ETV Bharat / state

ਪੱਤਰਕਾਰਾਂ 'ਤੇ ਪਰਚੇ ਸਬੰਧੀ ਪੰਜਾਬ ਦੀ ਰਾਜਨੀਤੀ 'ਚ ਹਲਚਲ, ਸੱਤਾਧਿਰ ਸੂਬਾ ਪ੍ਰਧਾਨ ਅਣਜਾਣ

ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਬਰਨਾਲਾ ਦੇ ਤਪਾ ਮੰਡੀ ਵਿੱਚ ਰੱਖੇ ਇੱਕ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ।

STATE PRESIDENT AMAN ARORA
ਬਰਨਾਲਾ ਦੇ ਤਪਾ ਮੰਡੀ ਵਿੱਚ ਰੱਖੇ ਇੱਕ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਅਮਨ ਅਰੋੜਾ (ETV Bharat)
author img

By ETV Bharat Punjabi Team

Published : January 2, 2026 at 3:29 PM IST

2 Min Read
Choose ETV Bharat

ਬਰਨਾਲਾ: ਪੰਜਾਬ ਵਿੱਚ ਬੀਤੇ ਦਿਨ੍ਹੀਂ ਪੱਤਰਕਾਰਾਂ ਸਮੇਤ ਹੋਏ 10 ਲੋਕਾਂ ਉਪਰ ਦਰਜ ਹੋਏ ਪੁਲਿਸ ਕੇਸ ਨੂੰ ਲੈ ਕੇ ਸੂਬੇ ਦੀ ਪੂਰੀ ਰਾਜਨੀਤੀ ਵਿੱਚ ਹਲਚਲ ਹੈ। ਪਰ ਸੱਤਾਧਿਰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਮਨ ਅਰੋੜਾ ਇਸ ਮਾਮਲੇ ਤੋਂ ਅਣਜਾਣ ਹਨ। ਅਰੋੜਾ ਬਰਨਾਲਾ ਦੇ ਤਪਾ ਮੰਡੀ ਵਿਖੇ ਇੱਕ ਧਾਰਮਿਕ ਸਮਾਗਮ ਵਿੱਚ ਪਹੁੰਚੇ ਹਨ। ਜਿੱਥੇ ਉਨ੍ਹਾਂ ਨੂੰ ਪੱਤਰਾਕਾਰਾਂ ਉਪਰ ਦਰਜ ਕੀਤੇ ਕੇਸ ਸਬੰਧੀ ਸਵਾਲ ਕੀਤਾ ਗਿਆ ਤਾਂ ਅਰੋੜਾ ਨੇ ਇਸ ਕੇਸ ਬਾਰੇ ਪੂਰੀ ਤਰ੍ਹਾਂ ਨਾਲ ਅਣਜਾਣਤਾ ਪ੍ਰਗਟ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਜਲਦ ਇਸ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਬਰਨਾਲਾ ਦੇ ਤਪਾ ਮੰਡੀ ਵਿੱਚ ਰੱਖੇ ਇੱਕ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ। (ETV Bharat)

ਪੱਤਰਕਾਰਾਂ 'ਤੇ ਹੋਏ ਪਰਚਿਆਂ ਤੋਂ ਅਣਜਾਣ ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਨੇ ਕਿਹਾ ਕਿ "ਉਹ ਵੱਖੋ-ਵੱਖਰੇ ਹਲਕਿਆਂ ਅੰਦਰ ਦੌਰੇ 'ਤੇ ਸਨ। ਜਿਸ ਕਰਕੇ ਉਨ੍ਹਾਂ ਨੂੰ ਪੱਤਰਕਾਰਾਂ 'ਤੇ ਹੋਏ ਪਰਚਿਆਂ ਬਾਰੇ ਕੋਈ ਜਾਣਕਾਰੀ ਨਹੀਂ।" ਇਸ ਤੋਂ ਪਹਿਲਾਂ ਅਮਨ ਅਰੋੜਾ ਨੇ ਕਿਹਾ ਕਿ ਨਵੇਂ ਸਾਲ 2026 ਵਿੱਚ ਵੀ ਪਿਛਲੇ ਸਾਲਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਜਾਵੇਗੀ ਤਾਂ ਜੋ ਪੰਜਾਬ ਅੰਦਰ ਵਿਕਾਸ ਕਾਰਜ ਤੇਜ ਗਤੀ ਨਾਲ ਹੋ ਸਕਣ।

ਬਾਜਵਾ ਦੇ ਸਵਾਲਾਂ ਦਾ ਦਿੱਤਾ ਜਵਾਬ

ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਪੈਸ਼ਲ ਸੈਸ਼ਨ 'ਤੇ ਸਵਾਲ ਦੇ ਜਵਾਬ ਸਬੰਧੀ ਉਨ੍ਹਾਂ ਜਵਾਬ ਦਿੰਦੇ ਕਿਹਾ ਕਿ "ਜਿੱਥੇ ਗਰੀਬਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਚੱਟਾਨ ਵਾਂਗ ਖੜੀ ਹੈ। ਜਿੱਥੇ ਸੈਂਟਰ ਸਰਕਾਰ ਦੀ ਇਸ ਪਾਲਸੀ ਦਾ ਵਿਰੋਧ ਕੀਤਾ ਜਾ ਰਿਹਾ ਪਰ ਉਸ ਦੇ ਉਲਟ ਕਾਂਗਰਸ ਪਾਰਟੀ ਨੇ ਪੰਜਾਬ ਸਰਕਾਰ ਦਾ ਸਮਰਥਨ ਤਾਂ ਕੀ ਕਰਨਾ ਸੀ ਉਹਦੇ ਉਲਟ ਕਾਂਗਰਸ ਪਾਰਟੀ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅਜਿਹੇ ਸੈਸ਼ਨ ਵਿੱਚ ਵਿਰੋਧ ਕਰਕੇ ਕਾਂਗਰਸ ਸਿੱਧੇ ਤੌਰ 'ਤੇ ਬੀਜੇਪੀ ਦੀ ਸਪੋਰਟ ਕਰ ਰਹੀ ਹੈ।"

ਧਾਰਮਿਕ ਸਮਾਗਮ ਵਿੱਚ ਪਹੁੰਚੇ ਅਮਨ ਅਰੋੜਾ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਬਰਨਾਲਾ ਦੇ ਤਪਾ ਮੰਡੀ ਵਿੱਚ ਰੱਖੇ ਇੱਕ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ। ਜਿੱਥੇ ਉਨ੍ਹਾਂ ਨਾਲ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੀ ਮੌਜੂਦ ਰਹੇ। ਉਨ੍ਹਾਂ ਨੇ ਧਾਰਮਿਕ ਸਮਾਗਮ ਵਿੱਚ ਜਿੱਥੇ ਨਵੇਂ ਸਾਲ ਨੂੰ ਲੈ ਕੇ ਪਹੁੰਚੀ ਸੰਗਤ ਨੂੰ ਮੁਬਾਰਕਬਾਦ ਦਿੱਤੀ। ਉੱਥੇ ਕਿਹਾ ਕਿ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਇਸੇ ਤਰ੍ਹਾਂ ਬਰਕਰਾਰ ਰੱਖਣਾ ਚਾਹੀਦਾ ਹੈ। ਇਸ ਧਾਰਮਿਕ ਸਮਾਗਮ ਵਿੱਚ ਉਨ੍ਹਾਂ ਨੇ ਆਰਤੀ ਵੀ ਕੀਤੀ। ਇਸ ਧਾਰਮਿਕ ਸਮਾਗਮ ਵਿੱਚ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।