।
ਨਿਊ ਲੇਕ ਦਾ ਮਨਮੋਹਕ ਨਜ਼ਾਰਾ
ਚੰਡੀਗੜ੍ਹ ਦੇ ਆਲੇ-ਦੁਆਲੇ ਮੀਂਹ ਮਗਰੋਂ ਹਰਿਆਵਲ ਹੋਰ ਵੀ ਤਾਜ਼ਾ ਦਿਖਾਈ ਦਿੱਤੀ। ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਧਨਾਸ ਨਿਊ ਲੇਕ ਦਾ ਨਜ਼ਾਰਾ ਪਹਿਲਾਂ ਨਾਲੋਂ ਹੋਰ ਵੀ ਖੂਬਸੂਰਤ ਲੱਗ ਰਿਹਾ ਹੈ। ਮੌਸਮ ਦੇ ਇਸ ਸੁਖਦ ਬਦਲਾਅ ਨੇ ਚੰਡੀਗੜ੍ਹ ਵਾਸੀਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆ ਦਿੱਤੀ ਹੈ।
ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ (Western Disturbance) ਦੇ ਪ੍ਰਭਾਵ ਕਾਰਨ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਬਣੀ ਹੋਈ ਹੈ। ਕੁਝ ਥਾਵਾਂ 'ਤੇ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮੀਂਹ ਕਾਰਨ ਤਾਪਮਾਨ ਵਿੱਚ ਆਈ ਕਮੀ
ਮੀਂਹ ਕਾਰਨ ਤਾਪਮਾਨ ਵਿੱਚ ਕਮੀ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਇੱਕ-ਦੋ ਦਿਨਾਂ ਦੌਰਾਨ ਵੀ ਬੱਦਲਵਾਈ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ ਅਤੇ ਬਰਨਾਲਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ:

