ETV Bharat / state

ਮੰਤਰੀਆਂ ਸਣੇ ਸਿੱਖ ਵਿਧਾਇਕ ਤਲਬ, ਗੈਰ-ਸਿੱਖ ਮੰਤਰੀਆਂ ਤੋਂ ਵੀ ਮੰਗਿਆ ਜਵਾਬ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਸਾਰੇ ਵਿਧਾਇਕਾਂ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

Sri Akal Takhat Sahib
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕ ਤੇ ਮੰਤਰੀ ਤਲਬ (Etv Bharat File Photo)
author img

By ETV Bharat Punjabi Team

Published : June 26, 2026 at 6:49 AM IST

2 Min Read
Choose ETV Bharat

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

Sri Akal Takhat Sahib
ਸਿੱਖ ਵਿਧਾਇਕਾਂ ਨੂੰ ਜਾਰੀ ਕੀਤੀ ਚਿੱਠੀ 1 (Etv Bharat)
Sri Akal Takhat Sahib
ਸਿੱਖ ਵਿਧਾਇਕਾਂ ਨੂੰ ਜਾਰੀ ਕੀਤੀ ਚਿੱਠੀ 2 (Etv Bharat)

ਸਿੱਖ ਵਿਧਾਇਕ ਕੀਤੇ ਤਲਬ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ www.punjabassembly.gov.in ਉੱਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਉੱਤੇ ਵ੍ਹਾਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ 17 ਜੂਨ ਅਤੇ 18 ਜੂਨ 2026 ਨੂੰ ਭੇਜੇ ਜਾ ਚੁੱਕੇ ਹਨ।

Sri Akal Takhat Sahib
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਾਰੀ ਚਿੱਠੀ (Etv Bharat)

ਸੰਪਰਕ ਨੰਬਰਾਂ 'ਤੇ ਭੇਜੇ ਪੱਤਰ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਮਿਤੀ 23 ਜੂਨ 2026 ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ।

Sri Akal Takhat Sahib
ਗੈਰ ਸਿੱਖ ਵਿਧਾਇਕਾਂ ਨੂੰ ਜਾਰੀ ਕੀਤੀ ਚਿੱਠੀ (Etv Bharat)

ਗ਼ੈਰ-ਸਿੱਖ ਮੰਤਰੀਆਂ ਤੋਂ ਮੰਗਿਆ ਲਿਖਤੀ ਜਵਾਬ

ਬਗੀਚਾ ਸਿੰਘ ਨੇ ਕਿਹਾ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ’ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।

Sri Akal Takhat Sahib
ਸਿੱਖ ਵਿਧਾਇਕਾਂ ਨੂੰ ਜਾਰੀ ਕੀਤੀ ਚਿੱਠੀ 3 (Etv Bharat)
Sri Akal Takhat Sahib
ਸਿੱਖ ਵਿਧਾਇਕਾਂ ਨੂੰ ਜਾਰੀ ਕੀਤੀ ਚਿੱਠੀ 4 (Etv Bharat)
Sri Akal Takhat Sahib
ਸਿੱਖ ਵਿਧਾਇਕਾਂ ਨੂੰ ਜਾਰੀ ਕੀਤੀ ਚਿੱਠੀ 5 (Etv Bharat)