ETV Bharat / state

ਨਵੇਂ ਸਾਲ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ, ਨਾਕਾ ਲਗਾ ਕੇ ਗੱਡੀਆਂ ਦੀ ਕੀਤੀ ਚੈਕਿੰਗ

ਖ਼ਾਸ ਤੌਰ 'ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਅਤੇ ਬ੍ਰੈਥ ਐਨਾਲਾਈਜ਼ਰ ਮਸ਼ੀਨਾਂ ਰਾਹੀਂ ਜਾਂਚ ਕੀਤੀ ਜਾ ਰਹੀ ਹੈ।

Amritsar Police
ਨਵੇਂ ਸਾਲ ਨੂੰ ਲੈ ਕੇ ਪੁਲਿਸ ਨਾਕਾ (Etv Bharat)
author img

By ETV Bharat Punjabi Team

Published : December 31, 2025 at 7:49 AM IST

1 Min Read
Choose ETV Bharat

ਅੰਮ੍ਰਿਤਸਰ: ਸ਼ਹਿਰ ਵਿੱਚ ਨਵਾਂ ਸਾਲ ਅਮਨ-ਚੈਨ ਅਤੇ ਸੁਰੱਖਿਆ ਨਾਲ ਮਨਾਉਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਸ਼ਹਿਰ ਭਰ ਵਿੱਚ ਸਪੈਸ਼ਲ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਹੋਣ ਦਿੱਤੀ ਜਾਵੇ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ।

ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ (Etv Bharat)

ਪੁਲਿਸ ਵੱਲੋਂ ਵਾਹਨਾਂ ਦੀ ਜਾਂਚ

ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ "ਸ਼ਹਿਰ ਦੇ ਹਰ ਕੋਨੇ ਵਿੱਚ ਨਾਕੇ ਲਗਾਏ ਗਏ ਹਨ ਅਤੇ ਹਰ ਇੱਕ ਗੱਡੀ ਅਤੇ ਦੋ ਪਹੀਆ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੇ ਕੋਈ ਵਿਅਕਤੀ ਸ਼ਰਾਬ ਪੀ ਕੇ ਵਾਹਨ ਚਲਾਉਂਦਾ ਮਿਲਦਾ ਹੈ ਤਾਂ ਉਸ ਦੀ ਬ੍ਰੈਥ ਐਨਾਲਾਈਜ਼ਰ ਰਾਹੀਂ ਜਾਂਚ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਅਨੁਸਾਰ ਚਾਲਾਨ ਵੀ ਕੱਟੇ ਜਾ ਰਹੇ ਹਨ।"

ਨਵੇਂ ਸਾਲ ਨੂੰ ਲੈਕੇ ਅਪੀਲ

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ "ਨਵਾਂ ਸਾਲ ਪਰਿਵਾਰ ਸਮੇਤ ਸ਼ਾਂਤੀ ਅਤੇ ਸੁਕੂਨ ਨਾਲ ਮਨਾਇਆ ਜਾਵੇ। ਅੰਮ੍ਰਿਤਸਰ ਗੁਰੂ ਨਗਰੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਵੇਂ ਸਾਲ ਦੇ ਮੌਕੇ ’ਤੇ ਪਹੁੰਚਦੇ ਹਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆਉਂਦੇ ਹਨ। ਇਸ ਲਈ ਪੁਲਿਸ ਕਮਿਸ਼ਨਰ ਵੱਲੋਂ ਖ਼ਾਸ ਟ੍ਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਸਪੈਸ਼ਲ ਟ੍ਰੈਫਿਕ ਫੋਰਸ ਤਾਇਨਾਤ ਕੀਤੀ ਗਈ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।"

ਪੁਲਿਸ ਦੀ ਹੈ ਬਾਜ਼ ਅੱਖ

ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਰ ਪ੍ਰਮੁੱਖ ਚੌਕ, ਬਾਜ਼ਾਰ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਅਖੀਰ ਵਿੱਚ ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਵੇਂ ਸਾਲ ਦਾ ਜਸ਼ਨ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਮਨਾਇਆ ਜਾਵੇ, ਤਾਂ ਜੋ ਅੰਮ੍ਰਿਤਸਰ ਵਾਸੀ ਨਵਾਂ ਸਾਲ ਖੁਸ਼ੀ, ਸੁਕੂਨ ਅਤੇ ਅਮਨ ਨਾਲ ਮਨਾ ਸਕਣ।