SIR 2026: ਜਲੰਧਰ ਦੇ 1,997 ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
ਜਲੰਧਰ ਦੇ 1997 ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ ਨੂੰ ਵਿਸ਼ੇਸ਼ ਕੈਂਪ ਲੱਗਣਗੇ, ਜਾਣੋ ਮਾਮਲਾ।


Published : September 3, 2026 at 11:06 AM IST
ਜਲੰਧਰ: ਸਪੈਸ਼ਲ ਇੰਟੈਂਸਿਵ ਰਵੀਜ਼ਨ (SIR)-2026 ਤਹਿਤ ਜਲੰਧਰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ 6 ਸਤੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਦਾਅਵੇ, ਇਤਰਾਜ਼ ਅਤੇ ਵੋਟਰ ਕਾਰਡ ਵਿੱਚ ਸੋਧ ਲਈ ਫਾਰਮ ਜਮ੍ਹਾਂ ਕਰਵਾ ਸਕਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ, ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ, ਪੰਜਾਬ ਵਿੱਚ SIR-2026 ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ 13 ਅਗਸਤ ਨੂੰ ਡ੍ਰਾਫਟ ਵੋਟਰ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ।
ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਕੈਂਪਡੀਸੀ ਨੇ ਦੱਸਿਆ ਕਿ, 6 ਸਤੰਬਰ, ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (BLO) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਤੇ ਸਹਾਇਤਾ ਪ੍ਰਦਾਨ ਕਰਨਗੇ।
ਨਵੇਂ ਵੋਟਰ ਫਾਰਮ-6 ਰਾਹੀਂ ਕਰ ਸਕਣਗੇ ਰਜਿਸਟ੍ਰੇਸ਼ਨ
ਵਰਜੀਤ ਵਾਲੀਆ ਨੇ ਕਿਹਾ ਕਿ, 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਜਦਕਿ ਵੋਟਰ ਕਾਰਡ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।
ਦਾਅਵੇ ਅਤੇ ਇਤਰਾਜ਼ www.voters.eci.gov.in ਅਤੇ Voter Helpline App ਰਾਹੀਂ ਆਨਲਾਈਨ ਵੀ ਦਾਇਰ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸਬੰਧਤ ERO ਜਾਂ BLO ਕੋਲ ਆਫਲਾਈਨ ਫਾਰਮ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਵੋਟਰਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
- ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ, ਉਹ 6 ਸਤੰਬਰ ਨੂੰ ਆਪਣੇ ਨੇੜਲੇ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਕੈਂਪ ਵਿੱਚ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਜ਼ਰੂਰ ਚੈੱਕ ਕਰਨ। ਲੋੜ ਪੈਣ ’ਤੇ ਦਾਅਵੇ, ਇਤਰਾਜ਼ ਜਾਂ ਸੋਧ ਸਬੰਧੀ ਫਾਰਮ ਵੀ ਜਮ੍ਹਾਂ ਕਰਵਾਏ ਜਾਣ।
- ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (BLA) ਨੂੰ ਵੀ ਅਪੀਲ ਕੀਤੀ ਕਿ ਉਹ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਵਿੱਚ BLOs ਨੂੰ ਸਹਿਯੋਗ ਦੇਣ।
- ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ, ਸੋਧ ਅਤੇ ਦਾਅਵਿਆਂ-ਇਤਰਾਜ਼ਾਂ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

