ETV Bharat / state

ਦੁਬਈ ਵਿੱਚ ਫਸੀ ਗਾਇਕ ਐਮੀ ਵਿਰਕ ਦੀ ਪਤਨੀ ਅਤੇ ਧੀ, ਸੁਰੱਖਿਅਤ ਵਾਪਸੀ ਦੀ ਕੀਤੀ ਮੰਗ

ਮੌਜੂਦਾ ਜੰਗੀ ਤਣਾਅ ਅਤੇ ਅੰਤਰਰਾਸ਼ਟਰੀ ਹਾਲਾਤ ਦੇ ਮੱਦੇਨਜ਼ਰ ਮਸ਼ਹੂਰ ਪੰਜਾਬੀ ਗਾਇਕ ਐਮੀ ਵਿਰਕ ਦਾ ਪਰਿਵਾਰ ਦੁਬਈ ਵਿੱਚ ਫਸ ਗਿਆ ਹੈ।

Singer Ammy Virk wife and 6 year-old daughter, stranded in Dubai amid war, demand safe return from government
ਦੁਬਈ ਵਿੱਚ ਫਸੀ ਗਾਇਕ ਐਮੀ ਵਿਰਕ ਦੀ ਪਤਨੀ ਅਤੇ ਧੀ (Film Photo)
author img

By ETV Bharat Punjabi Team

Published : March 2, 2026 at 9:06 PM IST

3 Min Read
Choose ETV Bharat

ਚੰਡੀਗੜ੍ਹ: ਮੌਜੂਦਾ ਜੰਗੀ ਤਣਾਅ ਅਤੇ ਅੰਤਰਰਾਸ਼ਟਰੀ ਹਾਲਾਤ ਦੇ ਮੱਦੇਨਜ਼ਰ ਮਸ਼ਹੂਰ ਪੰਜਾਬੀ ਗਾਇਕ ਐਮੀ ਵਿਰਕ ਦਾ ਪਰਿਵਾਰ ਦੁਬਈ ਵਿੱਚ ਫਸ ਗਿਆ ਹੈ। ਐਮੀ ਵਿਰਕ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਯੂਏਈ ਵਿੱਚ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਚਿੰਤਾ ਪ੍ਰਗਟ ਕੀਤੀ। ਪੰਨੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਦਖਲ ਦੇਣਗੇ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ। ਚਿੰਤਾ ਜਾਹਿਰ ਕਰਦਿਆਂ ਐਮੀ ਵਿਰਕ ਨੇ ਆਪਣੀ ਇੰਸਟਾਗ੍ਰਾਮ ਆਡੀ ਉੱਤੇ ਵੀ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ।

ਮੌਜੂਦਾ ਜੰਗੀ ਤਣਾਅ ਅਤੇ ਅੰਤਰਰਾਸ਼ਟਰੀ ਹਾਲਾਤਾਂ ਦੇ ਮੱਦੇਨਜ਼ਰ ਮਸ਼ਹੂਰ ਪੰਜਾਬੀ ਗਾਇਕ ਐਮੀ ਵਿਰਕ ਦਾ ਪਰਿਵਾਰ ਦੁਬਈ ਵਿੱਚ ਫਸ ਗਿਆ ਹੈ। (ETV Bharat)

ਕੁਝ ਦਿਨ ਪਹਿਲਾਂ ਦੁਬਈ ਗਿਆ ਸੀ ਐਮੀ ਵਿਰਕ ਦਾ ਪਰਿਵਾਰ

ਮਿਲ ਰਹੀ ਜਾਣਕਾਰੀ ਮੁਤਾਬਕ ਪਰਿਵਾਰ ਕੁਝ ਦਿਨ ਪਹਿਲਾਂ ਨਿੱਜੀ ਦੌਰੇ ‘ਤੇ ਦੁਬਈ ਗਿਆ ਹੋਇਆ ਸੀ, ਪਰ ਅਚਾਨਕ ਬਿਗੜੇ ਹਾਲਾਤਾਂ ਕਾਰਨ ਉਹ ਵਾਪਸੀ ਨਹੀਂ ਕਰ ਸਕਿਆ। ਉਡਾਣਾਂ ਦੀ ਰੱਦਗੀ ਅਤੇ ਸੁਰੱਖਿਆ ਸੰਬੰਧੀ ਪਾਬੰਦੀਆਂ ਕਾਰਨ ਯਾਤਰਾ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ। ਇਸ ਮਾਮਲੇ ‘ਤੇ ਗਾਇਕ ਐਮੀ ਵਿਰਕ ਨੇ ਆਪਣੀ ਚਿੰਤਾ ਜਾਹਿਰ ਕਰਦੇ ਹੋਏ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਕੋਲ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪਰਿਵਾਰ ਸਮੇਤ ਹੋਰ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾਵੇ।


ਪਰਿਵਾਰ ਲਈ ਚਿੰਤਤ ਐਮੀ ਵਿਰਕ

ਗਾਇਕ ਨੇ ਕਿਹਾ ਕਿ ਇਸ ਸਮੇਂ ਸਭ ਤੋਂ ਜ਼ਰੂਰੀ ਗੱਲ ਪਰਿਵਾਰ ਦੀ ਸੁਰੱਖਿਆ ਹੈ ਅਤੇ ਉਹ ਆਸ ਕਰਦੇ ਹਨ ਕਿ ਹਾਲਾਤ ਜਲਦੀ ਨਾਰਮਲ ਹੋਣਗੇ। ਸੋਸ਼ਲ ਮੀਡੀਆ ‘ਤੇ ਵੀ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।


ਬਲਤੇਜ ਪੰਨੂ ਨੇ ਸੁਰੱਖਿਅਤ ਵਾਪਸੀ ਦਾ ਦਿਵਾਇਆ ਭਰੋਸਾ

'ਆਪ' ਆਗੂ ਬਲਤੇਜ ਪਨੂੰ ਵੱਲੋਂ ਐਮੀ ਵਿਰਕ ਨਾਲ ਫੋਨ 'ਤੇ ਗੱਲ ਕਰਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਸੁਰੱਖਿਅਤ ਵਾਪਸੀ ਦਾ ਭਰੋਸਾ ਦਿਵਾਇਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਪੰਜਾਬੀ ਅਦਾਕਾਰ ਐਮੀ ਵਿਰਕ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨਾਲ ਫ਼ੋਨ 'ਤੇ ਗੱਲ ਕੀਤੀ, ਯੂਏਈ ਵਿੱਚ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਚਿੰਤਾ ਪ੍ਰਗਟ ਕੀਤੀ। ਪੰਨੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ "ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਦਖਲ ਦੇਣਗੇ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।"

ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ

ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਅਸੀ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦਾ ਪਰਿਵਾਰ ਇਸ ਵੇਲੇ ਦੁਬਈ ਵਿੱਚ ਹੈ। ਅਸੀਂ ਪਰਿਵਾਰ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਹਰ ਪ੍ਰਭਾਵਿਤ ਪੰਜਾਬੀ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਤਾਲਮੇਲ ਜਾਰੀ ਹੈ। ਅਸੀਂ ਓਮਾਨ ਅੰਬੈਸੀ ਨੂੰ ਰਸਮੀ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਫਸੇ ਹੋਏ ਪੰਜਾਬੀਆਂ ਨੂੰ ਜਲਦ ਤੋਂ ਜਲਦ ਵੀਜ਼ਾ ਜਾਰੀ ਕੀਤਾ ਜਾਵੇ ਤਾਂ ਜੋ ਉਹ ਸੁਖੀ-ਸਾਂਦੀ ਆਪਣੇ ਘਰ ਵਾਪਸ ਪਰਤ ਸਕਣ।

ਭਾਜਪਾ ਵੱਲੋਂ ਵਿਦੇਸ਼ਾਂ ਵਿਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਵੀ ਜਾਰੀ

ਭਾਰਤੀ ਜਨਤਾ ਪਾਰਟੀ ਨੇ ਖਾੜੀ ਦੇਸ਼ਾ ਵਿਚ ਇਰਾਨ-ਇਜਰਾਇਲ-ਅਮਰੀਕਾ ਸੰਕਟ ਦੇ ਮੱਦੇਨਜਰ ਖਾੜੀ ਦੇਸ਼ਾਂ ਵਿਚ ਫਸੇ ਪੰਜਾਬੀਆਂ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਸ ਹੈਲਪਲਾਈਨ ਨੰਬਰ 75085-60065 ਤੇ ਖਾੜੀ ਦੇਸ਼ਾਂ ਵਿਚ ਹਾਲਾਤ ਵਿਗੜਨ ਕਾਰਨ ਫਸੇ ਪੰਜਾਬੀ ਜਾਂ ਉਨ੍ਹਾਂ ਦੇ ਇੱਧਰ ਦੇ ਪਰਿਵਾਰਕ ਮੈਂਬਰ ਸੰਪਰਕ ਕਰ ਸਕਦੇ ਹਨ। ਪਾਰਟੀ ਕੇਂਦਰ ਸਰਕਾਰ ਦੀ ਮਦਦ ਨਾਲ ਅਜਿਹੇ ਲੋਕਾਂ ਤੱਕ ਹਰ ਪ੍ਰਕਾਰ ਦੀ ਮਦਦ ਪਹੁੰਚਾਉਣ ਜਾਂ ਉਨ੍ਹਾਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਸਬੰਧੀ ਹਰ ਸੰਭਵ ਮਦਦ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਹਿਲਾਂ ਹੀ ਇੰਨ੍ਹਾਂ ਦੇਸ਼ਾਂ ਵਿਚ ਸਾਡੇ ਸਫਾਰਤਖਾਨਿਆਂ ਨੂੰ ਹਦਾਇਤ ਕੀਤੀ ਹੈ ਕਿ ਉਥੇ ਰਹਿ ਰਹੇ ਭਾਰਤੀਆਂ ਦੀ ਹਰ ਮਦਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਜਾਣਕਾਰੀ, ਸੂਚਨਾ ਤੇ ਸੁਰੱਖਿਆ ਮੁਹਈਆ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਸਬੰਧੀ ਹਰ ਢੁੱਕਵੀਂ ਕਾਰਵਾਈ ਕਰੇਗੀ।